ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ

0
39
+2

ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਅਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ।

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਅਫਸੋਸ ਦਾ ਪ੍ਰਗਟਾਵਾ

ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਓਵਰਸਪੀਡਿੰਗ ਅਤੇ ਜਾਨਵਰਾਂ ਨਾਲ ਸਬੰਧਤ ਘਟਨਾਵਾਂ ਮੌਤ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਹਨ। ਸਾਲ 2022 ਵਿੱਚ 2085 ਮੌਤਾਂ ਓਵਰਸਪੀਡਿੰਗ ਅਤੇ 421 ਜਾਨਵਰਾਂ ਨਾਲ ਸਬੰਧਤ ਹਾਦਸਿਆਂ ਕਾਰਨ ਹੋਈਆਂ।ਸ. ਲਾਲਜੀਤ ਸਿੰਘ ਭੁੱਲਰ ਨੇ ‘ਫੇਜ਼-3 (2019-2021) ਲਈ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ’ ਬਾਰੇ ਰਿਪੋਰਟ ਵੀ ਜਾਰੀ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ ਸੂਬੇ ਵਿੱਚ ਕੁੱਲ 583 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਅਤੇ ਹੁਣ ਤੱਕ ਇਨ੍ਹਾਂ ਵਿੱਚੋਂ ਕਰੀਬ 60 ਫੀਸਦੀ ਨੂੰ ਦਰੁਸਤ ਕੀਤਾ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲੇ ਵੀ ਹਸਪਤਾਲ ਵਿੱਚ ਹਰ ਪੰਜਵਾਂ ਮਰੀਜ਼ ਸੜਕ ਹਾਦਸੇ ਦਾ ਪੀੜਤ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਲਗਾਈ“ਫੁਲਕਾਰੀ ਪ੍ਰਦਰਸ਼ਨੀ”

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਮੌਤਾਂ ਕਾਰਨ ਪਰਿਵਾਰ, ਰਿਸ਼ਤੇਦਾਰ ਅਤੇ ਸੂਬੇ ਨੂੰ ਕਰੀਬ 21,000 ਕਰੋੜ ਦਾ ਨੁਕਸਾਨ ਹੁੰਦਾ ਹੈ, ਜੋ ਸੂਬੇ ਦੀ ਜੀ.ਡੀ.ਪੀ. ਦਾ ਕਰੀਬ 3 ਫ਼ੀਸਦੀ ਬਣਦਾ ਹੈ।ਧੁੰਦ ਦੇ ਮੌਸਮ ਕਾਰਨ ਹਾਦਸਿਆਂ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਸ. ਭੁੱਲਰ ਨੇ ਟਰੈਫ਼ਿਕ ਪੁਲਿਸ ਨੂੰ ਇਸ ਦੌਰਾਨ ਜੋਖ਼ਿਮ ਬਣਨ ਵਾਲੇ ਭਾਰੀ ਵਾਹਨਾਂ ਨੂੰ ਜੁਰਮਾਨੇ ਲਗਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ, ਡਾਇਰੈਕਟਰ ਜਨਰਲ ਲੀਡ ਏਜੰਸੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨੀਸ਼ ਕੁਮਾਰ, ਡਾਇਰੈਕਟਰ ਲੋਕ ਸੰਪਰਕ ਵਿਭਾਗ ਭੁਪਿੰਦਰ ਸਿੰਘ, ਏ.ਡੀ.ਜੀ.ਪੀ.(ਟਰੈਫਿਕ) ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਨਵਦੀਪ ਅਸੀਜਾ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ, ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

+2

LEAVE A REPLY

Please enter your comment!
Please enter your name here