ਸ਼੍ਰੀ ਅੰਮ੍ਰਿਤਸਰ ਸਾਹਿਬ, 3 ਦਸੰਬਰ: ਬੀਤੇ ਕੱਲ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ੀਨਾਮਾ ਦੇਣ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਘਟਨਾਵਾਂ ਵਿਚ ਕੋਈ ਕਾਰਵਾਈ ਨਾ ਕਰਨ ਦੇ ਚੱਲਦੇ ਅਕਾਲੀ ਲੀਡਰਸ਼ਿਪ ਨੂੰ ਸੁਣਾਈ ਸਜ਼ਾ ਨੂੰ ਅੱਜ ਇਹ ਅਕਾਲੀ ਆਗੂ ਨਿਭਾਉਂਦੇ ਨਜ਼ਰ ਆਏ। ਮੰਗਲਵਾਰ ਸਵੇਰ ਤੋਂ ਹੀ ਸ਼੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਆਗੂਆਂ ਦਾ ਆਉਣਾ ਸ਼ੁਰੂ ਹੋ ਗਿਆ। ਇਸ ਦੌਰਾਨ ਜਿੱਥੇ ਸੁਖਬੀਰ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਢਸਾ ਨੇ ਘੰਟਾ ਘਰ ਦੇ ਗੇਟ ਅੱਗੇ ਦਰਬਾਰੀ ਦੀ ਡਿਊਟੀ ਨਿਭਾਈ, ਉਥੇ ਸਾਬਕਾ ਮੰਤਰੀ ਬਿਰਕਮ ਮਜੀਠਿਆ ਭਾਂਡੇ ਸਾਫ਼ ਕਰਦੇ ਨਜ਼ਰ ਆਏ।
ਇਹ ਵੀ ਪੜ੍ਹੋ ਬਿਕਰਮ ਸਿੰਘ ਮਜੀਠਿਆ ਨੇ ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ’ਚ ਬਰਤਨਾਂ ਦੀ ਕੀਤੀ ਸੇਵਾ
ਇਸਤੋਂ ਇਲਾਵਾ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜੰਗੀਰ ਕੌਰ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਤੇ ਸਾਬਕਾ ਮੰਤਰੀ ਤੇ ਭਾਜਪਾ ਆਗੂ ਸੋਹਣ ਸਿੰਘ ਠੰਢਲ, ਸੁੱਚਾ ਸਿੰਘ ਲੰਗਾਹ, ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਤੇ ਜਨਮੇਜਾ ਸਿੰਘ ਸੇਖੋ, ਹੀਰਾ ਸਿੰਘ ਗਾਬੜੀਆ ਆਦਿ ਆਗੂ ਸ਼੍ਰੀ ਦਰਬਾਰ ਸਾਹਿਬ ਦੇ ਪਖਾਨੇ ਸਾਫ਼ ਕਰਦੇ ਨਜ਼ਰ ਪਏ। ਇਸਤੋਂ ਬਾਅਦ ਇੰਨ੍ਹਾਂ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿਚ ਬਰਤਨ ਸਾਫ਼ ਕਰਨ ਦੀ ਸੇਵਾ ਨਿਭਾਈ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