ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

Date:

spot_img

👉ਕੈਬਨਿਟ ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿਭਾਗੀ ਕੰਮਕਾਜ ਅਤੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ
Chandigarh News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਇਹ ਵੀ ਪੜ੍ਹੋ 👉ASAP ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ 👉Bathinda Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵੱਡੀ ਕਾਰਵਾਈ; 4 ਕੁਇੰਟਲ ਭੁੱਕੀ ਸਮੇਤ 1 ਕਾਬੂ

ਮੀਟਿੰਗ ਦੌਰਾਨ ਬਾਗਬਾਨੀ ਮੰਤਰੀ ਸ੍ਰੀ ਭਗਤ ਨੇ ਸੂਬੇ ਦੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰ ਮਾਲਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਵਿਭਾਗ ਦੇ ਸਾਰੇ ਪ੍ਰੋਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਮੰਤਰੀ ਸ੍ਰੀ ਭਗਤ ਨੇ ਬਾਗਬਾਨੀ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਵੱਲ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਦੇ ਵਿਕਾਸ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...

KCC धारकों को 50,000 रुपये तक का व्यक्तिगत दुर्घटना बीमा कवर

👉लगभग 5 लाख किसान क्रेडिट कार्ड धारक होंगे लाभान्वित Haryana...