Monday, February 2, 2026

ਸਿੰਘ ਸਾਹਿਬਾਨਾਂ ਪ੍ਰਤੀ ਬਦਲੇ ਦੀ ਭਾਵਨਾ ਰੱਖਣਾ ਸਿੱਖੀ ਸਿਧਾਂਤਾ ਦੇ ਖ਼ਿਲਾਫ਼: ਭੋਲਾ ਸਿੰਘ ਗਿੱਲਪੱਤੀ

Date:

spot_img

ਬਠਿੰਡਾ, 19 ਦਸੰਬਰ: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਬਦਲਾ ਲਊ ਭਾਵਨਾ ਤਹਿਤ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਭੋਲਾ ਸਿੰਘ ਗਿੱਲਪੱਤੀ ਤੇ ਸਰਬਜੀਤ ਸਿੰਘ ਡੂਮਵਾਲੀ ਨੇ ਇਸਨੂੰ ਸਿੱਖੀ ਸਿਧਾਂਤਾ ਦੇ ਉਲਟ ਕਰਾਰ ਦਿੱਤਾ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ ਜਿਸ ਤਰਾਂ ਇਸ ਤੋਂ ਪਹਿਲਾਂ ਵੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਆਪਣੇ ਪਰਿਵਾਰ ਦੀ ਹੋ ਰਹੀ ਰੇਕੀ ਅਤੇ ਬੱਚੀਆਂ ਦਾ ਫ਼ਿਕਰ ਜਾਹਿਰ ਕੀਤਾ ਸੀ, ਅੱਜ ਦੁਬਾਰਾ ਓਹਨਾ ਦਾ ਫ਼ਿਕਰ ਅਤੇ ਓਹਨਾ ਖਿਲਾਫ ਸਿਰਜਿਆ ਜਾ ਰਿਹਾ ਬਿਰਤਾਂਤ,

ਇਹ ਵੀ ਪੜ੍ਹੋ Bathinda News: ਨਗਰ ਨਿਗਮ ਉੱਪ ਚੋਣ: ਬਠਿੰਡਾ ’ਚ ਆਪ ਬਨਾਮ ਵਿਰੋਧੀ ਧੜੇ ’ਚ ਲੱਗੀ ਸਿਰਧੜ ਦੀ ਬਾਜ਼ੀ

ਸਿੰਘ ਸਾਹਿਬਾਨ ਦੇ ਪ੍ਰੀਵਾਰ ਸਾਹਮਣੇ ਪੈਦਾ ਕੀਤਾ ਜਾ ਰਿਹਾ ਡਰ ਅਤੇ ਭੈਅ ਇਸ ਗੱਲ ਦਾ ਸਬੂਤ ਹੈ ਕਿ ਓਹਨਾ ਖਿਲਾਫ ਬਦਲਾ ਲਊ ਭਾਵਨਾ ਦਾ ਹੀ ਸਿੱਟਾ ਹੈ।ਆਗੂਆਂ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਓਹਨਾ ਦੀ ਜਿੰਮੇਵਾਰੀ ਦਾ ਮੁੜ ਅਹਿਸਾਸ ਕਰਵਾਉਂਦੇ ਕਿਹਾ ਕਿ ਐਸਜੀਪੀਸੀ ਪ੍ਰਧਾਨ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਈ ਵੀ ਸਖ਼ਸ਼ ਚਾਹੇ ਓਹ ਕਿੰਨਾ ਵੀ ਵੱਡਾ ਮਾਇਆਧਾਰੀ ਹੋਵੇ, ਜੇਕਰ ਉਹ ਸਿੰਘ ਸਾਹਿਬਾਨਾਂ ਖਿਲਾਫ ਕੂੜ ਪਰਚਾਰ ਕਰਦਾ ਹੈ, ਕਿਸੇ ਕਿਸਮ ਦਾ ਨੁਕਸਾਨ ਪਹੁੰਚਾਉਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਵਾਉਣ ਅਤੇ ਸਿੰਘ ਸਾਹਿਬਾਨਾਂ ਦੀ ਢਾਲ ਬਣਕੇ ਖੜ੍ਹਨਾ ,

ਇਹ ਵੀ ਪੜ੍ਹੋ ਸੰਸਦ ’ਚ ਹੰਗਾਮਾ, ਧੱਕਾਮੁੱਕੀ ਦੌਰਾਨ ਭਾਜਪਾ ਦੇ ਐਮਪੀ ਹੋਏ ਜਖ਼ਮੀ, ਸ਼ੈਸਨ ਦੀ ਕਾਰਵਾਈ ਮੁੜ ਮੁਅੱਤਲ

ਪਰ ਹਰਜਿੰਦਰ ਸਿੰਘ ਧਾਮੀ ਸਿਰਫ਼ ਤੇ ਸਿਰਫ਼ ਇੱਕ ਕਾਬਜ ਧਿਰ ਪ੍ਰਤੀ ਸਮਰਪਿਤ ਹੋਣ ਦਾ ਸਬੂਤ ਪੇਸ਼ ਕਰ ਰਹੇ ਹਨ। ਆਗੂਆਂ ਨੇ ਐਸਜੀਪੀਸੀ ਪ੍ਰਧਾਨ ਨੂੰ ਮੁੜ ਅਪੀਲ ਕੀਤੀ ਕਿ ਭਲਕੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਵਿੱਚ ਇਹ ਮਤਾ ਲਿਆਉਣ ਅਤੇ ਪਾਸ ਕਰਵਾਉਣ ਕਿ ਜਿਸ ਵੀ ਸਖ਼ਸ਼ ਵਲੋ ਸਿੰਘ ਸਾਹਿਬਾਨ ਖਿਲਾਫ ਸੋਸ਼ਲ ਮੀਡੀਆ ਤੇ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਸ ਖਿਲਾਫ ਪੁਲਿਸ ਕੇਸ ਦਰਜ ਕਰਵਾਉਣ। ਆਗੂਆਂ ਨੇ ਕਿਹਾ ਕਿ ਜੇਕਰ ਧਾਮੀ ਸਾਹਿਬ ਆਪਣੇ ਫਰਜ ਦੀ ਪਾਲਣਾ ਨਹੀਂ ਕਰ ਸਕਦੇ ਤਾਂ ਓਹਨਾ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਮੁੱਖ ਸੇਵਾਦਾਰ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਹੈ।ਇਸ ਤੋਂ ਇਲਾਵਾ ਆਗੂਆਂ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪੂਰਨ ਭਰੋਸਾ ਦਿੱਤਾ ਕਿ ਸਮੁੱਚੀ ਕੌਮ ਓਹਨਾ ਨਾਲ ਖੜੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...