👉15 ਤੋਂ 29 ਸਾਲ ਦੇ ਨੌਜਵਾਨ ਮਾਈ ਭਾਰਤ ਪੋਰਟਲ ਨਾਲ ਜੁੜੇ ਕੇ ਸਿੱਖ ਸਕਦੇ ਹੈ ਨਵੇਂ ਹੁਨਰ, ਮਿਲਣਗੇ ਸਰਟੀਫਿਕੇਟ
👉ਸਾਰੇ ਵਿੱਦਿਅਕ ਅਦਾਰਿਆਂ, ਸਰਕਾਰੀ ਵਿਭਾਗਾਂ ਅਤੇ ਹੋਰਨਾਂ ਨੂੰ ਸਸੰਥਾਵਾਂ ਨੂੰ ਆਪਣੇ ਅਧਿਕਾਰ ਖੇਤਰ ਚ ਪੈਂਦੇ ਨੌਜਵਾਨਾਂ ਦੇ ਰੇਜਿਸਟ੍ਰੇਸ਼ਨ ਸਬੰਧੀ ਨਿਰਦੇਸ਼ ਜਾਰੀ
Bathinda News:ਭਾਰਤ ਸਰਕਾਰ ਵੱਲੋਂ ਨੌਜਵਾਨ ਦੇ ਬਹੁਪੱਖੀ ਵਿਕਾਸ ਲਈ ਮਾਈ ਭਾਰਤ ਪੋਰਟਲ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਜੁੜਕੇ ਨੌਜਵਾਨ ਆਪਣਾ ਕਰਿਅਰ ਬਣਾ ਸਕਦੇ ਹਨ, ਨਵੇਂ ਹੁਨਰ ਸਿੱਖ ਸਕਦੇ ਹਨ ਅਤੇ ਇਸ ਸਬੰਧੀ ਸਰਟੀਫਿਕੇਟ ਵੀ ਪ੍ਰਾਪਤ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਈ ਭਾਰਤ ਕੇਂਦਰ (ਪਹਿਲਾਂ ਨਹਿਰੂ ਯੁਵਾ ਕੇਂਦਰ ਵੱਜੋਂ ਜਾਣੇ ਜਾਂਦੇ) ਜ਼ਿਲ੍ਹਾ ਪੱਧਰੀ ਸਲਾਹਕਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ ਡੀ ਐੱਮ ਬਠਿੰਡਾ ਸ਼੍ਰੀ ਅਮਨਦੀਪ ਸਿੰਘ ਮਾਵੀ ਨੇ ਇਸ ਗੱਲ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੱਸਿਆ ਕਿ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮਾਈ ਭਾਰਤ ਕੇਂਦਰ, ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਸਕੂਲਾਂ, ਕਾਲਜਾਂ ਅਤੇ ਹੋਰਨਾਂ ਥਾਵਾਂ ‘ਤੇ ਮੌਜੂਦ 15 ਤੋਂ 29 ਸਾਲ ਤਕ ਦੇ ਨੌਜਵਾਨਾਂ ਦਾ ਰੇਜਿਸਟ੍ਰੇਸ਼ਨ https://mybharat.gov.in/ ‘ਤੇ ਕੀਤੇ ਜਾਣ ਲਈ ਕੰਮ ਕੀਤਾ ਜਾ ਰਿਹਾ ਹੈ ।
ਇਹ ਵੀ ਪੜ੍ਹੋ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ :ਮੇਅਰ ਪਦਮਜੀਤ ਸਿੰਘ ਮਹਿਤਾ
ਐੱਸ ਡੀ ਐੱਮ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਚ 37000 ਦੇ ਲਗਭਗ ਨੌਜਵਾਨਾਂ ਦਾ ਰੇਜਿਸਟ੍ਰੇਸ਼ਨ ਕੀਤਾ ਜਾਣਾ ਹੈ । ਇਸ ਪੋਰਟਲ ਉੱਤੇ ਆਪਣਾ ਨਾਂ ਰਜਿਸਟਰ ਕਰਕੇ ਨੌਜਵਾਨਾਂ ਨੂੰ ਪਾਰਲੀਮੈਂਟ ਵਰਗੇ ਸਮਾਗਮਾਂ ਚ ਭਾਗ ਲੈਣ ਦਾ ਮੌਕਾ ਮਿਲਦਾ ਹੈ ਜਿੱਥੇ ਉਨ੍ਹਾਂ ਕੋਲ ਸਿੱਖਣ ਦੇ ਬਹੁਤ ਸਾਰੇ ਮੌਕੇ ਆਉਂਦੇ ਹਨ।