Mansa News:ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਨਦੀਨ ਨਸ਼ਟ ਮੁਹਿੰਮ ਦਾ ਜਾਇਜ਼ਾ ਲਿਆ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਕੇ ਨਰਮੇ ਦੀ ਫਸਲ ਦਾ ਰਕਬਾ ਵਧਾਉਣਾ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਤਕਨੀਕੀ ਕੈਂਪ ਲਗਾ ਕੇ ਕਿਸਾਨਾਂ ਨੂੰ ਬਦਲਵੇਂ ਨਦੀਨਾਂ ਜਿਵੇਂ ਕਿ ਪੀਲੀ ਬੂਟੀ, ਕੰਘੀ ਬੂਟੀ, ਪੁੱਠਕੰਡਾ ਆਦਿ ‘ਤੇ ਚਿੱਟੀ ਮੱਖੀ ਰਹਿੰਦੀ ਹੈ ਅਤੇ ਅਨੁਕੂਲ ਵਾਤਾਵਰਨ ਆਉਣ ‘ਤੇ ਇਹ ਮੱਖੀ ਆਪਣੀ ਸੰਖਿਆ ਵਧਾ ਲੈਂਦੀ ਹੈ ਅਤੇ ਨਰਮੇ ਦੀ ਫਸਲ ਨੂੰ ਨੁਕਸਾਨ ਕਰਦੀ ਹੈ।
ਇਹ ਵੀ ਪੜ੍ਹੋ Big News: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਉਪਰ ਲੱਗਿਆ NSA ਹਟੇਗਾ, ਪੰਜਾਬ ਹੋਣਗੇ ਤਬਦੀਲ
ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪੀਲੀ ਬੂਟੀ, ਕੰਘੀ ਬੂਟੀ, ਪੁੱਠਕੰਡਾ ਜ਼ੋ ਆਮ ਤੌਰ ‘ਤੇ ਸੜਕਾਂ ਦੇ ਕਿਨਾਰਿਆਂ, ਨਹਿਰਾਂ, ਕੱਸੀਆਂ, ਡਰੇਨਾਂ ਦੇ ਕੰਡਿਆਂ ਅਤੇ ਖੇਤਾਂ ਵਿੱਚ ਖਾਲੀ ਥਾਵਾਂ ਵਿੱਚ ਪਾਏ ਜਾਂਦੇ ਹਨ ਉਨ੍ਹਾਂ ਨੂੰ ਨਸ਼ਟ ਕਰਕੇ ਟੋਏ ਵਿੱਚ ਦੱਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਆਪਣੇ ਖੇਤਾਂ ਦਾ ਆਲਾ ਦੁਆਲਾ ਸਾਫ ਰੱਖਿਆ ਜਾਵੇ।ਇਸ ਮੁਹਿੰਮ ਤਹਿਤ ਪੰਜਾਬ ਮੰਡੀ ਬੋਰਡ , ਜੰਗਲਾਤ ਵਿਭਾਗ, ਪੀ.ਡਬਲਯੂ.ਡੀ, ਸਕੂਲ ਸਿੱਖਿਆ ਵਿਭਾਗ, ਪੇਂਡੂ ਵਿਕਾਸ ਵਿਭਾਗ/ ਮਨਰੇਗਾ, ਸਿੰਚਾਈ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਸ ਮੁਹਿੰਮ ਤਹਿਤ ਆਪਣੇ ਅਧੀਨ ਆਉਂਦੇ ਰਕਬੇ ਵਿੱਚ ਨਦੀਨਾਂ ਦੀ ਸਫਾਈ ਕਰਵਾਉਣ ਲਈ ਕਿਹਾ ਗਿਆ।ਇਸ ਮੌਕੇ ਡਾ. ਹਰਬੰਸ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਮਾਨਸਾ, ਜਸਲੀਨ ਕੌਰ ਧਾਲੀਵਾਲ, ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ, ਧਰਮਪਾਲ ਸਿੰਘ, ਖੇਤੀਬਾੜੀ ਉਪ ਨਿਰੀਖਕ ਅਤੇ ਕਿਸਾਨ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਨਰਮੇ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਬਦਲਵੇਂ ਨਦੀਨ ਨੂੰ ਨਸ਼ਟ ਕਰਨ ਦੀ ਮੁਹਿੰਮ ਦਾ ਜਾਇਜ਼ਾ"