WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਵਪਾਰ

ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ’ਚ ਪੰਜਾਬ ਦਾ ਜੀ.ਐਸ.ਟੀ, ਆਬਕਾਰੀ ਤੇ ਵੈਟ ਤੋਂ ਮਾਲੀਆ ਹੋਇਆ 30 ਹਜ਼ਾਰ ਕਰੋੜ ਤੋਂ ਪਾਰ – ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਸਹੀ ਦਿਸ਼ਾ ਵੱਲ ਵਧ ਰਹੀ ਹੈ ਅਤੇ ਵਿੱਤੀ ਸਾਲ 2023-24 ਦੇ 10 ਮਹੀਨਿਆਂ ਦੌਰਾਨ ਸੂਬੇ ਦਾ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ), ਆਬਕਾਰੀ ਅਤੇ ਵੈਟ ਤੋਂ ਪ੍ਰਾਪਤ ਮਾਲੀਆ 30 ਹਜ਼ਾਰ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀ.ਐਸ.ਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਿੱਤੀ ਸਾਲ 2022-23 ਦੇ ਮੁਕਾਬਲੇ ਕ੍ਰਮਵਾਰ 15.67 ਫੀਸਦੀ ਅਤੇ 10 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਜਨਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁੱਲ 31003.14 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ ਜਦੋਂ ਕਿ ਵਿੱਤੀ ਸਾਲ 2022-23 ਦੌਰਾਨ 27342.84 ਕਰੋੜ ਰੁਪਏ ਇਕੱਤਰ ਕੀਤੇ ਗਏ ਸਨ।

ਚੰਡੀਗੜ੍ਹ ਮੇਅਰ ਚੋਣ: ਆਪ ਨੇ ਚੋਣ ਅਧਿਕਾਰੀਆਂ ਦੀਆਂ ਵੀਡੀਓ ਕੀਤੀਆਂ ਜਾਰੀ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਸੂਬੇ ਵੱਲੋਂ ਇਸ ਕਰ ਮਾਲੀਏ ਵਿੱਚ 13.39 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ।ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ’ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਨੇ ਬਿਹਤਰ ਯੋਜਨਾਬੰਦੀ ਅਤੇ ਪ੍ਰਭਾਵੀ ਅਮਲ ਨਾਲ ਰਿਕਾਰਡ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਦੇ 10 ਮਹੀਨਿਆਂ ਵਿੱਚ ਜੀ.ਐਸ.ਟੀ ਤੋਂ 17354.26 ਕਰੋੜ ਰੁਪਏ ਸ਼ੁੱਧ ਮਾਲੀਆ ਅਤੇ ਆਬਕਾਰੀ ਤੋਂ 7370.49 ਕਰੋੜ ਰੁਪਏ ਦਾ ਸ਼ੁੱਧ ਮਾਲੀਆ ਇਕੱਤਰ ਕੀਤਾ ਗਿਆ।

ਪੰਜਾਬ ‘ਚ ਰਜਿਸਟਰੀਆਂ ‘ਤੇ NOC ਖ਼ਤਮ!

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ ਇਸ ਵਰ੍ਹੇ ਜੀ.ਐਸ.ਟੀ ਵਿੱਚ 2351.12 ਕਰੋੜ ਰੁਪਏ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 669.47 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਸੂਬੇ ਨੇ ਵੈਟ ਵਿੱਚ 10.89 ਪ੍ਰਤੀਸ਼ਤ, ਸੀ.ਐਸ.ਟੀ ਵਿੱਚ 28.14 ਪ੍ਰਤੀਸ਼ਤ ਅਤੇ ਪੀ.ਐਸ.ਡੀ.ਟੀ ਵਿੱਚ 5.53 ਪ੍ਰਤੀਸ਼ਤ ਵਾਧਾ ਦਰਜ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਲੋਕਾਂ ’ਤੇ ਕੋਈ ਨਵਾਂ ਬੋਝ ਪਾਏ ਬਿਨਾਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟੈਕਸ ਇੰਟੈਲੀਜੈਂਸ ਯੂਨਿਟ ਦੀ ਸਥਾਪਨਾ ਕਰਨ ਤੋਂ ਇਲਾਵਾ ’ਬਿੱਲ ਲਿਆਓ ਇਨਾਮ ਪਾਓ ਸਕੀਮ’, ਵਨ ਟਾਈਮ ਸੈਟਲਮੈਂਟ ਸਕੀਮ, 2023, ਪੰਜਾਬ ਜੀ.ਐਸ.ਟੀ ਸੋਧ ਐਕਟ, 2023, ਸੂਚਨਾ ਦੇਣ ਵਾਲਿਆਂ ਲਈ ਇਨਾਮ ਸਕੀਮ ਅਤੇ ਹੋਰ ਬਹੁਤ ਸਾਰੇ ਉਪਾਅ ਕੀਤੇ ਹਨ।

 

Related posts

ਸੈਲਰਾਂ ਦੀਆਂ ਅਲਾਟਮੈਂਟਸ ਕੈਂਸਲ ਕਰਨ ਦੇ ਵਿਰੁਧ ਰਾਈਸ ਮਿੱਲਰਾਂ ਵੱਲੋਂ ਹੜਤਾਲ ਦਾ ਐਲਾਨ

punjabusernewssite

ਰਾਈਟ ਟੂ ਬਿਜਨਸ ਐਕਟ 2020 ਅਧੀਨ ਅਪਰੂਵਲ ਜਾਰੀ ਕਰਨ ਚ ਬਠਿੰਡਾ ਮੋਹਰੀ : ਸ਼ੌਕਤ ਅਹਿਮਦ ਪਰੇ

punjabusernewssite

ਵੱਡੀ ਖੁਸ਼ਖਬਰੀ: ਪੰਜਾਬ ਦੇ ਵਿੱਚ ਦੋ ਹੋਰ ਟੋਲ ਪਲਾਜ਼ੇ ਹੋਣਗੇ ਬੰਦ

punjabusernewssite