👉ਮੁੱਖ ਮੰਤਰੀ ਨੇ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ ‘ਤੇ 31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਹਵਾਬਾਜ਼ੀ ਸਹੂਲਤਾਂ ਦਾ ਕੀਤਾ ਉਦਘਾਟਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਭਿਵਾਨੀ ਸਥਿਤ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ ‘ਤੇ ਲਗਭਗ 31 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ ਅਤਿ-ਆਧੁਨਿਕ ਹੈਂਗਰ, ਏਅਰ ਟ੍ਰੈਫਿਕ ਕੰਟਰੋਲ ਭਵਨ, ਸੁਰੱਖਿਆ ਚੌਕੀ ਅਤੇ ਕੈਂਟੀਨ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਸੰਸਦ ਮੈਂਬਰ ਸ੍ਰੀ ਧਰਮਬੀਰ ਸਿੰਘ, ਭਿਵਾਨੀ ਦੇ ਵਿਧਾਇਕ ਸ੍ਰੀ ਘਨਸ਼ਿਆਮ ਸਰਰਾਫ, ਬਵਾਨੀ ਖੇੜਾ ਦੇ ਵਿਧਾਇਕ ਸ੍ਰੀ ਕਪੂਰ ਸਿੰਘ ਵਾਲਮੀਕਿ ਸਮੇਤ ਕਈ ਮਾਣਯੋਗ ਵਿਅਕਤੀ ਮੌਜ਼ੂਦ ਸਨ।ਮੁੱਖ ਮੰਤਰੀ ਨੇ ਕਿਹਾ ਕਿ ਵੀਰਾਂ, ਖਿਡਾਰੀਆਂ ਅਤੇ ਸੰਤਾਂ ਦੀ ਧਰਤੀ ਅਤੇ ‘ਛੋਟੀ ਕਾਸ਼ੀ’ ਵਜੋਂ ਮਸ਼ਹੂਰ ਭਿਵਾਨੀ ਅੱਜ ਵਿਕਾਸ ਦੇ ਇੱਕ ਨਵੇਂ ਅਧਿਆਏ ਦੀ ਗਵਾਹ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਇਮਾਰਤਾਂ ਦਾ ਉਦਘਾਟਨ ਨਹੀਂ ਹੈ, ਸਗੋਂ ਹਰਿਆਣਾ ਵਿੱਚ ਆਧੁਨਿਕ ਹਵਾਬਾਜ਼ੀ ਬੁਨਿਆਦੀ ਢਾਂਚੇ ਦੇ ਵਿਸਤਾਰ ਅਤੇ ਖੇਤਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਸਿਵਲ ਐਵੀਏਸ਼ਨ ਦੇ ਖੇਤਰ ਨੇ ਬੇਮਿਸਾਲ ਤਰੱਕੀ ਕੀਤੀ ਹੈ। ‘ਉਡਾਣ’ ਯੋਜਨਾ ਨੇ ਛੋਟੇ ਸ਼ਹਿਰਾਂ ਨੂੰ ਹਵਾਈ ਸੇਵਾਵਾਂ ਨਾਲ ਜੋੜ ਕੇ ਆਮ ਨਾਗਰਿਕਾਂ ਲਈ ਹਵਾਈ ਯਾਤਰਾ ਨੂੰ ਸੁਲਭ ਬਣਾਇਆ ਹੈ। ਹਰਿਆਣਾ ਸਰਕਾਰ ਵੀ ਇਸੇ ਸੋਚ ਅਨੁਸਾਰ ਸੂਬੇ ਵਿੱਚ ਹਵਾਈ ਸੰਪਰਕ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹਰਿਆਣਾ ਨੂੰ ਉੱਤਰੀ ਭਾਰਤ ਦੇ ਪ੍ਰਮੁੱਖ ਐਵੀਏਸ਼ਨ ਹੱਬ ਵਜੋਂ ਵਿਕਸਤ ਕਰਨਾ ਹੈ। ਇਸੇ ਲੜੀ ਤਹਿਤ ਹਿਸਾਰ ਏਅਰਪੋਰਟ ਦਾ ਤੇਜ਼ੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਉੱਥੋਂ ਦਿੱਲੀ, ਅਯੁੱਧਿਆ, ਚੰਡੀਗੜ੍ਹ ਅਤੇ ਜੈਪੁਰ ਲਈ ਉਡਾਣ ਸੇਵਾਵਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਜਲਦੀ ਹੀ ਹਿਸਾਰ ਤੋਂ ਜੰਮੂ ਅਤੇ ਅਹਿਮਦਾਬਾਦ ਲਈ ਵੀ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ, ਜਿਸ ਨਾਲ ਯਾਤਰੀਆਂ ਨੂੰ ਬਿਹਤਰ ਸਹੂਲਤ ਮਿਲੇਗੀ ਅਤੇ ਵਪਾਰ ਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ ਐਰੋਡ੍ਰੋਮ ‘ਤੇ ਵਿਕਸਤ ਕੀਤੀਆਂ ਗਈਆਂ ਨਵੀਆਂ ਸਹੂਲਤਾਂ ਜਹਾਜ਼ਾਂ ਦੇ ਸੁਰੱਖਿਅਤ ਸੰਚਾਲਨ, ਸਿਖਲਾਈ ਗਤੀਵਿਧੀਆਂ ਅਤੇ ਹਵਾਬਾਜ਼ੀ ਸੇਵਾਵਾਂ ਦੇ ਵਿਸਤਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।
