Fazilka News:ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ, ਅੱਜ ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਵੱਲੋਂ ਅਤੇ ਐਸ.ਪੀ (ਡੀ) ਫਾਜ਼ਿਲਕਾ ਪ੍ਰਦੀਪ ਕੁਮਾਰ ਨੇ ਵਿਅਕਤੀਗਤ ਤੌਰ ‘ਤੇ ਸ਼ਹਿਰ ਦੇ ਭੀੜਭਾੜ ਵਾਲੇ ਮੰਦਰਾਂ, ਜਿਵੇਂ ਕਿ ਹਨੂੰਮਾਨ ਮੰਦਰ, ਬਾਲਾਜੀ ਮੰਦਰ, ਅਤੇ ਹੋਰ ਮਹੱਤਵਪੂਰਨ ਮੰਦਿਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ।ਮੌਕੇ ‘ਤੇ ਹਾਜ਼ਰ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਹਦਾਇਤ ਦਿੱਤੀ ਗਈ ਕਿ ਉਹ ਵਿਸ਼ੇਸ਼ ਧਿਆਨ ਰੱਖਣ, ਭੀੜ ‘ਤੇ ਨਿਗਰਾਨੀ ਬਣਾਈ ਰੱਖਣ, ਅਤੇ ਕਾਨੂੰਨ-ਵਿਵਸਥਾ ਨੂੰ ਸੰਭਾਲਣ ਲਈ ਹਰ ਸਮੇਂ ਤਤਪਰ ਰਹਿਣ।ਸ਼ਹਿਰ ਜਲਾਲਾਬਾਦ, ਅਬੋਹਰ, ਅਤੇ ਹੋਰ ਖੇਤਰਾਂ ਵਿੱਚ ਵੀ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ ਵੱਖ-ਵੱਖ ਗ਼ਜ਼ਟਿਡ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ।
ਇਹ ਵੀ ਪੜ੍ਹੋ Bathinda Police ਵੱਲੋਂ ਸ਼ਰਾਬ ਦੀਆਂ ਸੈਂਕੜੇ ਪੇਟੀਆਂ ਸਹਿਤ ਤਸਕਰ ਕਾਬੂ
ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਵੀ ਐਂਟੀ-ਸੋਸ਼ਲ ਤੱਤਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖਣ ਦੀਆਂ ਵਿਵਸਥਾਵਾਂ ਵੀ ਕੀਤੀਆਂ ਗਈਆਂ ਹਨ।ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦੀ ਮਿਸਾਲ ਕਾਇਮ ਕਰਦੇ ਹੋਏ ਹਰੇਕ ਤਿਉਹਾਰ ਮਨਾਉਣ। ਜੇਕਰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਥਾਣਾ ਮੁੱਖੀ ਜਾਂ ਪੁਲਿਸ ਹੈਲਪਲਾਈਨ ‘ਤੇ ਸੰਪਰਕ ਕੀਤਾ ਜਾਵੇ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਟ੍ਰੈਫਿਕ ਪ੍ਰਬੰਧ ਸੁਚਾਰੂ ਬਣੇ ਰਹਿਣ, ਜਿਸ ਲਈ ਮੁੱਖ ਮਾਰਗਾਂ ‘ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।ਸਾਰੇ ਹੀ ਗ਼ਜ਼ਟਿਡ ਅਫਸਰ ਆਪਣੇ ਆਪਣੇ ਏਰੀਆ ਵਿੱਚ ਆਪਣੀ ਡਿਊਟੀ ਪਰ ਤਾਇਨਾਤ ਹਨ ਅਤੇ ਹਰ ਹਾਲਤ ਵਿੱਚ ਜਨਤਕ ਸੁਰੱਖਿਆ ਅਤੇ ਸ਼ਾਂਤੀ ਸੁਨਿਸ਼ਚਿਤ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





