spot_img
spot_img
spot_img

ਪੰਜਾਬ ‘ਚ Heatwave ਤੋਂ ਮਿਲੇਗੀ ਰਾਹਤ! ਪੰਜਾਬ-ਹਰਿਆਣਾ ‘ਚ ਔਰੈਂਜ ਅਲਰਟ ਜਾਰੀ

Date:

spot_img

Punjab News ; ਪੰਜਾਬ ਅਤੇ ਹਰਿਆਣਾ ਵਿੱਚ ਪੈ ਰਹੀ ਭਿਆਨਕ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਜੇਠ ਮਹੀਨੇ ਦੀ ਤਪਦੀ ਧੁੱਪ ਅਤੇ ਲੂ ਕਾਰਨ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਘਬਰਾਉਣ ਲੱਗ ਪਏ ਹਨ। ਪਰ ਹੁਣ ਮੌਸਮ ਨੂੰ ਲੈ ਕੇ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 28 ਮਈ ਤੋਂ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। ਵਿਭਾਗ ਨੇ 28 ਅਤੇ 29 ਮਈ ਲਈ ਔਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਅਨੁਮਾਨ ਹੈ ਕਿ ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕਈ ਇਲਾਕਿਆਂ ਵਿੱਚ ਹਲਕਾ ਤੋਂ ਦਰਮਿਆਨਾ ਮੀਂਹ ਵੀ ਪੈ ਸਕਦਾ ਹੈ। ਇਹ ਅਸਰ 30 ਅਤੇ 31 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਵੇਲੇ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 45 ਡਿਗਰੀ ਤੋਂ ਵੀ ਪਾਰ ਚਲਾ ਗਿਆ ਹੈ। ਪੰਜਾਬ ਦੇ ਬਠਿੰਡਾ ਏਅਰਪੋਰਟ ਇਲਾਕੇ ਵਿੱਚ ਸਭ ਤੋਂ ਵੱਧ 45.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਸਿਰਸਾ ਵਿੱਚ ਪਾਰਾ 46 ਡਿਗਰੀ ਤੱਕ ਪਹੁੰਚ ਗਿਆ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ

ਜੇ ਗੱਲ ਕਰੀਏ ਹੋਰ ਸ਼ਹਿਰਾਂ ਦੀ, ਤਾਂ ਲੁਧਿਆਣਾ ਵਿੱਚ 42.5 ਡਿਗਰੀ, ਪਟਿਆਲਾ ਵਿੱਚ 43.4 ਡਿਗਰੀ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ 41.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਫਾਜ਼ਿਲਕਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਵੀ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਗਰਮੀ ਕਾਰਨ ਸਭ ਤੋਂ ਵੱਧ ਮੁਸ਼ਕਲਾਂ ਮਜ਼ਦੂਰ ਵਰਗ, ਦਫ਼ਤਰ ਜਾਣ ਵਾਲੇ ਲੋਕਾਂ ਅਤੇ ਕਿਸਾਨਾਂ ਨੂੰ ਆ ਰਹੀਆਂ ਹਨ। ਖ਼ਾਸ ਕਰਕੇ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਤਿੱਖੀ ਧੁੱਪ ਕਾਰਨ ਕਾਫ਼ੀ ਪਰੇਸ਼ਾਨ ਹਨ। ਦੂਜੇ ਪਾਸੇ ਹਸਪਤਾਲਾਂ ਵਿੱਚ ਵੀ ਹੀਟ ਸਟ੍ਰੋਕ ਅਤੇ ਡੀਹਾਈਡ੍ਰੇਸ਼ਨ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ।  ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲਾ ਮੀਂਹ ਲੋਕਾਂ ਨੂੰ ਕਿੰਨੀ ਰਾਹਤ ਦਿੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਇਬੋਲਾ ਨੇ ਵਧਾਈ ਟੈਂਸ਼ਨ! ਕੈਨੇਡਾ ਨੇ ਕੱਸੇ ਨਿਯਮ

Canada News : ਕੈਨੇਡਾ ਸਰਕਾਰ ਨੇ ਮੱਧ ਅਫਰੀਕਾ ਵਿੱਚ...

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

👉ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ...