ਸੀਆਈਏ ਸਹਿਤ ਰਿਫ਼ਾਈਨਰੀ ਅੱਗੇ ਪੀਸੀਆਰ ਟੀਮਾਂ ਤੈਨਾਤ, ਡੀਸੀ ਨੇ ਵੀ ਕੱਢਿਆ ਰਿਫ਼ਾਈਨਰੀ ਦਾ ਚੱਕਰ
ਬਠਿੰਡਾ, 30 ਜੁਲਾਈ: ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖ਼ਾਨੇ ’ਚ ਕਥਿਤ ਗੁੰਡਾ ਟੈਕਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਘੁਰਕੀ ਤੋਂ ਬਾਅਦ ਹੁਣ ਬਠਿੰਡਾ ਪੁਲਿਸ ਰਿਫ਼ਾਈਨਰੀ ਅੱਗੇ ਗੇੜੇ ਕੱਢਣ ਲੱਗੀ ਹੈ। ਬੀਤੇ ਕੱਲ ਮੁੱਖ ਮੰਤਰੀ ਸ: ਮਾਨ ਵੱਲੋਂ ਰਿਫ਼ਾਈਨਰੀ ਅਧਿਕਾਰੀਆਂ ਦੇ ਨਾਲ ਇਸ ਮੁੱਦੇ ’ਤੇ ਇਸ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਬਠਿੰਡਾ ਦੇ ਐਸਐਸਪੀ ਅਤੇ ਡਿਪਟੀ ਕਮਿਸ਼ਨਰ ਨੂੰ ਵੀ ਬੁਲਾਇਆ ਹੋਇਆ ਸੀ। ਇਸ ਮੀਟਿੰਗ ਤੋਂ ਬਾਅਦ ਪੁਲਿਸ ਐਕਸ਼ਨ ਵਿਚ ਆਈ ਹੈ। ਸੀਆਈਏ-1 ਤੋਂ ਇਲਾਵਾ ਪੀਸੀਆਰ ਦੀਆਂ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।
ਅਕਾਲੀ ਦਲ ’ਚ ਵੱਡੀ ਹਲਚਲ: ਚੰਦੂਮਾਜਰਾ, ਜੰਗੀਰ ਕੌਰ, ਢੀਂਢਸਾ, ਮਲੂਕਾ, ਰੱਖੜਾ, ਵਡਾਲਾ ਆਦਿ ਆਗੂਆਂ ਨੂੰ ਕੱਢਿਆ
ਇਸਤੋਂ ਇਲਾਵਾ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਮੰਗਲਵਾਰ ਨੂੰ ਰਿਫ਼ਾਈਨਰੀ ’ਚ ਵੀ ਚੱਕਰ ਲਗਾਇਆ ਗਿਆ। ਸੂਤਰਾਂ ਮੁਤਾਬਕ ਰਿਫ਼ਾਈਨਰੀ ਦੇ ਸੀਈਓ ਪ੍ਰਭੂ ਦਾਸ ਸਹਿਤ ਹੋਰ ਉੱਚ ਅਧਿਕਾਰੀਆਂ ਵੱਲੋਂ ਇਸ ਮਸਲੇ ’ਤੇ ਡਿਪਟੀ ਕਮਿਸ਼ਨਰ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ। ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮੁੱਦੇ ’ਤੇ ਦੂਜੀ ਧਿਰ ਦਾ ਪੱਖ ਜਾਣਨ ਦੇ ਲਈ ਮੁੱਖ ਮੰਤਰੀ ਵੱਲੋਂ ਭਲਕੇ ਹਲਕਾ ਵਿਧਾਇਕ ਤੇ ਕੈਬਨਿਟ ਰੈਂਕ ਪ੍ਰਾਪਤ ਬਲਜਿੰਦਰ ਕੌਰ ਨੂੰ ਵੀ ਸੱਦਿਆ ਹੋਇਆ ਹੈ।
ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ
ਜਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਰਿਫ਼ਾਈਨਰੀ ਨਾਲ ਜੁੜੇ ਟ੍ਰਾਂਸਪੋਟਰਾਂ ਵੱਲੋਂ ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਕੋਲ ਲਿਖ਼ਤੀ ਸਿਕਾਇਤਾਂ ਦੇ ਕੇ ਯੂਨੀਅਨ ਦੇ ਨਾਂ ’ਤੇ ਗੁੰਡਾ ਟੈਕਸ ਵਸੂਲਣ ਦੇ ਦੋਸ਼ ਲਗਾਏ ਜਾ ਰਹੇ ਸਨ। ਇਸੇ ਤਰ੍ਹਾਂ ਰਿਫ਼ਾਈਨਰੀ ਦੇ ਸੁਰੱਖਿਆ ਅਧਿਕਾਰੀਆਂ ਵੱਲੋਂ ਵੀ ਇਸ ਸਬੰਧ ਵਿਚ ਸਿਕਾਇਤ ਦਿੱਤੀ ਗਈ ਸੀ। ਇਸ ਦੌਰਾਨ ਹੀ ਇੱਕ ਡਰਾਈਵਰ ਦੀ ਵੀ ਕੁੱਟ ਅਗਿਆਤ ਲੋਕਾਂ ਵੱਲੋਂ ਵੀ ਕੁੱਟਮਾਰ ਕੀਤੀ ਗਈ। ਹਾਲਾਂਕਿ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਸੀ ਪ੍ਰੰਤੂ ਰਿਫ਼ਾਈਨਰੀ ਤੇ ਟ੍ਰਾਂਸਪੋਰਟਰਾਂ ਵੱਲੋਂ ਪੁਲਿਸ ’ਤੇ ਕੀੜੀ ਚਾਲ ਚੱਲਣ ਦੇ ਦੋਸ਼ ਲਗਾਏ ਸਨ।
Share the post "ਰਿਫ਼ਾਈਨਰੀ ਵਿਵਾਦ: ਮੁੱਖ ਮੰਤਰੀ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਸਖ਼ਤ ਹੋਈ ਬਠਿੰਡਾ ਪੁਲਿਸ"