
ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ
ਸਕੂਲੀ ਬੱਚਿਆਂ ਵੱਲੋਂ ਕੱਢੀ ਗਈ ਜਾਗਰੂਕਤਾ ਰੈਲੀ
ਬਠਿੰਡਾ, 15 ਜਨਵਰੀ : ਰਾਸ਼ਟਰੀ ਸੜਕ ਸੁਰੱਖਿਆ ਹਫਤੇ ਦੇ ਮੌਕੇ ‘ਤੇ ਐਸ.ਐਸ.ਪੀ. ਅਮਨੀਤ ਕੌਂਡਲ (ਆਈ.ਪੀ.ਐੱਸ) ਅਤੇ ਹਰਵਿੰਦਰ ਸਿੰਘ ਸਰਾਂ ਡੀ.ਐਸ.ਪੀ. ਟ੍ਰੈਫਿਕ ਨੇ ਸਥਾਨਕ ਟ੍ਰੈਫਿਕ ਪੁਲਿਸ ਨਾਲ ਮਿਲ ਕੇ ਜਨਤਾ ਵਿੱਚ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਤਹਿਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਅਪਡੇਟ ਰੱਖਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਜ਼ਿੰਮੇਵਾਰ ਸਮਾਜ ਦੀ ਨਿਰਮਾਣ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ।
ਇਹ ਵੀ ਪੜ੍ਹੋ ਬਠਿੰਡਾ ਮਿਲਟਰੀ ਸਟੇਸ਼ਨ ਚ ਮਨਾਇਆ ਭਾਰਤੀ ਸੈਨਾ ਦਿਵਸ
ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਬਜ਼ਾਰਾਂ ਵਿੱਚ ਸੜਕ ਸੁਰੱਖਿਆ ਨੂੰ ਲੈ ਕੇ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸਦੇ ਨਾਲ ਹੀ, ਐਸ.ਐਸ.ਪੀ. ਬਠਿੰਡਾ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਜ਼ਿੰਮੇਵਾਰ ਨਾਗਰਿਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਵਿੰਦਰ ਸਿੰਘ ਸਰਾਂ ਡੀ.ਐੱਸ.ਪੀ ਟ੍ਰੈਫਿਕ,ਹਰਬੰਸ ਸਿੰਘ ਡੀ.ਐੱਸ.ਪੀ ਸਿਟੀ-1, ਮਨਜੀਤ ਸਿੰਘ ਇੰਚਾਰਜ ਟ੍ਰੈਫਿਕ, ਅਤੇ ਪਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਕੋਤਵਾਲੀ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਚ ਆਪਣਾ ਯੋਗਦਾਨ ਪਾਉਣ ਜ਼ਿਲ੍ਹਾ ਵਾਸੀ : ਅਮਨੀਤ ਕੌਂਡਲ"




