ਦਿੱਲੀ ਵਿਧਾਨ ਸਭਾ ਦੇ ਬਾਹਰ ਹੰਗਾਮਾ; ਆਪ ਵਿਧਾਇਕਾਂ ਨੂੰ ਦਾਖ਼ਲ ਹੋਣ ਤੋਂ ਰੋਕਿਆ

0
94
+2

👉ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਅਗਵਾਈ ’ਚ ਵਿਧਾਇਕਾਂ ਨੇ ਦਿੱਤਾ ਧਰਨਾ
Delhi News: ਦਿੱਲੀ ਵਿਧਾਨ ਸਭਾ ਦੇ ਚੱਲ ਰਹੇ ਪਹਿਲੇ ਸ਼ੈਸਨ ਦੌਰਾਨ ਅੱਜ ਵੀਰਵਾਰ ਨੂੰ ਮੁੜ ਹੰਗਾਮਾ ਦੇਖਣ ਨੂੰ ਮਿਲਿਆ। ਇਹ ਹੰਗਾਮਾ ਵਿਧਾਨ ਸਭਾ ਦੇ ਬਾਹਰ ਹੋਇਆ, ਜਿੱਥੇ ਬੈਰੀਗੇਡਿੰਗ ਕਰਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਇਸਦੇ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਅਗਵਾਈ ਹੇਠ ਆਪ ਵਿਧਾਇਕਾਂ ਵੱਲੋਂ ਡਟ ਕੇ ਵਿਰੋਧ ਕੀਤਾ ਗਿਆ ਤੇ ਇਸ ਬੈਰੀਗੇਡਿੰਗ ਵਾਲੀ ਜਗ੍ਹਾਂ ’ਤੇ ਰੋਸ਼ ਪ੍ਰਗਟ ਕਰਦਿਆਂ ਧਰਨਾ ਦਿੱਤਾ ਗਿਆ।

ਇਹ ਵੀ ਪੜ੍ਹੋ ਮਾਨ ਸਰਕਾਰ ਦੀ ਨਸ਼ਿਆਂ ਵਿਰੁਧ ਜੰਗ: ਹਰਪਾਲ ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕੈਬਨਿਟ ਸਬਕਮੇਟੀ ਬਣਾਈ  

ਇਸਤੋਂ ਇਲਾਵਾ ਆਪ ਵਿਧਾਇਕਾਂ ਦੀ ਦਿੱਲੀ ਦੇ ਪੁਲਿਸ ਅਧਿਕਾਰੀਆਂ ਨਾਲ ਵੀ ਕਹਾ-ਸੁਣੀ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਦਾ ਸਪੀਕਰ ਉਨ੍ਹਾਂ ਨੂੰ ਸਦਨ ਵਿਚ ਮੁਅੱਤਲ ਕਰ ਸਕਦਾ ਹੈ ਪ੍ਰੰਤੂ ਵਿਧਾਨ ਸਭਾ ਪਰਿਸਰ ਦੇ ਵਿਚ ਦਾਖ਼ਲ ਹੋਣ ਤੋਂ ਰੋਕ ਨਹੀਂ ਸਕਦਾ। ਉਨ੍ਹਾਂ ਇਸ ਕਦਮ ਨੂੰ ਭਾਜਪਾ ਦੀ ਧੱਕੇਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ ’ਤੇ ਕਾਲਾ ਧੱਬਾ ਹੈ ਜਦਕਿ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਏਰੀੇਏ ਵਿਚ ਵੀ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਹੋਵੇ।

ਇਹ ਵੀ ਪੜ੍ਹੋ ਚੋਰੀ ਦਾ ਇੱਕ ਅਨੌਖਾ ਮਾਮਲਾ:ਪਿੰਡ ਦੇ ਸ਼ਮਸਾਨਘਾਟ ਵਿਚੋਂ ਸਾਬਕਾ ਫ਼ੌਜੀ ਦੀਆਂ‘ਅਸਥੀਆਂ’ ਚੋਰੀ

ਉਨ੍ਹਾਂ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਭਾਜਪਾ ਦੀਆਂ ਧੱਕੇਸ਼ਾਹੀਆਂ ਨੂੰ ਦਿੱਲੀ ਦੇ ਕੋਨੇ-ਕੋਨੇ ਤੱਕ ਦੱਸੇਗੀ ਅਤੇ ਇਸਦਾ ਡਟ ਕੇ ਵਿਰੋਧ ਕਰੇਗੀ। ਦਸਣਾ ਬਣਦਾ ਹੈ ਕਿ ਬੀਤੇ ਕੱਲ ਸੈਸਨ ਦੀ ਕਾਰਵਾਈ ਦੌਰਾਨ ਸ਼ਹੀਦ ਭਗਤ ਸਿੰਘ ਤੇ ਡਾ ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਦਿੱਲੀ ਸਰਕਾਰ ਦੇ ਦਫਤਰਾਂ ਵਿਚੋਂ ਉਤਾਰਨ ਦੇ ਮੁੱਦੇ ਨੂੰ ਲੈ ਕੇ ਵਿਰੋਧ ਚੱਲ ਰਿਹਾ, ਜਿਸਦੇ ਚੱਲਦੇ ਬੀਤੇ ਕੱਲ ਸਪੀਕਰ ਨੇ ਆਪ ਦੇ 21 ਵਿਧਾਇਕਾਂ ਨੂੰ ਦੋ ਦਿਨਾਂ ਲਈ ਸਦਨ ਦੀ ਕਾਰਵਾਈ ਤੋਂ ਮੁਅੱਤਲ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here