spot_img

ਰਜਿਸਟਰੀ ਕਲਰਕ ਰਿਸਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ, ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਜਾਂਚ ਜਾਰੀ

Date:

spot_img

ਅੰਮ੍ਰਿਤਸਰ, 1 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ

ਲੋਕ ਨਿਰਮਾਣ ਮੰਤਰੀ ਨੇ ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।ਵਿਜੀਲੈਂਸ ਅਧਿਕਾਰੀਆਂ ਨੇ ਦਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ ਵੀ ਪੜਤਾਲੀ ਜਾਵੇਗੀ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...