ਇਹ ਵੀ ਪੜ੍ਹੋ ਖਾਦੀ ਆਜ਼ਾਦੀ ਦੇ ਅੰਦੋਲਨ ਤੋਂ ਹੀ ਕਰੋੜਾਂ ਭਾਰਤੀਆਂ ਦੇ ਸ਼੍ਰਮ, ਸਨਮਾਨ ਅਤੇ ਸਵੈ-ਮਾਣ ਦੀ ਪ੍ਰਤੀਕ- ਮੁੱਖ ਮੰਤਰੀ
ਇਸ ਨਾਲ ਨੌਜਵਾਨਾਂ ਲਈ ਐਵੀਏਸ਼ਨ ਸੈਕਟਰ ਵਿੱਚ ਰੁਜ਼ਗਾਰ ਅਤੇ ਸਿਖਲਾਈ ਦੇ ਨਵੇਂ ਮੌਕੇ ਵੀ ਉਪਲਬਧ ਹੋਣਗੇ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਨਿਵੇਸ਼ ਆਕਰਸ਼ਿਤ ਕਰਨ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੇ ਨਿਰਮਾਣ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਮਜ਼ਬੂਤ ਹਵਾਈ ਸੰਪਰਕ ਕਿਸੇ ਵੀ ਖੇਤਰ ਦੇ ਆਰਥਿਕ ਵਿਕਾਸ ਦਾ ਆਧਾਰ ਹੁੰਦਾ ਹੈ ਅਤੇ ਭਿਵਾਨੀ ਹਵਾਈ ਅੱਡੇ ਦਾ ਸੁਦ੍ਰਿੜ੍ਹੀਕਰਨ ਪੱਛਮੀ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਨਾਗਰਿਕ ਉੱਡਣ, ਸੜਕ, ਰੇਲ ਅਤੇ ਡਿਜੀਟਲ ਕਨੈਕਟੀਵਿਟੀ ਨੂੰ ਏਕੀਕ੍ਰਿਤ ਰੂਪ ਵਿੱਚ ਵਿਕਸਤ ਕਰ ਰਹੀ ਹੈ ਤਾਂ ਜੋ ਹਰਿਆਣਾ ਦੇਸ਼ ਦੇ ਸਭ ਤੋਂ ਤੇਜ਼ ਗਤੀ ਨਾਲ ਵਿਕਸਤ ਹੋਣ ਵਾਲੇ ਰਾਜਾਂ ਵਿੱਚ ਆਪਣੀ ਮੋਹਰੀ ਭੂਮਿਕਾ ਬਣਾਈ ਰੱਖੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਿਵਾਨੀ ਦੇ ਸਿਵਲ ਐਰੋਡ੍ਰੋਮ ਦੀਆਂ ਇਹ ਨਵੀਆਂ ਸਹੂਲਤਾਂ ਖੇਤਰੀ ਵਿਕਾਸ, ਨਿਵੇਸ਼, ਸੈਰ-ਸਪਾਟਾ ਅਤੇ ਰੁਜ਼ਗਾਰ ਸਿਰਜਣ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਪਾਇਲਟਾਂ ਅਤੇ ਡਾਕਟਰਾਂ ਦੀ ਕਮੀ ਹੈ ਜਿਸ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਹਰਿਆਣਾ ਦੇ 17 ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਖੋਲ੍ਹੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਤੋਂ ਪਹਿਲਾਂ ਅਸੀਂ 217 ਸੰਕਲਪ ਲਏ ਸਨ, ਜਿਨ੍ਹਾਂ ਵਿੱਚੋਂ 63 ਸੰਕਲਪ ਡੇਢ ਸਾਲ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਜਾ ਚੁੱਕੇ ਹਨ। ਹਰਿਆਣਾ ਵਿੱਚ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਲਈ ਡਾਇਲਸਿਸ ਦੀ ਸਹੂਲਤ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ। ਇਸ ਤਹਿਤ 2 ਲੱਖ ਮਰੀਜ਼ਾਂ ਨੂੰ ਲਾਭ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਉਪਲਬਧ ਕਰਵਾਏ ਜਾ ਰਹੇ ਹਨ। ਇਸ ਤਹਿਤ ਹੁਣ ਤੱਕ 15 ਲੱਖ ਘਰਾਂ ਨੂੰ ਸਿਲੰਡਰ ਉਪਲਬਧ ਕਰਵਾਏ ਗਏ ਹਨ, ਜਿਨ੍ਹਾਂ ‘ਤੇ ਸਰਕਾਰ ਵੱਲੋਂ 300 