ਪੰਜਾਬ ਦੇ ਮੁਲਾਜ਼ਮ ਮਹਿੰਗਾਈ ਭੱਤੇ ਵਿੱਚ ਕੇਂਦਰ ਦੇ ਮੁਲਾਜ਼ਮਾਂ ਤੋਂ 15 ਫੀਸਦੀ ਪੱਛੜੇ
ਪੇਂਡੂ ਭੱਤੇ ਸਮੇਤ ਹੋਰ ਕੱਟੇ ਗਏ ਭੱਤੇ ਬਹਾਲ ਕੀਤੇ ਜਾਣ
ਬਠਿੰਡਾ 21ਅਕਤੂਬਰ :ਕਿਸੇ ਸਮੇਂ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਮੁਲਾਜ਼ਮਾਂ ਅਤੇ ਅਨੇਕਾਂ ਸੂਬਿਆਂ ਦੇ ਮੁਲਾਜ਼ਮਾਂ ਤੋਂ ਘੱਟ ਤਨਖਾਹ ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਕੇਂਦਰ ਦੇ ਮੁਲਾਜ਼ਮਾਂ ਲਈ 3 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ। ਹੁਣ ਜਿੱਥੇ ਪੰਜਾਬ ਦੇ ਮੁਲਾਜ਼ਮ 38 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ, ਉੱਥੇ ਕੇਂਦਰ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 53 ਫੀਸਦੀ ਹੋ ਗਿਆ ਜਿਸ ਨਾਲ ਇਹ ਪਾੜਾ 15 ਫੀਸਦੀ ਦਾ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜੀ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਜਨਰਲ ਸਕੱਤਰ ਗੁਰਮੇਲ ਮਲਕਾਣਾ ਸੂਬਾ ਕਮੇਟੀ ਮੈਂਬਰ ਬੇਅੰਤ ਸਿੰਘ ਫੂਲੇਵਾਲਾ ਅਤੇ ਹਰਜਿੰਦਰ ਸੇਮਾ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਮਹਿੰਗਾਈ ਨਾਲ ਨਜਿੱਠਣ ਲਈ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਪਰ ਪੰਜਾਬ ਸਰਕਾਰ ਵੱਲੋਂ 15 ਫੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਪਛਾੜ ਦੇਣਾ ਮੁਲਾਜ਼ਮਾਂ ਨੂੰ ਰਾਸ ਨਹੀਂ ਆ ਰਿਹਾ ਹੈ ਜਿਸ ਕਾਰਨ ਉਹ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨਾਲ ਨਜਿੱਠਣ ਤੋਂ ਅਸਮਰੱਥ ਹੋ ਰਹੇ ਹਨ।
ਇਹ ਵੀ ਪੜ੍ਹੋ ਜੰਮੂ ਕਮਸ਼ੀਰ ’ਚ ਮੁੜ ਵੱਡਾ ਅੱਤਵਾਦੀ ਹਮਲਾ, ਇੱਕ ਪੰਜਾਬੀ ਨੌਜਵਾਨ ਸਹਿਤ ਸੱਤ ਜਣਿਆਂ ਦੀ ਹੋਈ ਮੌ+ਤ
ਡੀ ਟੀ ਐੱਫ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚੋਂ ਸਰਕਾਰ ਚਲਾਉਣ ਦੇ ਦਾਅਵੇ ਕਰਨ ਵਾਲੀ ਸਰਕਾਰ ਨੇ ਜਿੱਥੇ ਮੁਲਾਜ਼ਮਾਂ ਦਾ ਪੇਂਡੂ ਭੱਤਾ ਰੋਕਿਆ ਹੋਇਆ ਹੈ ਉੱਥੇ ਹੀ ਅਨੇਕਾਂ ਮੁਲਾਜ਼ਮਾਂ ਦੇ 37 ਪ੍ਰਕਾਰ ਦੇ ਭੱਤੇ ਰੋਕੇ ਹੋਏ ਹਨ, ਨਾ ਹੀ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦਾ ਬਕਾਇਆ ਜਾਰੀ ਕੀਤਾ ਗਿਆ ਹੈ, ਹੁਣ ਮਹਿੰਗਾਈ ਭੱਤੇ ਵਿੱਚ ਵੀ ਪੰਜਾਬ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਤੋਂ 15 ਫੀਸਦੀ ਪੱਛੜ ਗਏ ਹਨ ਜਿਸ ਕਾਰਨ ਉਹ ਕੇਂਦਰ ਦੇ ਮੁਲਾਜ਼ਮਾਂ ਨਾਲੋਂ ਤਨਖਾਹ ਵਿਚਲੇ ਵਧ ਰਹੇ ਪਾੜੇ ਤੋਂ ਬਹੁਤ ਨਿਰਾਸ਼ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਦੀਆਂ ਆਰਥਿਕ ਅਤੇ ਭੂਗੋਲਿਕ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁਲਾਜ਼ਮ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਤਨਖਾਹ ਲੈਂਦੇ ਰਹੇ ਹਨ, ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤੇ ਜਾਣ ਕਰਕੇ ਉਹ ਖੁਦ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਗਏ ਪੱਤਿਆਂ ਨੂੰ ਤੁਰੰਤ ਬਹਾਲ ਕਰੇ|
ਇਹ ਵੀ ਪੜ੍ਹੋ:ਹੁਸ਼ਿਆਰਪੁਰ ’ਚ ਗੋ+ਲੀਆਂ ਮਾਰ ਕੇ ਪਿਊ-ਪੁੱਤ ਦਾ ਕਤਲ, ਪੁਰਾਣੀ ਰੰਜਿਸ਼ ਦਾ ਮਾਮਲਾ
ਤਨਖਾਹ ਕਮਿਸ਼ਨ ਦੇ ਬਕਾਏ ਜਾਰੀ ਕੀਤੇ ਜਾਣ| ਏਸੀਪੀ ਸਕੀਮ ਬਹਾਲ ਕੀਤੀ ਜਾਵੇ|ਡੀ ਟੀ ਐੱਫ ਜ਼ਿਲਾ ਕਮੇਟੀ ਦੇ ਆਗੂਆਂ ਅਮਰਦੀਪ ਸਿੰਘ, ਬੂਟਾ ਸਿੰਘ ਰੋਮਾਣਾ, ਮੋਹਨ ਸਿੰਘ ਮਲਕਾਣਾ, ਗੁਰਪਾਲ ਸਿੰਘ ਜਗਾਰਾਮ ਤੀਰਥ, ਸੁਖਮੰਦਰ ਝੁੰਬਾ, ਅੰਮ੍ਰਿਤਪਾਲ ਸਿੰਘ ਮਾਨ, ਨਛੱਤਰ ਸਿੰਘ ਜੇਠੂਕੇ,ਨਿਰਮਲ ਸਿੰਘ ਸਰਾਂ, ਨਰਿੰਦਰ ਬੱਲੂਆਣਾ ਸੁਨੀਲ ਕੁਮਾਰ ਗੋਬਿੰਦ ਸਿੰਘ, ਗੁਰਸੇਵਕ ਸਿੰਘ ਫੂਲ ਅਵਤਾਰ ਮਲੂਕਾ, ਗੋਬਿੰਦ ਸਿੰਘ, ਬਲਜਿੰਦਰ ਸਿੰਘ ਸਿੱਧੂ, ਅੰਮ੍ਰਿਤ ਪਾਲ ਸਿੰਘ ਸੈਣੇ ਵਾਲਾ ਕੁਲਦੀਪ ਕੁਮਾਰ, ਸਿਮਰਜੀਤ ਕੌਰ ਸਿਵੀਆਂ, ਪਰਮਜੀਤ ਕੌਰ,ਹਰਸ਼ਰਨ ਕੌਰ ਜਤਿੰਦਰ ਸ਼ਰਮਾ, ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਪਹਿਲਾਂ ਮਹਿੰਗਾਈ ਭੱਤੇ ਦਾ 15 ਫੀਸਦੀ ਦਾ ਪਾੜਾ ਤੁਰੰਤ ਖਤਮ ਕੀਤਾ ਜਾਵੇ ਅਤੇ ਪਿਛਲੇ ਸਮਿਆਂ ਦੀ ਮਹਿੰਗਾਈ ਭੱਤੇ ਦੀਆਂ ਕਿਸਤਾਂ ਦਾ ਬਣਦਾ ਬਕਾਇਆ ਵੀ ਜਾਰੀ ਕੀਤਾ ਜਾਵੇ।
Share the post "ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸਤਾਂ ਤੁਰੰਤ ਜਾਰੀ ਕੀਤੀਆਂ ਜਾਣ : ਡੀ ਟੀ ਐੱਫ"