ਬਠਿੰਡਾ, 30 ਜੁਲਾਈ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ.ਐਡ ਦੇ ਪਹਿਲੇ ਸਮੈਸਟਰ ਦੇ ਘੋਸ਼ਿਤ ਕੀਤੇ ਗਏ ਨਤੀਜੇ ਅਨੁਸਾਰ ਡੀ.ਐਮ ਕਾਲਜ ਦੇ ਵਿਦਿਆਰਥਿਆ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਇੰਜੀ. ਅਵਤਾਰ ਸਿੰਘ ਢਿੱਲੋ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਇਸ ਨਤੀਜੇ ਵਿੱਚ ਚੰਗੇ ਨੰਬਰ ਲੈ ਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ। ਇਸ ਨਤੀਜੇ ਵਿੱਚ ਮਨੀਸ਼ਾ ਰਾਣੀ ਪੁੱਤਰੀ ਬਲਵਿੰਦਰ ਕੁਮਾਰ ਨੇ 83.4 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ,
ਅਕਾਲੀ ਦਲ ’ਚ ਵੱਡੀ ਹਲਚਲ: ਚੰਦੂਮਾਜਰਾ, ਜੰਗੀਰ ਕੌਰ, ਢੀਂਢਸਾ, ਮਲੂਕਾ, ਰੱਖੜਾ, ਵਡਾਲਾ ਆਦਿ ਆਗੂਆਂ ਨੂੰ ਕੱਢਿਆ
ਲਵਪ੍ਰੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 81.2 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜਯੋਤੀ ਤਿਵਾਰੀ ਪੁੱਤਰੀ ਵਸ਼ਿਸਟ ਨਾਰਾਯਣ ਤਿਵਾਰੀ ਨੇ 80.8 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਨੇ ਇਹਨਾਂ ਵਿਦਿਆਰਥੀਆਂ ਦੀ ਸਲਾਂਘਾ ਕੀਤੀ ਅਤੇ ਭਵਿੱਖ ਵਿੱਚ ਇਹਨਾਂ ਵਿਦਿਆਰਥੀਆਂ ਦੇ ਨਕਸ਼ੇ ਕਦਮ ਤੇ ਚੱਲਦੇ ਹੋਰ ਵਿਦਿਆਰਥੀਆਂ ਨੂੰ ਚੰਗੇ ਨੰਬਰ ਲੈਣ ਲਈ ਪ੍ਰੇਰਿਤ ਕੀਤਾ ਤੇ ਇਸ ਮੌਕੇ ਤੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ਤੇ ਇਸ ਉਪਰਾਲੇ ਲਈ ਧੰਨਵਾਦ ਕੀਤਾ।