WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਜਲੰਧਰ

ਮੁੱਖ ਮੰਤਰੀ ਵੱਲੋਂ ਮਾਝਾ ਅਤੇ ਦੁਆਬਾ ਦੇ ਜ਼ਿਲਿ੍ਹਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

4 Views

ਅੰਮ੍ਰਿਤਸਰ ਤੇ ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਵੀ ਸਮੀਖਿਆ
ਜਲੰਧਰ, 25 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਵਿਕਾਸ ਪ੍ਰਾਜੈਕਟਾਂ ਦਾ ਲਾਭ ਮਿਲ ਸਕੇ।ਅੱਜ ਇਥੇ ਦੁਆਬਾ ਤੇ ਮਾਝਾ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਇਸ ਖਿੱਤੇ ਦੇ ਜ਼ਿਲਿ੍ਹਆਂ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਜਲੰਧਰ ਅਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਨਾਲ ਸਬੰਧਤ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦੀ ਗਤੀ ਵਿੱਚ ਕੋਈ ਰੁਕਾਵਟ ਨਾ ਆਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਝਾ ਅਤੇ ਦੁਆਬਾ ਦੇ ਬਾਕੀ ਸ਼ਹਿਰਾਂ ਦੇ ਵਿਕਾਸ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਸੁਣੀ ਜਾਵੇ ਅਤੇ ਜਦੋਂ ਤੱਕ ਦਫ਼ਤਰ ਪਹੁੰਚੇ ਹਰੇਕ ਵਿਅਕਤੀ ਦੀ ਸੁਣਵਾਈ ਨਹੀਂ ਹੁੰਦੀ, ਉਦੋਂ ਤੱਕ ਦਫ਼ਤਰ ਨਾ ਛੱਡਿਆ ਜਾਵੇ।

ਫਾਜਿਲਕਾ ਪੁਲਿਸ ਵੱਲੋਂ ਕੈਂਟਰ ਵਿਚੋਂਂ 220 ਕਿਲੋਗਾਰਾਮ ਪੋਸਤ ਬਰਾਮਦ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ ਆਮ ਲੋਕਾਂ ਦੇ ਰੋਜ਼ਮਰ੍ਹਾ ਦੇ ਦਫ਼ਤਰੀ ਕੰਮਕਾਜ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਦੇ ਰੋਜ਼ਮਰ੍ਹਾ ਦੇ ਦਫ਼ਤਰੀ ਕੰਮਕਾਜ ਦੇ ਫੌਰੀ ਨਿਪਟਾਰੇ ਲਈ ਇਕ ਹੋਰ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਆਖਿਆ ਕਿ ਜ਼ਿਲ੍ਹਾ ਪੱਧਰ ’ਤੇ ਸੀ.ਐਮ.ਵਿੰਡੋ ਸਥਾਪਤ ਕੀਤੀ ਜਾ ਰਹੀ ਹੈ, ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਬੰਧਤ ਹਲਕੇ ਦੇ ਵਿਧਾਇਕ ਲੋਕਾਂ ਦੇ ਮਸਲੇ ਹੱਲ ਕਰਵਾਉਣ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦੇ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰ ਲਿਆ ਜਾਵੇਗੀ ਜਦਕਿ ਬਾਕੀ ਮਸਲੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੇ ਜਾਣਗੇ।ਅੱਜ ਦੀ ਮੀਟਿੰਗ ਵਿੱਚ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਜ਼ਿਲਿ੍ਹਆਂ ਦੇ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

Related posts

ਮੁੱਖ ਮੰਤਰੀ ਚੰਨੀ ਵੱਲੋਂ ਆਦਮਪੁਰ ਵਿਖੇ 157.96 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੁਰੂਆਤ

punjabusernewssite

ਜਲੰਧਰ ਉਪ ਚੋਣ:ਵੋਟਾਂ ਪੈਣ ਦਾ ਕੰਮ ਸ਼ੁਰੂ, ਤਿੰਨ ਧਿਰਾਂ ਦਾ ਵਕਾਰ ਦਾਅ ’ਤੇ

punjabusernewssite

ਆਪ ਨੇ ਸ਼ੀਤਲ ਅੰਗੂਰਾਲ ’ਤੇ ਜਲੰਧਰ ਦੇ ਲੋਕਾਂ ਨਾਲ ਵਿਸਵਾਸਘਾਤ ਕਰਨ ਦੇ ਲਗਾਏ ਦੋਸ਼

punjabusernewssite