7 ਸਾਲ ਬਾਅਦ ਸੁਰਖਪੀਰ ਰੋਡ ਦੀਆਂ ਸੱਤ ਲਿੰਕ ਸੜਕਾਂ ਦਾ ਨਵੀਨੀਕਰਨ ਸ਼ੁਰੂ

Date:

spot_img

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ 23 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੀਮਿਕਸ ਕੰਮ ਦਾ ਕਰਵਾਇਆ ਸ਼ੁਭ ਆਰੰਭ
👉‘ਆਧੁਨਿਕ ਬਠਿੰਡਾ’ ਦੇ ਵਿਜ਼ਨ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ : ਪਦਮਜੀਤ ਸਿੰਘ ਮਹਿਤਾ
Bathinda News: ਬਠਿੰਡਾ ਸ਼ਹਿਰ ਨੂੰ ਆਧੁਨਿਕ ਅਤੇ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਕੌਂਸਲਰ ਸ੍ਰੀਮਤੀ ਪੁਸ਼ਪਾ ਰਾਣੀ ਦੇ ਵਾਰਡ ਨੰਬਰ 33 ਦੀ ਸੁਰਖਪੀਰ ਰੋਡ ਖੇਤਰ ਵਿੱਚ ਕਰੀਬ 7-8 ਸਾਲਾਂ ਤੋਂ ਨਵੀਨੀਕਰਨ ਦੀ ਉਡੀਕ ਕਰ ਰਹੀਆਂ ਸੱਤ ਲਿੰਕ ਸੜਕਾਂ ਦੇ ਪ੍ਰੀਮਿਕਸ ਕੰਮ ਦਾ ਸ਼ੁਭ ਆਰੰਭ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਕਰਵਾਇਆ ਗਿਆ।ਇਸ ਮੌਕੇ ਨਗਰ ਨਿਗਮ ਦੇ ਜੇਈ ਸ੍ਰੀ ਪਵਨ ਕੁਮਾਰ, ਸ੍ਰੀ ਵਿਪਿਨ ਮਿੱਤੂ, ਸ੍ਰੀ ਸੁਰਜੀਤ ਸਿੰਘ ਨਾਗੀ, ਸ੍ਰੀ ਗੁਰਵਿੰਦਰ ਸਿੰਘ ਗੁਰੀ, ਸ੍ਰੀ ਵਿਕਾਸ ਕੌਸ਼ਲ, ਸ੍ਰੀ ਗੁਰਸੇਵਕ ਸਿੰਘ, ਸ੍ਰੀ ਸੁਭਾਸ਼ ਚੰਦਰ, ਸ੍ਰੀ ਆਸ਼ੂ, ਸ੍ਰੀ ਤਰਸੇਮ ਸਮੇਤ ਇਲਾਕੇ ਦੇ ਪਤਵੰਤੇ ਵਿਅਕਤੀ ਮੌਜੂਦ ਸਨ।ਕੰਮ ਦਾ ਸ਼ੁਭ ਆਰੰਭ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਵਾਰਡ ਨੰਬਰ 33 ਦੇ ਸੁਰਖਪੀਰ ਰੋਡ ਖੇਤਰ ਦੀਆਂ ਸੱਤ ਲਿੰਕ ਸੜਕਾਂ ਦਾ ਕਰੀਬ 7-8 ਸਾਲਾਂ ਬਾਅਦ ਨਵੀਨੀਕਰਨ ਸ਼ੁਰੂ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ  ਮੁਲਾਜ਼ਮ ਵਰਦੀ ਪਾ ਕੇ ਨਾ ਆਉਣ ਵਾਲੀ ਆਡੀਓ ‘ਤੇ Punjab Police ਦਾ ਅਹਿਮ ਬਿਆਨ ਆਇਆ ਸਾਹਮਣੇ!

