ਪੰਜਾਬ ‘ਚ ਬੱਸਾਂ ਦਾ ਚੱਕਾ ਜਾਮ ਹੋਣ ਦਾ ਖ਼ਤਰਾ!  21 ਅਕਤੂਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਦੀ ਚਿਤਾਵਨੀ

Date:

spot_img

ਨਿਊਜ਼ ਡੈਸਕ :  ਜੇਕਰ ਤੁਸੀਂ ਵੀ ਰੋਜ਼ਾਨਾ ਬੱਸ ਰਾਹੀਂ ਦਫ਼ਤਰ ਜਾਂਦੇ ਹੋ, ਪੜ੍ਹਾਈ ਲਈ ਸਫ਼ਰ ਕਰਦੇ ਹੋ ਜਾਂ ਕਿਸੇ ਜ਼ਰੂਰੀ ਕੰਮ ਲਈ ਬੱਸਾਂ ’ਤੇ ਨਿਰਭਰ ਹੋ, ਤਾਂ ਇਹ ਖ਼ਬਰ ਤੁਹਾਡੀ ਚਿੰਤਾ ਵਧਾ ਸਕਦੀ ਹੈ। ਪੰਜਾਬ ਵਿੱਚ ਇੱਕ ਵਾਰ ਫਿਰ ਬੱਸਾਂ ਦਾ ਚੱਕਾ ਜਾਮ ਹੋਣ ਦਾ ਖ਼ਤਰਾ ਮੰਡਰਾ ਰਿਹਾ ਹੈ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਯੂਨੀਅਨ ਦੇ ਇਸ ਐਲਾਨ ਤੋਂ ਬਾਅਦ ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਪੰਜਾਬ ਵਿੱਚ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ ਅਤੇ ਕੀ ਸਰਕਾਰ ਹੜਤਾਲ ਤੋਂ ਪਹਿਲਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢ ਸਕੇਗੀ?

ਇਹ ਵੀ ਪੜ੍ਹੋ 👉ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਮੁਤਾਬਕ ਪਿਛਲੇ ਦੋ ਤੋਂ ਤਿੰਨ ਮਹੀਨਿਆਂ ਦੌਰਾਨ ਵਿਭਾਗ ਦੇ ਅਧਿਕਾਰੀਆਂ ਅਤੇ ਪਰਿਵਹਨ ਮੰਤਰੀ ਨਾਲ ਚਾਰ ਤੋਂ ਪੰਜ ਵਾਰ ਮੀਟਿੰਗਾਂ ਤੈਅ ਹੋਈਆਂ, ਪਰ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸੇ ਰੋਸ ਤਹਿਤ 15 ਅਕਤੂਬਰ ਨੂੰ ਵੀ ਮੁਲਾਜ਼ਮਾਂ ਨੇ ਡਿਪੂ ਪੱਧਰ ’ਤੇ ਧਰਨੇ ਦਿੱਤੇ ਸਨ। ਉਸ ਦਿਨ ਪਰਿਵਹਨ ਮੰਤਰੀ ਅਤੇ ਅਧਿਕਾਰੀਆਂ ਨਾਲ ਹੋਣ ਵਾਲੀ ਮੀਟਿੰਗ ਪੰਜਾਬ ਬੰਦ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ 👉Big News: Parvinder Singh Jhota Murder Case ਦੀ ਜਾਂਚ CM Mann ਵੱਲੋਂ CBI ਨੂੰ ਸੌਂਪਣ ਦਾ ਐਲਾਨ

