Bathinda News:ਸਰਕਾਰ ਦੁਆਰਾ ਨੌਜਵਾਨਾਂ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਨੂੰ ਰੋਜਗਾਰ ਦੇ ਵਧਿਆ ਮੌਕੇ ਪ੍ਰਧਾਨ ਕਰਨ ਲਈ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੀ ਘੋਸ਼ਣਾ ਕੀਤੀ ਗਈ ਹੈ। ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ ਹਾਈ ਸਕੂਲ, ਹਾਇਰ ਸੈਕੰਡਰੀ, ਆਈ.ਟੀ.ਆਈ., ਡਿਪਲੋਮਾ ਅਤੇ ਗਰੈਜੂਏਸ਼ਨ ਪਾਸ ਉਮੀਦਵਾਰ ਜਿੰਨ੍ਹਾਂ ਦੀ ਉਮਰ 21 ਤੋਂ 24 ਸਾਲ ਹੈ, ਨੂੰ ਰਜਿਸਟਰ ਕੀਤਾ ਜਾਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਈਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲ੍ਹੇ ਦੇ ਕੁੱਲ 192 ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਜਿਵੇਂ ਕਿ ਅੰਬੂਜਾ ਸੀਮੇਂਟ ਲਿਮਟਿਡ, ਗੁਰੂ ਨਾਨਕ ਦੇਵ ਟੀ.ਪੀ.ਪੀ., ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਆਫ ਇੰਡੀਆ, ਡਾਬਰ ਇੰਡੀਆ ਲਿਮਟਿਡ, ਰਿਲਾਇੰਸ ਇੰਡਸਟਰੀਜ਼ ਲਿਮਟਿਡ, ਜੁਬਲੀਐਂਟ ਫੂਡ ਵਰਕਸ, ਐਚ.ਡੀ.ਐਫ.ਸੀ. ਬੈਂਕ, ਇੰਡੋਸਿੰਡ ਬੈਂਕ ਆਦਿ ਦੁਆਰਾ ਇੰਟਰਨਸ਼ਿਪ ਦੀ ਸਿਖਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ ਅਨੌਖੀ ਲੁੱਟ-ਖੋਹ; ਗੰਡਾਸੇ ਦੀ ਨੌਕ ‘ਤੇ ਕਾਰ ਖੋਹੀ, ਦੇਖੋ ਵੀਡਿਓ
ਉਨ੍ਹਾਂ ਇਹ ਵੀ ਕਿਹਾ ਕਿ ਇੰਟਰਨਸ਼ਿਪ ਸਕੀਮ ਅਧੀਨ ਇਕ ਉਮੀਦਵਾਰ ਕੇਵਲ ਤਿੰਨ ਕੰਪਨੀਆਂ ਵਿੱਚ ਅਪਲਾਈ ਕਰ ਸਕਦਾ ਹੈ। ਇਸ ਸਕੀਮ ਲਈ ਅਪਲਾਈ ਕਰਨ ਦੀ ਆਖਰੀ 12 ਮਾਰਚ 2025 ਹੈ।ਇੰਟਰਨਸ਼ਿਪ ਯੋਜਨਾ ਨੂੰ ਕਰਨ ਲਈ ਉਮੀਦਵਾਰ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ’ਤੇ ਨਹੀਂ ਹੋਣਾ ਚਾਹੀਦਾ ਅਤੇ ਪਰਿਵਾਰ ਦੀ ਕੁੱਲ ਸਲਾਨਾ ਆਮਦਨ 8 ਲੱਖ ਰੁਪਏ ਤੋ ਵੱਧ ਨਹੀਂ ਹੋਣੀ ਚਾਹੀਦੀ। ਇਸ ਸਕੀਮ ਰਾਹੀਂ ਹਰੇਕ ਉਮੀਦਵਾਰ ਨੂੰ 5 ਹਜ਼ਾਰ ਰੁਪਏ ਮਾਸਿਕ ਭੱਤਾ ਤੋਂ ਇਲਾਵਾ ਅਲੱਗ ਤੋਂ 6 ਹਜ਼ਾਰ ਰੁਪਏ ਇਕ ਵਾਰ ਮਾਣਭੱਤਾ ਵੀ ਦਿੱਤਾ ਜਾਵੇਗਾ। ਇਸ ਸਕੀਮ ਤਹਿਤ ਕੋਰਸ ਨੂੰ ਪੂਰਾ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਦੁਆਰਾ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਸਕੀਮ ਬੀਮਾ ਯੋਜਨਾ ਤਹਿਤ ਬੀਮਾ ਕਵਰੇਜ਼ ਵੀ ਦਿੱਤਾ ਜਾਵੇਗਾ।ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ 5 ਸਾਲਾਂ ਵਿੱਚ ਕੁੱਲ ਇਕ ਕਰੋੜ ਨੌਜਵਾਨਾਂ ਨੂੰ ਟਾਪ 500 ਕੰਪਨੀਆਂ ਰਾਹੀਂ ਇੰਟਰਨਸ਼ਿਪ ਦੁਆਰਾ ਸਿੱਖਿਅਤ ਕਰਨ ਉਪਰੰਤ ਰੋਜਗਾਰ ਲਈ ਤਿਆਰ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਇੰਟਰਨਸ਼ਿਪ ਨੂੰ ਕਰਨ ਦੀ ਕੁੱਲ ਮਿਆਦ 12 ਮਹੀਨੇ ਲਈ ਹੋਵੇਗੀ। ਇਸ ਸਕੀਮ ਦਾ ਮੁੱਖ ਉਦੇਸ਼ ਇੰਡਸਟਰੀ ਦੀ ਮੰਗ ਅਨੁਸਾਰ ਨੌਜਵਾਨਾਂ ਨੂੰ ਰੋਜਗਾਰ ਲਈ ਤਿਆਰ ਕਰਨਾ ਹੈ ਤਾਂ ਜੋ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਉਤਪੰਨ ਕੀਤੇ ਜਾ ਸਕਣ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਈ ਨੌਜਵਾਨ ਆਪਣੀ ਰਜਿਸਟ੍ਰੇਸ਼ਨ https://pminternship.mca.gov.in ਲਿੰਕ ਉਪਰ ਬਿਲਕੁੱਲ ਮੁਫ਼ਤ ਕਰਵਾ ਸਕਦੇ ਹਨ।ਰਜਿਟ੍ਰੇਸ਼ਨ ਲਈ ਉਮੀਦਵਾਰਾਂ ਕੋਲ ਆਪਣਾ ਅਧਾਰ ਕਾਰਡ ਅਤੇ ਯੋਗਤਾ ਦਾ ਸਰਟੀਫਿਕੇਟ ਹੋਣਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰਾ ਬਿਊਰੋ ਸਾਹਮਣੇ ਚਿਲਡਰਨ ਪਾਰਕ ਸਿਵਲ ਲਾਈਨ ਦਫਤਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।