Jalandhar News: youthਜਲੰਧਰ ਵਿੱਚ ਇੱਕ ਸੜਕ ਹਾਦਸੇ ਦੌਰਾਨ ਦੋ ਦੋਸਤਾਂ ਦੀ ਮੌਤ ਹੋਣ ਅਤੇ ਇੱਕ ਦੇ ਗੰਭੀਰ ਰੂਪ ਵਿੱਚ ਜਖਮੀ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਦੀ ਪਹਿਚਾਣ ਵੰਸ ਅਤੇ ਸੁਨੀਲ ਵਜੋਂ ਹੋਈ ਹੈ ਜਦਕਿ ਚੇਤਨ ਦਾ ਹਸਪਤਾਲ ਅੰਦਰ ਇਲਾਜ਼ ਚੱਲ ਰਿਹਾ। ਮਿਲੀ ਜਾਣਕਾਰੀ ਮੁਤਾਬਕ ਸੁਨੀਲ ਦਾ ਬੀਤੇ ਕੱਲ ਜਨਮ ਦਿਨ ਸੀ ਤੇ ਇਹ ਤਿੰਨੋਂ ਦੋਸਤ ਪਾਰਟੀ ਕਰਕੇ ਸਕੂਟਰ ‘ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ।
ਇਹ ਵੀ ਪੜ੍ਹੋ ਵਿਜੀਲੈਂਸ ਦੇ ਸਬ ਇੰਸਪੈਕਟਰ ਨੂੰ ਮਿਲੀ ਤਰੱਕੀ, ਐਸਐਸਪੀ ਨੇ ਲਗਾਏ ਸਟਾਰ
ਇਸ ਦੌਰਾਨ ਜਿਵੇਂ ਹੀ ਉਹ ਲਾਡੋਵਾਲੀ ਰੋਡ ‘ਤੇ ਪਹੁੰਚੇ ਤਾਂ ਉਹਨਾਂ ਦਾ ਸਕੂਟਰ ਇੱਕ ਖੰਬੇ ਨਾਲ ਟਕਰਾ ਗਿਆ ਤੇ ਇਹ ਸੜਕ ਤੇ ਉੱਪਰ ਡਿੱਗ ਗਏ। ਇਹ ਟੱਕਰ ਇੰਨੀਂ ਭਿਆਨਕ ਸੀ ਕਿ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਵੰਸ਼ ਅਤੇ ਸੁਨੀਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇੱਕ ਦੋਸਤ ਚੇਤਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।ਵੰਸ ਗਿਆਰਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਦੋ ਦਿਨ ਬਾਅਦ ਉਸ ਦਾ ਜਨਮਦਿਨ ਆਉਣ ਵਾਲਾ ਸੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


