ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

Date:

spot_img

👉ਕਿਹਾ, ਰਿਸਰਚ ਲੈਬ ਨੇ ਜਾਂਚ ਫੀਸ ਵਜੋਂ 1.5 ਕਰੋੜ ਰੁਪਏ ਵੀ ਕਮਾਏ
Chandigarh News: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਰੋਲ ਅਦਾ ਕੀਤਾ ਉਥੇ ਵਿੱਤੀ ਸਾਲ 2025-25 ਦੌਰਾਨ ਉਸਾਰੀ ਕਾਰਜਾਂ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਟੈਸਟਿੰਗ ਤੋਂ ਲਗਭਗ 1.5 ਕਰੋੜ ਰੁਪਏ ਦੀ ਫੀਸ ਵੀ ਕਮਾਈ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ (ਬੀ ਐਂਡ ਆਰ) ਵਿਭਾਗ ਅਧੀਨ ਇਹ ਲੈਬ ਇੱਕੋ-ਇੱਕ ਅਜਿਹੀ ਸਹੂਲਤ ਹੈ ਜੋ ਵਿਭਾਗ ਤੋਂ ਇਲਾਵਾ ਸਥਾਨਕ ਸਰਕਾਰਾਂ, ਜਲ ਸਰੋਤ ਵਿਭਾਗ, ਪੰਜਾਬ ਅਰਬਨ ਡਿਵੈਲਪਮੈਂਟ ਅਥਾਰਟੀ (ਪੁੱਡਾ), ਪੰਚਾਇਤੀ ਰਾਜ, ਪੰਜਾਬ ਮੰਡੀ ਬੋਰਡ ਅਤੇ ਸਟੇਟ ਵਿਜੀਲੈਂਸ ਨੂੰ ਸੇਵਾਵਾਂ ਪ੍ਰਦਾਨ ਕਰਦੀ ਹੈ।

ਇਹ ਵੀ ਪੜ੍ਹੋ  ਆਪ ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੇ ਪੰਜਾਬ ਵਿੱਚ ਪਾਕਿਸਤਾਨ ਦੇ ਡਰੋਨ ਘੁਸਪੈਠ ਦਾ ਉਠਾਇਆ ਮੁੱਦਾ

ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਨੈਸ਼ਨਲ ਐਕਰੀਡੀਟੇਸ਼ਨ ਬੋਰਡ ਫਾਰ ਟੈਸਟਿੰਗ ਐਂਡ ਕੈਲੀਬ੍ਰੇਸ਼ਨ ਲੈਬਾਰਟਰੀਜ਼ (ਐਨ.ਏ.ਬੀ.ਐਲ.) ਤੋਂ ਮਾਨਤਾ, ਜੋ ਦਸੰਬਰ 2028 ਤੱਕ ਯੋਗ ਹੈ, ਪ੍ਰਾਪਤ ਹੋਣ ਨਾਲ ਪੰਜਾਬ ਦੀ ਇਸ ਇਕਲੌਤੀ ਸਰਕਾਰੀ ਲੈਬ ਦਾ ਮਹੱਤਵ ਹੋਰ ਵੀ ਵੱਧ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੈਬੋਰੇਟਰੀ 59 ਟੈਸਟਾਂ ਲਈ ਐਨ.ਏ.ਬੀ.ਐਲ ਤੋਂ ਮਾਨਤਾ ਪ੍ਰਾਪਤ ਹੈ।ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਹ ਰਿਸਰਚ ਲੈਬ ਅਡਵਾਂਸਡ ਗੈਰ-ਵਿਨਾਸ਼ਕਾਰੀ ਟੈਸਟਿੰਗ ਉਪਕਰਣਾਂ ਨਾਲ ਵੀ ਲੈਸ ਹੈ, ਜਿਵੇਂ ਕਿ ਫਾਲਿੰਗ ਵੇਟ ਡਿਫਲੈਕਟੋਮੀਟਰ (ਐਫ.ਡਬਲਿਯੂ.ਡੀ), ਅਲਟਰਾਸੋਨਿਕ ਪਲਸ ਵੇਲੋਸਿਟੀ (ਯੂ.ਪੀ.ਵੀ), ਨਿਊਕਲੀਅਰ ਟੈਸਟ ਗੇਜ, ਅਤੇ ਟ੍ਰੈਫਿਕ ਸਾਈਨ ਚੈਕਿੰਗ ਟੂਲਸ ਆਦਿ।ਲੈਬ ਦੀਆਂ ਸਮਰੱਥਾਵਾਂ ਬਾਰੇ ਦੱਸਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਨੀਂਹ ਲਈ ਮਿੱਟੀ ਦੀ ਪਰਖ ਕਰਵਾਉਣ ਅਤੇ ਇੱਟਾਂ, ਬੱਜਰੀ, ਰੇਤ, ਸੀਮਿੰਟ, ਕੰਕਰੀਟ, ਲੁੱਕ ਅਤੇ ਸਰੀਏ ਸਮੇਤ ਵੱਖ-ਵੱਖ ਉਸਾਰੀ ਸਮੱਗਰੀਆਂ ਦਾ ਮੁਲਾਂਕਣ ਕਰਨ ਲਈ ਚੰਗੀ ਤਰ੍ਹਾਂ ਲੈਸ ਹੈ।

