ਕੈਦੀਆਂ ਲਈ ਚੱਲ ਰਹੀ ਸਕਿੱਲ ਸਿਖਲਾਈ ਦਾ ਲਿਆ ਜਾਇਜ਼ਾ

Date:

spot_img

ਬਠਿੰਡਾ, 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਤੇ ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰੁਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਸੰਕਲਪ ਸਕੀਮ ਅਧੀਨ ਜਨਾਨਾ ਜੇਲ੍ਹ ਅਤੇ ਸੈਂਟਰਲ ਜੇਲ੍ਹ (ਮਰਦਾਂ) ਵਿੱਚ ਮੌਜੂਦ ਕੈਦੀਆਂ ਦੇ ਬਿਹਤਰ ਭਵਿੱਖ ਤੇ ਮੁੜ ਵਸੇਵਾ ਲਈ ਸੈਲਫ ਇੰਮਪੋਲਾਇਡ ਟੇਲਰ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ।ਇਨ੍ਹਾਂ ਚੱਲ ਰਹੀਆਂ ਟ੍ਰੇਨਿੰਗਾਂ ਨੂੰ ਮੋਨੀਟਰ ਕਰਨ ਦੇ ਉਦੇਸ਼ ਨਾਲ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਮੈਨੇਜਰ ਗਗਨ ਸ਼ਰਮਾ ਅਤੇ ਮੈਨੇਜਰ ਬਲਵੰਤ ਸਿੰਘ ਵਲੋਂ ਦੋਨਾਂ ਜੇਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ  ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਹੋਈ ਦੁਖ਼ਦਾਈ ਮੌ+ਤ

ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗਾਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਐਮਪਨੇਲਡ ਟ੍ਰੇਨਿੰਗ ਭਾਗੀਦਾਰ ਲੌਰਡ ਗਣੇਸ਼ਾ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ ਮੁਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਾਨਾ ਜੇਲ੍ਹ ਅਤੇ ਸੈਂਟਰਲ ਜੇਲ੍ਹ ਵਿੱਚ 60-60 ਕੈਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਮੈਨੇਜਰ ਗਗਨ ਸ਼ਰਮਾ ਨੇ ਕਿਹਾ ਕਿ ਟ੍ਰੇਨਿੰਗ ਲੈ ਰਹੇ ਕੈਦੀਆਂ ਨੂੰ ਸਿਖਲਾਈ ਦੇ ਨਾਲ-ਨਾਲ ਸਬੰਧਿਤ ਕਿਤਾਬਾਂ, ਵਰਦੀਆਂ ਆਦਿ ਵੀ ਮੁਹਈਆ ਕਰਵਾਏ ਗਏ ਹਨ। ਇਸ ਮੌਕੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਟ੍ਰੇਨਿੰਗ ਭਾਗੀਦਾਰ ਲੌਰਡ ਗਨੇਸਾ ਇੰਸਟੀਟਿਊਟ ਆਫ ਮੈਨੇਜਮੈਂਟ ਟੈਕਨੋਲੋਜੀ ਦੇ ਨੁਮਾਇੰਦੇ ਸ੍ਰੀ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...