Bathinda News: ਪਾਣੀ ਦੀ ਸੰਭਾਲ ਸਬੰਧੀ ਜ਼ਿਲ੍ਹੇ ’ਚ ਬਣਾਏ ਵਾਟਰ ਰੀਚਾਰਜ ਖੂਹਾਂ ’ਤੇ ਦਿੱਤਾ ਜਾਵੇ ਧਿਆਨ:ਡਿਪਟੀ ਕਮਿਸ਼ਨਰ

0
5
41 Views

ਬਠਿੰਡਾ, 26 ਨਵੰਬਰ : ਪਾਣੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਬਣਾਏ ਗਏ ਵਾਟਰ ਰੀਚਾਰਜ ਖੂਹਾਂ ’ਤੇ ਵਿਸ਼ੇਸ਼ ਧਿਆਨ ਦੇਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ‘‘ਜਲ ਸ਼ਕਤੀ ਅਭਿਆਨ’’ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਜਾਣਿਆ।

ਇਹ ਵੀ ਪੜ੍ਹੋ ਬਠਿੰਡਾ ਦੇ ਮਹਿਣਾ ਚੌਕ ਕਤਲ ਕਾਂਡ ਦਾ ਪਰਦਾਫ਼ਾਸ: ‘ਪੁੱਤ’ ਨੇ ਹੀ ਕੀਤਾ ਸੀ ਮਾਂ ਦੇ ‘ਆਸ਼ਕ’ ਦਾ ਕ+ਤਲ

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਾਣੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪਹਿਲਾਂ ਬਣਾਏ ਗਏ ਵਾਟਰ ਰੀਚਾਰਜ ਖੂਹਾਂ ਦੀ ਸੰਭਾਲ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਕੋਲੋਂ ਪਾਣੀ ਦੀ ਬੱਚਤ ਸਬੰਧੀ ਲੋੜੀਂਦੇ ਸੁਝਾਅ ਵੀ ਲਏ।ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਮੁੜ ਵਰਤੋਂ ਯੋਗ ਕਿਵੇ ਕਰਨਾ, ਬੰਦ ਹੋਏ ਬੋਰਵੈਲ, ਮਾਡਲ ਪਾਊਂਡਾਂ, ਐਸਟੀਪੀ ਪਲਾਂਟਸ ਦੇ ਪਾਣੀ ਨੂੰ ਮੁੜ ਵਰਤੋਂ ਯੋਗ ਬਣਾਉਣਾ, ਕੱਸੀਆਂ ਦੇ ਆਲੇ-ਦੁਆਲੇ ਬੂਟੇ ਆਦਿ ਲਗਾਉਣ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੀ ਬੱਚਤ, ਮਹੱਤਤਾ ਅਤੇ ਇਸ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਹੰਭਲੇ ਮਾਰੇ ਜਾਣ ਤਾਂ ਜੋ ਦਿਨ ਪ੍ਰਤੀ ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।

 

 

LEAVE A REPLY

Please enter your comment!
Please enter your name here