spot_img
spot_img

ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

Date:

spot_img

👉ਕੈਬਨਿਟ ਮੰਤਰੀ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
Chandigarh news:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ।

ਇਹ ਵੀ ਪੜ੍ਹੋ  ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਸ੍ਰੀ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਾਗ਼ਬਾਨੀ ਖੇਤਰ ਨਾਲ ਜੋੜਨ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

Amritsar News: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਉੱਪਰ ਵੀਰਵਾਰ ਨੂੰ...

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ਚ ਸਿਹਤਮੰਦ ਭੋਜਨ ‘ਤੇ ਜ਼ੋਰ

👉ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ 👉ਸੁਰੱਖਿਅਤ...

Haryana में 77वां राज्यस्तरीय वन महोत्सव उत्साह और जनभागीदारी के साथ मनाया गया

Haryana News:हरियाणा में आज 77वां वन महोत्सव पर्यावरण संरक्षण,...