WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਜਲੰਧਰ

ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਪੀ.ਏ.ਪੀ. ਦੇ ਮੈਦਾਨ ਤੋਂ ਮੁੱਖ ਮੰਤਰੀ ਨੇ ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
ਜਲੰਧਰ, 27 ਜਨਵਰੀ : ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਚੋਣ ਇੰਚਾਰਜਾਂ ਦੀਆਂ ਨਿਯੁਕਤੀਆਂ

ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਦਾ ਵਿਚਾਰ ਰਾਤੋ-ਰਾਤ ਨਹੀਂ ਆਇਆ ਸਗੋਂ ਇਸ ਗੰਭੀਰ ਸਮੱਸਿਆ ਦੇ ਗੰਭੀਰ ਸਵੈ-ਪੜਚੋਲ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਨੇ ਲੋਕ ਸਭਾ ਵਿੱਚ ਸੜਕ ਹਾਦਸਿਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਕਿਉਂਕਿ ਇਨ੍ਹਾਂ ਹਾਦਸਿਆਂ ਕਾਰਨ ਸੂਬੇ ਵਿੱਚ ਰੋਜ਼ਾਨਾ 12 ਮੌਤਾਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਉਦੋਂ ਤੋਂ ਹੀ ਉਨ੍ਹਾਂ ਦੇ ਮਨ ਵਿੱਚ ਇਹ ਸੋਚ ਸੀ ਕਿ ਜਦੋਂ ਕਦੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਲੋਕਾਂ ਦੀ ਜਾਨ ਬਚਾਉਣ ਲਈ ਸਮਰਪਿਤ ਫੋਰਸ ਬਣਾਈ ਜਾਵੇਗੀ ਅਤੇ ਅੱਜ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਹੋ ਗਿਆ ਹੈ।

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਪੁਲਿਸ ਡਿਊਟੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ, ਉਹ ਵਾਹਨ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦਾ ਗਠਨ ਸੜਕ ਹਾਦਸਿਆਂ ਦੇ ਸਬੰਧ ਵਿੱਚ ਪੰਜਾਬ ਨੂੰ ਸਭ ਤੋਂ ਸੁਰੱਖਿਅਤ ਸੂਬਾ ਬਣਾਉਣ ਵੱਲ ਢੁਕਵਾਂ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੋਰਸ 5500 ਕਿਲੋਮੀਟਰ ਰਾਜ ਅਤੇ ਰਾਸ਼ਟਰੀ ਮਾਰਗਾਂ ਨੂੰ ਕਵਰ ਕਰਨ ਲਈ ਸੜਕ ਸੁਰੱਖਿਆ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁਝ ਦਹਾਕਿਆਂ ਦੌਰਾਨ ਆਵਾਜਾਈ ਅਤੇ ਸੜਕੀ ਢਾਂਚੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ।

CM ਨੇ ਦੱਸੀ Good News: ਦੋ ਮਹੀਨਿਆਂ ਬਾਅਦ ਮੁੜ ਬਣਨਗੇ ਪਿਤਾ

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਨਾਲ ਨਿਭਾਅ ਰਹੀ ਹੈ। ਉਨ੍ਹਾਂ ਦੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਉਨ੍ਹਾਂ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਇਹ ਯੰਤਰ ਪੁਲਿਸ ਦੇ ਹੱਥਾਂ ਵਿੱਚ ਦੇ ਦਿੱਤੇ ਹਨ।ਮੁੱਖ ਮੰਤਰੀ ਨੇ ਐਸ.ਐਸ.ਐਫ ਦੇ ਪਹਿਲੇ ਪੜਾਅ ਦੇ ਖਾਕੇ ਦੀ ਵੀ ਸ਼ੁਰੂਆਤ ਕੀਤੀ ਜਿਸ ਦੇ ਆਧਾਰ ’ਤੇ ਵਾਹਨ ਸੂਬੇ ਵਿੱਚ ਸਰਗਰਮ ਰਹਿਣਗੇ।ਇਸ ਮੌਕੇ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਐਮ.ਐਫ.ਫਾਰੂਕੀ ਅਤੇ ਏ.ਐਸ. ਰਾਏ ਵੀ ਮੌਜੂਦ ਸਨ।

 

Related posts

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ

punjabusernewssite

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

punjabusernewssite

ਪੰਜਾਬ ਦਾ ਦਿਲ ਹੈ ਦੋਆਬਾ-ਮੁੱਖ ਮੰਤਰੀ ਚੰਨੀ

punjabusernewssite