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ’ਤੇ ਕਰੀਬ 23 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਸ਼ਹਿਰ ਦੇ ਵਿਕਾਸ ਦੀ ਬੁਨਿਆਦੀ ਲੋੜ ਹੁੰਦੀਆਂ ਹਨ। ਇਸ ਲਈ ਨਗਰ ਨਿਗਮ ਵੱਲੋਂ ਸਿਰਫ਼ ਮੁੱਖ ਸੜਕਾਂ ਹੀ ਨਹੀਂ, ਸਗੋਂ ਵਾਰਡਾਂ ਦੀਆਂ ਅੰਦਰੂਨੀ ਅਤੇ ਲਿੰਕ ਸੜਕਾਂ ਨੂੰ ਵੀ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਆਧੁਨਿਕ ਸ਼ਹਿਰ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਸ਼ਹਿਰ ਵਿੱਚ ਜਿੱਥੇ ਲੋੜ ਅਨੁਸਾਰ ਪ੍ਰੀਮਿਕਸ ਸੜਕਾਂ ਬਣਾਈਆਂ ਜਾ ਰਹੀਆਂ ਹਨ, ਉੱਥੇ ਕਈ ਥਾਵਾਂ ’ਤੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਗਲੀਆਂ ਅਤੇ ਸੜਕਾਂ ਦਾ ਸੁੰਦਰੀਕਰਨ ਵੀ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਯਤਨ ਹੈ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਿਰਫ਼ ਕਾਗਜ਼ਾਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਹੀ ਨਗਰ ਨਿਗਮ ਦੀ ਤਰਜੀਹ ਹੈ।

ਇਹ ਵੀ ਪੜ੍ਹੋ  ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਸੇ ਦਿਸ਼ਾ ਵਿੱਚ ਬਠਿੰਡਾ ਸ਼ਹਿਰ ਵਿੱਚ ਵੀ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ “ਬਠਿੰਡਾ ਨੂੰ ਆਧੁਨਿਕ, ਸੁੰਦਰ ਅਤੇ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣਾ ਉਨ੍ਹਾਂ ਦਾ ਟੀਚਾ ਹੈ। ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਸੜਕ, ਸੀਵਰੇਜ, ਪਾਣੀ ਜਾਂ ਹੋਰ ਬੁਨਿਆਦੀ ਸਹੂਲਤ ਨਾਲ ਸਬੰਧਤ ਸਮੱਸਿਆ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।”ਮੇਅਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਬਠਿੰਡਾ ਦੇ ਹਰੇਕ ਨਾਗਰਿਕ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਮਿਲ ਸਕਣ।ਇਲਾਕਾ ਵਾਸੀਆਂ ਨੇ ਲੰਬੇ ਸਮੇਂ ਬਾਅਦ ਸੜਕਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਇਨ੍ਹਾਂ ਲਿੰਕ ਸੜਕਾਂ ਦੇ ਸੁਧਾਰ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਪ੍ਰੀਮਿਕਸ ਕੰਮ ਮੁਕੰਮਲ ਹੋਣ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਇਲਾਕੇ ਦੀ ਸੜਕ ਵਿਵਸਥਾ ਅਤੇ ਸੁੰਦਰਤਾ ਵਿੱਚ ਵੀ ਸੁਧਾਰ ਆਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਵੱਡੀ ਖ਼ਬਰ; ਟਕਸਾਲੀ ਅਕਾਲੀ ਆਗੂ ਬ੍ਰਹਮਪੁਰਾ ਪ੍ਰਵਾਰ ਸਮੇਤ ਹੋਇਆ ‘ਆਪ’ ਵਿਚ ਸ਼ਾਮਲ

Chandigarh News : ਮੰਗਲਵਾਰ ਨੂੰ ਵਾਪਰੇ ਇੱਕ ਵੱਡੇ ਸਿਆਸੀ...

Guru Kashi University ਵੱਲੋਂ AI ਵਿਸ਼ੇ ‘ਤੇ 12 ਰੋਜ਼ਾ ਰਿਫ੍ਰੈਸ਼ਰ ਕੋਰਸ ਦਾ ਸ਼ਾਨਦਾਰ ਆਗਾਜ਼

Bathinda News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ ਦੇ...

Bathinda ‘ਚ ਕਾਂਗਰਸ ਵੱਲੋ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ, ਮੰਗਿਆ ਅਸਤੀਫਾ

Bathinda News: ਨਸ਼ਿਆਂ ਦੇ ਮਾਮਲੇ 'ਤੇ ਸਵਾਲ ਪੁੱਛਣ ਕਰਕੇ...