ਮੁਲਾਜ਼ਮ ਪਿਛਲੇ ਦਸ ਤੋਂ ਪੰਦਰਾਂ ਸਾਲਾਂ ਤੋਂ ਠੇਕੇ ’ਤੇ ਕੰਮ ਕਰ ਰਹੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਬਾਹਰੀ ਠੇਕੇਦਾਰਾਂ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਅਧੀਨ ਲਿਆਉਣ ਅਤੇ ਪੰਜਾਬ ਰੋਡਵੇਜ਼ ਵਿੱਚੋਂ ਬਾਹਰੀ ਠੇਕੇਦਾਰੀ ਪ੍ਰਣਾਲੀ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਮੰਗ ਵੀ ਉਠਾਈ ਜਾ ਰਹੀ ਹੈ। ਇਸ ਦੇ ਨਾਲ ਹੀ ਰੋਸ ਪ੍ਰਦਰਸ਼ਨਾਂ ਅਤੇ ਹੋਰ ਮਾਮਲਿਆਂ ਦੌਰਾਨ ਮੁਲਾਜ਼ਮਾਂ ਖ਼ਿਲਾਫ਼ ਦਰਜ ਪੁਲਿਸ ਕੇਸ ਵਾਪਸ ਲੈਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਯੂਨੀਅਨ ਦੇ ਸੂਬਾ ਆਗੂ ਰੇਸ਼ਮ ਸਿੰਘ ਗਿੱਲ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮੁਲਾਜ਼ਮਾਂ ਨਾਲ ਜਲਦ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 21 ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ 👉1 ਲੱਖ ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ SHO ਆਪਣੇ ਹੀ ਥਾਣੇ ਦੇ ਕੁਆਟਰ ਵਿਚੋਂ ਗ੍ਰਿਫਤਾਰ

ਯੂਨੀਅਨ ਨੇ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ 22 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਦਿੱਤਾ ਜਾਵੇਗਾ। ਜੇਕਰ ਬੱਸਾਂ ਦੀ ਆਵਾਜਾਈ ਰੁਕਦੀ ਹੈ ਤਾਂ ਇਸ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪੈ ਸਕਦਾ ਹੈ। ਖ਼ਾਸ ਕਰਕੇ ਪੇਂਡੂ ਇਲਾਕਿਆਂ ਅਤੇ ਲੰਬੀ ਦੂਰੀ ਦਾ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਦੇਖਣਾ ਹੋਵੇਗਾ ਕਿ ਸਰਕਾਰ 21 ਅਕਤੂਬਰ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਇਸ ਹੜਤਾਲ ਨੂੰ ਰੋਕ ਸਕਦੀ ਹੈ ਜਾਂ ਫਿਰ ਪੰਜਾਬ ਦੇ ਬੱਸ ਯਾਤਰੀਆਂ ਦੀਆਂ ਮੁਸ਼ਕਲਾਂ ਵਧਣਗੀਆਂ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CBI ਦਫ਼ਤਰ ’ਚ ਦੂਜੀ ਵਾਰ ਪੇਸ਼ ਹੋਏ ਰਾਜਬੀਰ ਸਿੰਘ ਘੁੰਮਣ

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Big News: Parvinder Singh Jhota Murder Case ਦੀ ਜਾਂਚ CM Mann ਵੱਲੋਂ CBI ਨੂੰ ਸੌਂਪਣ ਦਾ ਐਲਾਨ

Chandigarh News: ਲੰਘੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ਦੇ...

1 ਲੱਖ ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ SHO ਆਪਣੇ ਹੀ ਥਾਣੇ ਦੇ ਕੁਆਟਰ ਵਿਚੋਂ ਗ੍ਰਿਫਤਾਰ

Pathankot News: ਵਿਜੀਲੈਂਸ ਬਿਉਰੋ ਨੇ ਬੀਤੀ ਦੇਰ ਰਾਤ ਇੱਕ...

Big News; Amit Shah ਦੇ ਦੌਰੇ ਤੋਂ ਪਹਿਲਾਂ Mansa ‘ਚ DC ਦੇ ਗੰਨਮੈਨ ਦੇ ਘਰ ਚੱਲੀਆਂ ਗੋ*ਲੀ*ਆਂ,ਦੋ ਦੀ ਮੌ*ਤ, ਦੋ ਜਖ਼ਮੀ

👉ਗੋਲੀਆਂ ਲੱਗਣ ਕਾਰਨ ਮੁਲਾਜਮ ਤੇ ਬੇਟੇ ਦੀ ਹੋਈ ਮੌ*ਤ,...