ਪੂਰੇ ਪੰਜਾਬ ’ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ’ਚ ਨਹੀਂ ਹੋਵੇਗੀ ਗਣਤੰਤਰਾ ਦਿਵਸ ਦੀ ਪਰੇਡ-ਮੁੱਖ ਮੰਤਰੀ

Date:

spot_img

ਅਸੀਂ ਨਹੀਂ ਚਾਹੁੰਦੇ ਕਿ ਪਰੇਡ ਕਰਕੇ ਖਿਡਾਰੀਆਂ ਲਈ ਬਣੇ ਟਰੈਕ ਨੂੰ ਕੋਈ ਨੁਕਸਾਨ ਹੋਵੇ-ਭਗਵੰਤ ਮਾਨ
26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗਾ
ਚੰਡੀਗੜ੍ਹ, 6 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ।

ਰੈਲੀ ਤੋਂ ਪਹਿਲਾਂ ਬਠਿੰਡਾ ਦਿਹਾਤੀ ਦੀ ਟੀਮ ਨੇ ਕੀਤੀ ਨਵਜੋਤ ਸਿੱਧੂ ਵਿਰੁਧ ਕਾਰਵਾਈ ਦੀ ਮੰਗ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ।

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵੀ ਪੁੱਜੇ ਬਠਿੰਡਾ ’ਚ ਚੱਲ ਰਹੀ ‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’ ਦਾ ਆਨੰਦ ਮਾਣਨ

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Jail ਦਾ ਵਧੀਕ ਸੁਪਰਡੈਂਟ ਮੁਅੱਤਲ; ਪਰਚਾ ਦਰਜ਼, ਲੱਗੇ ਇਹ ਦੋਸ਼

Ludhiana News : ਪੰਜਾਬ ਸਰਕਾਰ ਨੇ ਲੁਧਿਆਣਾ ਜੇਲ੍ਹ ਦੇ...

Guru Kashi University ਵਿਖੇ ਫੁੱਲਾਂ ਦੀ ਵਰਖਾ ਨਾਲ ਭਗਵਾਨ ਗਣਪਤੀ ਦਾ ਆਗਮਨ

Talwandi Sabo News: Guru Kashi University ਦੇ ਡਾਇਰੈਕਟੋਰੇਟ ਆਫ਼...

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...