ਬਠਿੰਡਾ, 22 ਫਰਵਰੀ: ਜਨਤਕ ਜੱਥੇਬੰਦੀਆਂ ਦਾ ਸਾਂਝਾ ਮੰਚ (ਜੇਪੀਐਮਓ) ਵਲੋਂ ਕਿਰਤੀ-ਕਿਸਾਨਾਂ, ਖੇਤ ਮਜ਼ਦੂਰਾਂ, ਕੇਂਦਰੀ ਤੇ ਸੂਬਾਈ ਮੁਲਾਜ਼ਮਾਂ-ਪੈਨਸ਼ਨਰਾਂ, ਔਰਤਾਂ, ਨੌਜਵਾਨਾਂ-ਵਿਦਿਆਰਥੀਆਂ ਅਤੇ ਹੋਰ ਮਿਹਨਤਕਸ਼ ਵਰਗਾਂ ਦੀਆਂ ਭੱਖਦੀਆਂ ਮੰਗਾਂ ਦੀ ਪ੍ਰਾਪਤੀ ਲਈ, ਕੇਂਦਰੀ ਤੇ ਸੂਬਾਈ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਰੱਦ ਕਰਵਾਉਣ ਲਈ ਅਤੇ ਫਿਰਕੂ-ਜਾਤੀਵਾਦੀ ਤਾਕਤਾਂ ਦੇ ਦੇਸ਼ ਵਿਰੋਧੀ, ਫੁੱਟਪਾਊ ਮਨਸੂਬਿਆਂ ਨੂੰ ਭਾਂਜ ਦੇਣ ਲਈ ਆਉਣ ਵਾਲੀ 3 ਮਾਰਚ ਨੂੰ ਅੰਬੇਡਕਰ ਪਾਰਕ ਬਠਿੰਡਾ ਵਿਖੇ ਵਿਸ਼ਾਲ ਖੇਤਰੀ ਰੈਲੀ ਕੀਤੀ ਜਾਵੇਗੀ।
Big News: ਭਗਵੰਤ ਮਾਨ ਦਾ ਵੱਡਾ ਐਲਾਨ: ਨੌਜਵਾਨ ਕਿਸਾਨ ਦੇ ਕਾਤਲਾਂ ਵਿਰੁਧ ਹੋਵੇਗਾ ਪਰਚਾ ਦਰਜ਼
ਦਿਹਾਤੀ ਮਜ਼ਦੂਰ ਸਭਾ ਜਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਮੰਚ ਦੀ ਜਿਲ੍ਹਾ ਪੱਧਰੀ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ, ਪਸਸਫ (1406- 22 ਬੀ ਚੰਡੀਗੜ੍ਹ) ਦੇ ਸੂਬਾਈ ਆਗੂ ਕਿਸ਼ੋਰ ਚੰਦ ਗਾਜ਼ ਨੇ ਦੱਸਿਆ ਹੈ ਕਿ ਰੈਲੀ ਦੀ ਲਾਮਿਸਾਲ ਕਾਮਯਾਬੀ ਲਈ ਵਿਉਂਤਬੰਦੀ ਕਰਨ ਹਿਤ ਸੱਦੀ ਗਈ ਉਕਤ ਮੀਟਿੰਗ ਵਿਚ ਜੇਪੀਐਮਓ ਦੇ ਸੂਬਾਈ ਆਗੂ ਸਾਥੀ ਮਹੀਪਾਲ ਵੀ ਉਚੇਚੇ ਸ਼ਾਮਲ ਹੋਏ।
ਫ਼ਿਜੀਕਲ ਐਜੂਕੇਸ਼ਨ ਟੀਚਰਜ਼ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਸੰਗਰੂਰ ਮਹਾਂਰੈਲੀ ਵਿੱਚ ਸ਼ਮੂਲੀਅਤ ਐਲਾਨ
ਰੈਲੀ ਨੂੰ ਸੀਟੀਯੁੂ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਜਮਹੂਰੀ ਕਿਸਾਨ ਸਭਾ, ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ (#1406- 22ਬੀ ਚੰਡੀਗੜ੍ਹ), ਨਾਰਦਰਨ ਰੇਲਵੇ ਮੈਨਸ ਯੂਨੀਅਨ (ਡਿਵੀਜ਼ਨ ਫਿਰੋਜ਼ਪੁਰ), ਔਰਤ ਮੁਕਤੀ ਮੋਰਚਾ ਪੰਜਾਬ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਪੰਜਾਬ ਸਟੂਡੈਂਟਸ ਫੈਡਰੇਸ਼ਨ ਅਤੇ ਹੋਰ ਭਰਾਤਰੀ ਸੰਗਠਨਾਂ ਦੇ ਪ੍ਰਮੁੱਖ ਅਹੁਦੇਦਾਰ ਸੰਬੋਧਨ ਕਰਨਗੇ।ਹੋਰਨਾਂ ਤੋਂ ਇਲਾਵਾ ਸੁਖਚੈਨ ਸਿੰਘ, ਦਰਸ਼ਨ ਰਾਮ, ਜਸਪਾਲ ਜੱਸੀ ਅਤੇ ਕੁਲਵਿੰਦਰ ਸਿੰਘ ਨੇ ਵੀ ਵਿਚਾਰ ਰੱਖੇ।
Share the post "ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਵਿਸਾਲ ਖੇਤਰੀ ਰੈਲੀ 3 ਮਾਰਚ ਨੂੰ ਹੋਵੇਗੀ"