ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Date:

spot_img

SAS Nagar News: ਸੇਵਾਮੁਕਤ ਆਈਏਐਸ ਅਧਿਕਾਰੀ ਸ੍ਰੀ ਸੰਜੇ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਵਿਕਾਸ ਭਵਨ, ਮੋਹਾਲੀ ਵਿਖੇ ਸ੍ਰੀ ਸੰਜੇ ਗੁਪਤਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸ੍ਰੀ ਗੁਪਤਾ 1988 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਰਹੇ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ ‘ਤੇ ਵੀ ਸੇਵਾ ਨਿਭਾਈ ਹੈ।ਸ੍ਰੀ ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਸ. ਸੌਂਦ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਪਾਰਦਰਸ਼ੀ, ਖਪਤਕਾਰ-ਅਨੁਕੂਲ ਅਤੇ ਕੁਸ਼ਲ ਢੰਗ ਨਾਲ ਬਿਜਲੀ ਰੈਗੂਲੇਸ਼ਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਕਮਿਸ਼ਨ ਦੀ ਭੂਮਿਕਾ ਵਧੇਰੇ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਸੰਜੇ ਗੁਪਤਾ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ, ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰੇਗਾ।ਸ੍ਰੀ ਗੁਪਤਾ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਕੰਮ ਕਰਨਗੇ ਕਿ ਜਿੰਨਾ ਸੰਭਵ ਹੋ ਸਕੇ ਬਿਜਲੀ ਕੱਟ ਘੱਟ ਤੋਂ ਘੱਟ ਲੱਗਣ ਅਤੇ ਖਪਤਕਾਰਾਂ ਲਈ ਗੁਣਵੱਤਾ ਵਾਲੀ ਬਿਜਲੀ ਉਪਲੱਬਧ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਟਰਾਂਸਮਿਸ਼ਨ ਲੌਸਿਜ਼ ਨੂੰ ਕੰਟਰੋਲ ਅਤੇ ਮੁੱਦਿਆਂ ਨੂੰ ਹੱਲ ਕਰਕੇ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਸੀਐਮਡੀ ਡਾ. ਬਸੰਤ ਗਰਗ, ਮੈਂਬਰ ਪੀ.ਐਸ.ਈ.ਆਰ.ਸੀ. ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ, ਪੀ.ਐਸ.ਈ.ਆਰ.ਸੀ. ਦੇ ਹੋਰ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਪਰਸਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

👉ਕਾਂਗਰਸ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਮਨਮਰਜ਼ੀ ਦੀਆਂ ਫੀਸਾਂ...