ਇਹ ਵੀ ਪੜ੍ਹੋ ਪ੍ਰਤਾਪ ਬਾਜਵਾ ਦੇ ਬਿਆਨ ‘ਤੇ ‘ਆਪ’ ਦਾ ਪਲਟਵਾਰ, ਕਿਹਾ- ਉਨ੍ਹਾਂ ਦੇ ਆਪਣੇ ਵਿਧਾਇਕ ਹੀ ਸੰਪਰਕ ‘ਚ ਨਹੀਂ ਹਨ

ਉਨ੍ਹਾਂ ਕਿਹਾ ਕਿ ਲੈਬ ਲੁੱਕ ਅਤੇ ਕੰਕਰੀਟ ਦੇ ਕੰਮਾਂ ਲਈ ਡੈਂਸ ਬਿਟੂਮਿਨਸ ਮੈਕਡਮ (ਡੀਬੀਐਮ) ਅਤੇ ਅਸਫਾਲਟ ਕੰਕਰੀਟ (ਏਸੀ) ਮਿਸ਼ਰਣਾਂ ਨੂੰ ਡਿਜ਼ਾਈਨ ਕਰਨ ਦੀ ਮੁਹਾਰਤ ਵੀ ਰੱਖਦੀ ਹੈ।ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਕਾਰਜਾਂ ਦੀ ਗੁਣਵੱਤਾ ਦੇ ਉੱਚੇ ਮਿਆਰਾਂ ਨੂੰ ਬਰਕਰਾਰ ਰੱਖਣ ਲਈ ਅਟੱਲ ਵਚਨਬੱਧਤਾ ਨੂੰ ਵੀ ਦੁਹਰਾਇਆ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਲਈ ਵਿਭਾਗ ਨੂੰ ਵੱਧ ਤੋਂ ਵੱਧ ਚੈਕਿੰਗ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਹਨਾਂ ਗੁਣਵੱਤਾ ਉਪਰਾਲਿਆਂ ਬਾਰੇ ਜਨਤਕ ਜਾਗਰੂਕਤਾ ਪੈਦਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

High Court ਨੇ ਜੋਬਰਪ੍ਰੀਤ ਦੇ ਪਰਿਵਾਰ ਦੀ ਪਟੀਸ਼ਨ ਕੀਤੀ ਖਾਰਜ, ਜਾਣੋਂ ਮਾਮਲਾ

Chandigarh News: ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਚਰਚਾ...

ਹੜ੍ਹ ਸਬੰਧੀ ਕੀਤੀ ਗਈ ਬੈਠਕ, ਕੰਟਰੋਲ ਰੂਮ ਸਥਾਪਤ : ਸਹਾਇਕ ਕਮਿਸ਼ਨਰ

👉ਲੋੜ ਪੈਣ 'ਤੇ 0164-2862100, 7508018100, 9878421400 ਕੀਤਾ ਜਾ ਸਕਦਾ...