ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Date:

spot_img

ਸੁਲਤਾਨਪੁਰ ਲੋਧੀ , 7 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੁਰੂ ਪੁਰਬ ਮੌਕੇ ਆਉਣ ਵਾਲੀ ਸੰਗਤ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ।

ਇਹ ਵੀ ਪੜ੍ਹੋਧਾਰਾ 370 ਦੀ ਮੁੜ ਬਹਾਲੀ ਨੂੰ ਲੈ ਕੇ ਜੰਮੂ ਕਸ਼ਮੀਰ ਵਿਧਾਨ ਸਭਾ’ਚ ਹੰਗਾਮਾ,ਨੌਬਤ ਹੱਥੋਪਾਈ ਤੱਕ ਪੁੱਜੀ

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈੱਕਟ ਤਹਿਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਨਿਰਧਾਰਿਤ ਸਮੇਂ ਅੰਦਰ ਮੁਕਮੰਲ ਕਰਕੇ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬੰਧਿਤ ਵਿਭਾਗਾਂ, ਲੋਕ ਨਿਰਮਾਣ, ਸੀਵਰੇਜ ਬੋਰਡ, ਜਲ ਸਪਲਾਈ, ਨਗਰ ਕੌਂਸਲ ਦਰਮਿਆਨ ਬਿਹਤਰੀਨ ਤਾਲਮੇਲ ਰਾਹੀਂ ਕੰਮਾਂ ਨੂੰ ਜਲਦ ਮੁਕੰਮਲ ਕਰਨ ਅਤੇ ਗੁਣਵੱਤਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ।

ਇਹ ਵੀ ਪੜ੍ਹੋਮੁੱਖ ਮੰਤਰੀ ਭਲਕੇ 10,000 ਤੋਂ ਵੱਧ ਨਵੇਂ ਚੁਣੇ ਸਰਪੰਚਾਂ ਨੂੰ ਚੁਕਾਉਣਗੇ ਸਹੁੰ,ਤਿਆਰੀਆਂ ਮੁਕੰਮਲ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਮੁੱਖ ਸੜਕਾਂ ਉੱਪਰ ਇੰਟਰਲਾਕ ਟਾਇਲਾਂ ਲਗਾਏ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਐਸ.ਡੀ.ਐਮ ਅਪਰਨਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

spot_img
spot_img
spot_img

Share post:

Popular

More like this
Related

ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਏਸ਼ੀਅਨ ਚੈਂਪੀਅਨਜ਼ ਟਰਾਫੀ-2026, ਪੰਜਾਬ ਦੀ ਵਧਦੀ ਖੇਡ ਸਮਰੱਥਾ ਦੀ...

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

👉1260 करोड़ रुपये की लागत के नेशनल हाईवे-152G जलबेहड़ा—शाहबाद...

Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ...