Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਲਾਜ਼ਮ ਮੰਚ

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਮੰਤਰੀ ਬਲਜੀਤ ਕੌਰ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਮੀਟਿੰਗ

21 Views

ਚੰਡੀਗੜ੍ਹ, 5 ਅਗਸਤ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਵਰਕਰਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਆਂਗਨਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣਾ ਅਤੇ ਸਾਲ 2017 ਵਿੱਚ 3 ਤੋਂ 6 ਸਾਲ ਦੀ ਉਮਰ ਦੇ ਬੱਚੇ ਜੋ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਸਿਫਟ ਕਰ ਦਿੱਤੇ ਗਏ ਸਨ, ਨੂੰ ਵਾਪਸ ਆਂਗਨਵਾੜੀ ਸੈਂਟਰਾਂ ਵਿੱਚ ਭੇਜਣ ਬਾਰੇ, ਆਪਣੀ ਮੰਗਾਂ ਨੂੰ ਰੱਖਿਆ ਗਿਆ।

ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੰਤਰੀ ਵੱਲੋਂ ਆਂਗਨਵਾੜੀ ਯੂਨੀਅਨਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੰਤਰੀ ਨੇ ਯੂਨੀਅਨ ਮੈਂਬਰਾਂ ਨੂੰ ਵਿਸਵਾਸ ਦਿਵਾਇਆ ਕਿ ਉਹਨਾਂ ਦੀ ਹਰ ਇਕ ਜਾਇਜ ਮੰਗ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਜਿਲਾ ਪੱਧਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਵਿੱਚ ਜਿਲਾ ਸਿਖਿਆ ਅਫਸਰ (ਪ੍ਰਾਈਮਰੀ) ਅਤੇ ਜਿਲਾ ਪ੍ਰੋਗਰਾਮ ਅਫ਼ਸਰਾਂ ਦੀਆਂ ਕਮੇਟੀਆਂ ਬਣਾਈਆਂ ਜਾਣ।

ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਪੱਤਰ ਹੋਇਆ ਜਨਤਕ, ਜਾਣੋਂ ਕੀ ਦਿੱਤਾ ਹੈ ਜਵਾਬ

ਇਹ ਕਮੇਟੀ ਆਪਣੇ ਜਿਲ੍ਹੇ ਵਿੱਚ ਆਉਦੇ ਆਂਗਨਵਾੜੀ ਸੈਂਟਰਾਂ ਦਾ ਦੌਰਾ ਕਰਕੇ ਬੁਨਿਆਦੀ ਜਰੂਰਤਾਂ ਸਬੰਧੀ ਇਕ ਹਫਤੇ ਦੇ ਅੰਦਰ ਅੰਦਰ ਰਿਪੋਰਟ ਪੇਸ਼ ਕਰੇਗੀ।ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਜਿਥੇ ਉਨ੍ਹਾਂ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ ਉਥੇ ਹੀ ਬੱਚਿਆਂ ਦੇ ਵਿਕਾਸ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ, ਸਕੂਲ ਸਿੱਖਿਆ ਦੇ ਪ੍ਰਬੰਧਕੀ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।

 

Related posts

16 ਫ਼ਰਵਰੀ ਨੂੰ ਦੇਸ ਵਿਆਪੀ ਹੜਤਾਲ ਮੌਕੇ ਠੇਕਾ ਮੁਲਾਜ਼ਮਾਂ ਵੱਲੋੰ ਰੈਲੀਆਂ/ਮੁਜ਼ਾਹਰੇ ਕਰਕੇ ਫੂਕੇ ਜਾਣਗੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ

punjabusernewssite

ਪ੍ਰਧਾਨ ਦੇ ਸਰਗਰਮ ਸਿਆਸਤ ’ਚ ਕੁੱਦਣ ਤੋਂ ਬਾਅਦ ਆਂਗਨਵਾੜੀ ਮੁਲਾਜਮ ਯੂਨੀਅਨ ਦੋਫ਼ਾੜ ਹੋਣ ਕਿਨਾਰੇ!

punjabusernewssite

4161 ਮਾਸਟਰ ਕੇਡਰ ਭਰਤੀ ਦੀਆਂ ਵੇਟਿੰਗ ਲਿਸਟਾਂ ਜਾਰੀ ਕਰਨ ਦੀ ਮੰਗ

punjabusernewssite