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਹਰਿਆਣਾ ਵਿੱਚ ਇੱਕ ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 2100 ਰੁਪਏ ਦੇਣ ਦਾ ਵਾਅਦਾ ਸਰਕਾਰ ਨੇ ਕੀਤਾ ਸੀ, ਜਿਸ ਦੇ ਲਈ ਪਿਛਲੇ ਬਜਟ ਵਿੱਚ 5000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਸਾਲ ਇਸ ਯੋਜਨਾ ਦਾ ਦਾਇਰਾ ਵਧਾ ਕੇ 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਭੈਣਾਂ-ਧੀਆਂ ਨੂੰ ਵੀ ਇਸ ਯੋਜਨਾ ਦਾ ਲਾਭ ਦੇਣ ਲਈ ਬਜਟ ਵਿੱਚ 6500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ‘ਤੇ ਨਾਗਰਿਕ ਉੱਡਣ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਅੰਸ਼ਜ ਸਿੰਘ, ਐਡੀਸ਼ਨਲ ਡਾਇਰੈਕਟਰ ਕੈਪਟਨ ਮਨੀਸ਼ ਲੋਹਾਨ ਅਤੇ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਮੀਨਾ ਪਰਮਾਰ ਸਮੇਤ ਕਈ ਮਾਣਯੋਗ ਵਿਅਕਤੀ ਮੌਜ਼ੂਦ ਸਨ।
ਇਹ ਵੀ ਪੜ੍ਹੋ CM Nayab Singh Saini ਨੇ ਝੱਜਰ ਵਾਸੀਆਂ ਨੂੰ ਦਿੱਤੀ 75.37 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਟ੍ਰੇਨੀ ਪਾਇਲਟਾਂ ਨੂੰ ਕੀਤਾ ਸਨਮਾਨਿਤ
ਭਿਵਾਨੀ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 200 ਘੰਟਿਆਂ ਦੀ ਉਡਾਣ ਪੂਰੀ ਕਰਨ ਵਾਲੇ ਟ੍ਰੇਨੀ ਪਾਇਲਟਾਂ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ ਅਤੇ ਟ੍ਰੇਨਿੰਗ ਪੂਰੀ ਕਰਨ ‘ਤੇ ਉਨ੍ਹਾਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਐਰੋਡ੍ਰੋਮ ਤੋਂ 120 ਟ੍ਰੇਨੀ ਪਾਇਲਟਾਂ ਨੇ ਆਪਣੀ ਸਿਖਲਾਈ ਪੂਰੀ ਕੀਤੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਅਤੇ ਸੂਬੇ ਵਿੱਚ ਨਾਗਰਿਕ ਉੱਡਣ ਖੇਤਰ ਦੇ ਵਿਸਤਾਰ ਲਈ ਨਿਰੰਤਰ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਆਧੁਨਿਕ ਦੋ-ਸੀਟਰ ਜਾਇਰੋਕਾਪਟਰ ਦਾ ਵੀ ਪ੍ਰਦਰਸ਼ਨ ਕੀਤਾ
ਇਸ ਮੌਕੇ ‘ਤੇ ਆਧੁਨਿਕ ਅਤੇ ਲਗਜ਼ਰੀ ਸ਼੍ਰੇਣੀ ਦੇ ਦੋ-ਸੀਟਰ ਜਾਇਰੋਕਾਪਟਰ ਦਾ ਵੀ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਖ਼ੁਦ ਇਸ ਜਾਇਰੋਕਾਪਟਰ ਵਿੱਚ ਬੈਠ ਕੇ ਦੇਖਿਆ ਅਤੇ ਇਸ ਦੀ ਤਕਨੀਕ ਤੇ ਸਹੂਲਤਾਂ ਬਾਰੇ ਜਾਣਕਾਰੀ ਲਈ। ਇਹ ਜਾਇਰੋਕਾਪਟਰ ਨਿੱਜੀ ਹਵਾਈ ਯਾਤਰਾ, ਏਰੀਅਲ ਟੂਰਿਜ਼ਮ ,ਨਿਗਰਾਨੀ ਅਤੇ ਸਰਵੇਖਣ, ਫੋਟੋਗ੍ਰਾਫੀ ਤੇ ਵੀਡੀਓ ਸ਼ੂਟ ਅਤੇ ਪਾਇਲਟ ਸਿਖਲਾਈ ਵਰਗੇ ਕਾਰਜਾਂ ਵਿੱਚ ਕਾਫ਼ੀ ਉਪਯੋਗੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


