ਦੀਵਾਲੀ ਦੀ ਰਾਤ ਨੂੰ ਪੰਜਾਬ ‘ਚ ਪਰਾਲੀ ਨੂੰ ਅੱ*ਗ ਲੱਗਣ ਦੀਆਂ ਘਟਨਾਵਾਂ ‘ਚ ਰਿਕਾਰਡ ਤੋੜ ਵਾਧਾ!

Date:

spot_img

Punjab News: ਦੀਵਾਲੀ ਦੀ ਰਾਤ ਨੂੰ ਪੰਜਾਬ ‘ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਹੈਰਾਨੀਜਨਕ ਵਾਧਾ ਹੋਇਆ ਹੈ। ਜਿਸਦੇ ਕਾਰਨ ਵਾਤਾਵਰਣ ਵਿਚ ਧੂੰਆਂ ਭਰ ਗਿਆ ਤੇ ਕਈ ਥਾਂ ਸਾਹ ਲੈਣਾ ਵੀ ਔਖਾ ਹੋ ਗਿਆ। ਪੰਜਾਬ ਪ੍ਰਦੂਸ਼ਣ ਵਿਭਾਗ ਵੱਲੋਂ ਇਕੱਠੇ ਕੀਤੇ ਅੰਕੜਿਆਂ ਮੁਤਾਬਕ ਦੀਵਾਲੀ ਮੌਕੇ ਪਟਾਕਿਆਂ ਦੇ ਪ੍ਰਦੂਸ਼ਣ ਨੇ ਵੀ ਆਪਣੀ ਵੱਡੀ ਭੂਮਿਕਾ ਨਿਭਾਈ ਹੈ। ਅੰਕੜਿਆਂ ਮੁਤਾਬਕ ਇੱਕ ਦਿਨ ਵਿਚ ਹੀ ਪੰਜਾਬ ਭਰ ਵਿਚ 1152 ਥਾਵਾਂ ‘ਤੇ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਤਰਨਤਾਰਨ ਜਿਲ੍ਹਾ 654 ਘਟਨਾਵਾਂ ਕਾਰਨ ਪਹਿਲੇ ਨੰਬਰ ‘ਤੇ ਹੈ।

ਇਹ ਵੀ ਪੜ੍ਹੋ 👉Mohali ‘ਚ ਸ਼ੱਕੀ ਹਾਲਾਤਾਂ ‘ਚ ਲਗਜ਼ਰੀ ਕਾਰਾਂ ਦੇ ਗੈਰਿਜ਼ ਨੂੰ ਲੱਗੀ ਅੱਗ , ਹੋਇਆ ਭਾਰੀ ਨੁਕਸਾਨ

ਸੂਚਨਾ ਮੁਤਾਬਕ ਪੰਜਾਬ ਵਿਚ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਤੱਕ ਪਰਾਲੀ ਨੂੰ ਅੱਗ ਲੱਗਣ ਦੀਆਂ ਕੁੱਲ 4459 ਘਟਨਾਵਾਂ ਦਰਜ਼ ਕੀਤੀਆਂ ਗਈਆਂ ਸਨ, ਜਦਕਿ ਪਿਛਲੇ ਸਾਲ ਇਸ ਸਮੇਂ ਤੱਕ ਇਹ ਘਟਨਾਵਾਂ 3316 ਸਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਧਣ ਅਤੇ ਦੀਵਾਲੀ ਦੇ ਪਟਾਕਿਆਂ ਕਾਰਨ ਪੂਰੇ ਪੰਜਾਬ ਵਿਚ ਏਅਰ ਕੁਲਾਇਟੀ ਇੰਡੈਕਸ (AQI) ਵਿਚ ਵੀ ਵੱਡਾ ਵਾਧਾ ਹੋਇਆ। ਜਿਸਦੇ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਤੇ ਸਾਹ-ਦਮੇ ਦੇ ਮਰੀਜ਼ਾਂ ਨੂੰ ਵੱਡੀ ਔਖਿਆਈ ਦਾ ਸਾਹਮਣਾ ਕਰਨਾ ਪੈ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related