ਉਨ੍ਹਾਂ ਦੱਸਿਆ ਕਿ15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਦੀ ਮਾਈ ਭਾਰਤ ਪੋਰਟਲ ‘ਤੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ 1 ਜੁਲਾਈ 2026 ਤੋਂ 15 ਅਗਸਤ 2026 ਤੱਕ ਚਲਾਈ ਜਾ ਰਹੀ “ਇੰਟੈਂਸਿਵ ਰਜਿਸਟ੍ਰੇਸ਼ਨ ਡਰਾਈਵ” ਚੱਲ ਰਹੀ ਹੈ। ਉਨ੍ਹਾਂ ਸਾਰੇ ਸਰਕਾਰੀ ਵਿਭਾਗਾਂ, ਸਕੂਲਾਂ ਅਤੇ ਕਾਲਜਾਂ ਨੂੰ ਮਾਈ ਭਾਰਤ ਪੋਰਟਲ ਨਾਲ ਜੋੜਨ (ਆਨਬੋਰਡ ਕਰਨ) ਦੇ ਨਿਰਦੇਸ਼ ਦਿੱਤੇ ।ਨਾਲ ਹੀ ਉਨ੍ਹਾਂ ਕਿਹਾ ਕਿ ਹਰ ਇਕ ਨੌਜਵਾਨ ਦਾ ਲਾਜ਼ਮੀ ਤੌਰ ਤੇ ਰੇਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਅੱਜ ਦੇ ਪ੍ਰਤੀਯੋਗਤਾ ਦੇ ਜੁੱਗ ਚ ਉਨ੍ਹਾਂ ਨੂੰ ਵੱਧ ਤੋਂ ਵੱਧ ਮੌਕੇ ਮਿਲਣ। ਮੀਟਿੰਗ ਦੌਰਾਨ ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਮੀਸ਼ਾ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ, ਸਰਕਾਰੀ ਅਤੇ ਗੈਰ-ਸਰਕਾਰੀ ਕਾਲਜਾਂ, ਵਿਦਿਅਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।
ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਮਾਈ ਭਾਰਤ ਪੋਰਟਲ ਉਤੇ ਓਨਬੋਰਡ ਕਰਨ ਲਈ ਉਨ੍ਹਾਂ ਵੱਲੋਂ ਨੋਡਲ ਪ੍ਰਤੀਨਿਧੀਆਂ ਦੀ ਨਾਮਜ਼ਦਗੀ ਕੀਤੀ ਜਾਵੇਗੀ, ਜੋ ਮਾਈ ਭਾਰਤ ਵਿਭਾਗ ਨਾਲ ਤਾਲਮੇਲ ਰੱਖਣ। ਇਹ ਨੋਡਲ ਪ੍ਰਤੀਨਿਧੀ ਸਰਕਾਰ ਵਲੋਂ ਨੌਜਵਾਨਾਂ ਲਈ ਚਲਾਏ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਹਿਯੋਗ ਦੇਣਗੇ।ਜ਼ਿਲ੍ਹਾ ਯੂਥ ਅਫ਼ਸਰ ਸ੍ਰੀਮਤੀ ਮੀਸ਼ਾ ਨੇ ਮਾਈ ਭਾਰਤ ਪੋਰਟਲ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਲੇਟਫਾਰਮ ਨੌਜਵਾਨਾਂ ਨੂੰ ਸਵੈ-ਸੇਵਾ, ਲੀਡਰਸ਼ਿਪ ਵਿਕਾਸ, ਹੁਨਰ ਨਿਰਮਾਣ ਅਤੇ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਨਾਲ ਜੋੜਨ ਲਈ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਰਜਿਸਟ੍ਰੇਸ਼ਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





