ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਬਾਰੇ ਸਮੀਖਿਆ ਮੀਟਿੰਗ

Date:

spot_img

👉ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
Mansa News: ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਅੱਜ ਇਕ ਮੀਟਿੰਗ ਦੌਰਾਨ, ਪੰਜਾਬ ਸਰਕਾਰ ਵੱਲੋਂ ਆਰੰਭ ਕੀਤੀ ਗਈ “ਮੇਰੀ ਦੁਕਾਨ, ਮੇਰੇ ਨਾਮ” ਸਕੀਮ ਨੂੰ ਜ਼ਿਲ੍ਹਾ ਮਾਨਸਾ ਵਿੱਚ ਲਾਗੂ ਕਰਨ ਲਈ ਵਿਭਾਗੀ ਪੱਧਰ ‘ਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸਮੀਖਿਆ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਇਸ ਸਕੀਮ ਨਾਲ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕਿਰਾਏ ਜਾਂ ਲੀਜ਼ ‘ਤੇ ਕਾਨੂੰਨੀ ਤੌਰ ‘ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਲਈ, ਇਨ੍ਹਾਂ ਦੁਕਾਨਾਂ ਦੇ ਮਾਲਕ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਯੋਗ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਮਾਲਕੀ ਹੱਕ ਪ੍ਰਾਪਤ ਕਰਨ ਦੇ ਯੋਗ ਬਣ ਜਾਣਗੇ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ 2008 ਤੋਂ 1 ਅਪ੍ਰੈਲ 2020 ਤੱਕ ਦੇ 12 ਸਾਲਾਂ ਦੇ ਕਾਨੂੰਨੀ ਕਬਜ਼ੇ ਨੂੰ ਸਾਬਤ ਕਰਨ ਵਾਲਾ ਕੋਈ ਵੀ ਦੁਕਾਨਦਾਰ ਇਸ ਸਕੀਮ ਲਈ ਅਰਜ਼ੀ ਦੇਣ ਦੇ ਯੋਗ ਹੋਵੇਗਾ।

ਇਹ ਵੀ ਪੜ੍ਹੋ 👉Bathinda Police ਨੇ ਚੋਰੀ ਹੋਈ ਐਕਟਿਵਾ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਮਾਲਕਾਂ ਦੇ ਹਵਾਲੇ ਕੀਤੀ

ਏਡੀਸੀ ਪੂਨਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਰਜ਼ੀਆਂ 6 ਨਵੰਬਰ 2026 ਤੱਕ ਨਗਰ ਕੌਂਸਲ ਅਤੇ ਨਗਰ ਨਿਗਮ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਅਤੇ ਇਹ ਸਾਰੀ ਪ੍ਰਕਿਰਿਆ ਸਮਾਂ-ਬੱਧ ਹੋਵੇਗੀ। ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਪ੍ਰਕਿਰਿਆ ਨੂੰ ਆਸਾਨ, ਸੁਚਾਰੂ ਅਤੇ ਨਿਰਵਿਘਨ ਰੱਖਿਆ ਗਿਆ ਹੈ, ਜਿਸ ਤਹਿਤ ਬਿਨੈਕਾਰ ਕੋਈ ਵੀ ਜਾਇਜ਼ ਸਬੂਤ ਜਿਵੇਂ ਕਿ ਜੀਐਸਟੀ ਸਰਟੀਫਿਕੇਟ, ਬਿਜਲੀ ਦਾ ਬਿੱਲ, ਵੋਟਰ ਕਾਰਡ ਆਦਿ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਰਜ਼ੀਆਂ ਦੀ ਪੜਤਾਲ ਐਸ.ਡੀ.ਐਮ. ਪੱਧਰ ਦੀ ਕਮੇਟੀ ਵੱਲੋਂ ਕੀਤੀ ਜਾਵੇਗੀ, ਜਦਕਿ ਕੀਮਤ ਨਿਰਧਾਰਤ ਕਰਨ ਦਾ ਕੰਮ ਡੀ.ਸੀ. ਪੱਧਰ ਦੀ ਕਮੇਟੀ ਕਰੇਗੀ।ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਹਰਜਿੰਦਰ ਸਿੰਘ ਜੱਸਲ ਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related