ਬਠਿੰਡਾ, 4 ਦਸੰਬਰ: ਬੀਤੇ ਕੱਲ ਸਥਾਨਕ ਮਾਨਸਾ ਰੋਡ ’ਤੇ ਸਥਿਤ ਗਰੌਥ ਸੈਂਟਰ ਦੇ ਇੰਡਟਰੀਅਲ ਏਰੀਏ ਵਿੱਚ ਇੱਕ ਟਰੱਕ ਚਾਲਕ ਲਛਮਣ ਸਿੰਘ ਵਾਸੀ ਗੁਰੂ ਰਾਮਦਾਸ ਨਗਰ ਕੋਲੋਂ 25000/-ਰੁਪਏ ਦੀ ਲੁੱਟ-ਖੋਹ ਦੀ ਘਟਨਾ ਦਾ ਪਰਦਾਫ਼ਾਸ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਇੱਕ ਲੁਟੇਰੇ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ ਜਦ ਕਿ ਇੱਕ ਫ਼ਰਾਰ ਹੋਣ ਵਿਚ ਕਾਮਯਾਬ ਰਿਹਾ। ਸੋਮਵਾਰ ਨੂੰ ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਨੇ ਦਸਿਆ ਕਿ ਇਸ ਘਟਨਾ ਤੋਂ ਬਾਅਦ ਥਾਣਾ ਸਦਰ ਬਠਿੰਡਾ ਦੀ ਪੁਲਿਸ ਵਲੋਂ ਮੁੱਕਦਮਾ ਨੰ 215 ਮਿਤੀ 04.12.2023 ਅ/ਧ 379ਬੀ,323,34 ਆਈ.ਪੀ.ਸੀ ਦਰਜ਼ ਕਰਕੇ ਜਦ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀ ਪਰਮਿੰਦਰ ਸਿੰਘ ਉਰਫ ਵਾਲੀਆ ਵਾਸੀ ਗੁਰੂ ਕੀ ਨਗਰੀ ਬਠਿੰਡਾ ਅਤੇ ਅਮਰਜੀਤ ਸਿੰਘ ਵਾਸੀ ਕੋਠੇ ਅਮਰਪੁਰਾ ਹਨ।
Big News: ਜਨਤਕ ਥਾਵਾਂ ‘ਤੇ ‘ਖ਼ਾਲਿਸਤਾਨ’ ਦੇ ਨਾਅਰੇ ਲਿਖਣ ਵਾਲੇ ਬਠਿੰਡਾ ਦੇ ਦੋ ਨੌਜਵਾਨ ਗ੍ਰਿਫਤਾਰ
ਜਿਸਦੇ ਚੱਲਦੇ ਇੰਨ੍ਹਾਂ ਨੂੰ ਕਾਬੂ ਕਰਨ ਲਈ ਐਸ.ਡੀ ਡੀ ਅਜੈ ਗਾਂਧੀ ਦੀ ਅਗਵਾਈ ਹੇਠ ਇਸ ਵਾਰਦਾਤ ਨੂੰ ਟਰੇਸ ਕਰਨ ਲਈ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ ਆਈ ਏ-1 ਬਠਿੰਡਾ ਦੀ ਨਿਗਰਾਨੀ ਹੇਠ ਵੱਖ ਵੱਖ ਟੀਮਾਂ ਤਿਆਰ ਕੀਤੀਆ ਗਈਆਂ। ਇਸ ਦੌਰਾਨ ਅੱਜ ਸਵੇਰੇ ਜਦੋਂ ਐਸ ਆਈ ਹਰਜੀਵਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਦੋਸ਼ੀਆਨ ਦੀ ਤਲਾਸ਼ੀ ਲਈ 400 ਕਿੱਲਾ ਗਰੋਥ ਸੈਂਟਰ ਬਠਿੰਡਾ ਵਿਖੇ ਪਹੁੰਚੇ ਤਾਂ ਸ਼ੱਕੀ ਹਾਲਾਤ ਵਿੱਚ ਇੱਕ ਮੋਟਰਸਾਈਕਲ ’ਤੇ ਸਵਾਰ ਨੂੰ ਰੋਕਣ ਦੀ ਕੋਸਿਸ ਕੀਤੀ ਪ੍ਰੰਤੂ ਮੋਟਰਸਾਈਕਲ ਸਵਾਰ ਨੌਜਵਾਨ ਨੇ ਮਾਰ ਦੇਣ ਦੀ ਨੀਅਤ ਨਾਲ ਪੁਲਿਸ ਪਾਰਟੀ ਉਪਰ ਫਾਇਰ ਕੀਤੇÍ
Big News: ਬਠਿੰਡਾ ‘ਚ ਭਰਾਵਾਂ ਵੱਲੋਂ ਭੈਣ ਤੇ ਜੀਜੇ ਦਾ ਕ.ਤਲ
ਜਿਸਦੇ ਜਵਾਬ ਵਿਚ ਪੁਲਿਸ ਵੱਲੋਂ ਕੀਤੀ ਫਾਇਰਿੰਗ ਦੌਰਾਨ ਉਕਤ ਨੌਜਵਾਨ ਜਖਮੀ ਹੋ ਗਿਆ, ਜਿਸਦੀ ਪਹਿਚਾਣ ਪਰਮਿੰਦਰ ਸਿੰਘ ਉਰਫ ਵਾਲੀਆ ਦੇ ਤੌਰ ‘ਤੇ ਹੋਈ। ਘਟਨਾ ਤੋਂ ਬਾਅਦ ਜਖਮੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਐਸ.ਐਸ.ਪੀ ਗਿੱਲ ਨੇ ਦਸਿਆ ਕਿ ਇਸ ਘਟਨਾ ਦੇ ਵਿਚ ਇਕ ਵੱਖਰਾ ਮੁਕੱਦਮਾ ਨੰਬਰ 216 ਅ/ਧ-307,353,186 ਹਿੰ.ਦੰ.,25/54/59 ਅਸਲਾ ਐਕਟ, ਥਾਣਾ ਸਦਰ ਬਠਿੰਡਾ ਵਿਖੇ ਪਰਮਿੰਦਰ ਸਿੰਘ ਵਾਲੀਆ ਵਿਰੁਧ ਦਰਜ਼ ਕੀਤਾ ਗਿਆ। ਉਨ੍ਹਾਂ ਦਸਿਆ ਕਿ ਘਟਨਾ ਸਮੇਂ ਇਸ ਨੋਜਵਾਨ ਕੋਲੋ ਇੱਕ 12 ਬੋਰ ਦੇਸੀ ਪਿਸਤੋਲ ਸਮੇਤ ਕਾਰਤੂਸ ਵੀ ਬਰਾਮਦ ਕਰਵਾਏ ਗਏ। ਉਨ੍ਹਾਂ ਦਸਿਆ ਕਿ ਦੂਜੇ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।