ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

Date:

spot_img

ਸ਼੍ਰੀ ਮੁਕਤਸਰ ਸਾਹਿਬ 8 ਜਨਵਰੀ:ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨਾ ਸ਼ੁਰੂ ਕੀਤੀਆਂ ਗਈਆ ਹਨ।

ਇਹ ਵੀ ਪੜ੍ਹੋ ਫਰੀਦਕੋਟ ’ਚ ਅੱਧੀ ਰਾਤ ਨੂੰ ਪੁਲਿਸ ਤੇ ਬੰਬੀਹਾ ਗੈਗ ਦੇ ਗੈਗਸਟਰਾਂ ’ਚ ਹੋਇਆ ਮੁਕਾਬਲਾ, ਦੋ ਜਖ਼ਮੀ

ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ,ਸ਼੍ਰੀ ਮੁਕਤਸਰ ਸਾਹਿਬ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ., ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫ਼ਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ, ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਮੁਕਤਸਰ ਸਾਹਿਬ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ, ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ,ਸੰਸਥਾਵਾਂ,ਪਲੇਅ-ਵੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ , ਜੇਕਰ ਕੋਈ ਪ੍ਰਾਈਵੇਟ ਸਕੂਲ,ਸੰਸਥਾਵਾਂ,ਪਲੇਅ-ਵੇ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀ ਕਰਦੇ ਹਨ ਤਾਂ ਉਹਨਾਂ ‘ਤੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...