SIR ਸਬੰਧੀ ਲਗਾਏ ਗਏ ਰੋਲ ਅਬਜ਼ਰਵਰ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਬੈਠਕ

Date:

spot_img

👉ਅਬਜ਼ਰਵਰ ਘਨਸ਼ਿਆਮ ਥੋਰੀ ਨੇ ਐੱਸ ਆਈ ਆਰ ਸਬੰਧੀ ਜ਼ਿਲ੍ਹਾ ਬਠਿੰਡਾ ‘ਚ ਕੀਤੇ ਗਏ ਕੰਮ ਉੱਤੇ ਦਰਸਾਈ ਤਸੱਲੀ
Bathinda News: ਵਿਸ਼ੇਸ ਗਹਿਰੀ ਸੁਧਾਈ (ਐੱਸ ਆਈ ਆਰ) ਸਬੰਧੀ ਜ਼ਿਲ੍ਹਾ ਬਠਿੰਡਾ ‘ਚ ਕੀਤਾ ਗਏ ਕੰਮ ਦੀ ਸਮੀਖਿਆ ਸਬੰਧੀ ਰੋਲ ਅਬਜ਼ਰਵਰ ਸ਼੍ਰੀ ਘਨਸ਼ਯਾਮ ਥੋਰੀ ਨੇ ਅੱਜ ਬਠਿੰਡਾ ਵਿਖੇ ਸਿਆਸੀ ਪਾਰਟੀਆਂ ਨਾਲ ਬੈਠਕ ਕੀਤੀ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਚ ਕਰੀਬ 48900 ਵੋਟਰ ਸਨ, ਜਿੰਨ੍ਹਾਂ ਦੀ ਮੈਪਿੰਗ 2003 ਦੀਆਂ ਵੋਟਰ ਲਿਸਟਾਂ ਨਾਲ ਨਹੀਂ ਸੀ ਹੋਈ। ਇਨ੍ਹਾਂ ਵੋਟਰਾਂ ਨੂੰ ਮੈਪ ਕਰਨ ਲਈ ਵਿਸ਼ੇਸ਼ ਐੱਸ.ਆਈ.ਆਰ. ਕੈਂਪ ਬੂਥ ਲੈਵਲ ਅਫਸਰਾਂ ਵਲੋਂ ਲਗਾਏ ਅਤੇ ਇਸ ਵਿਚ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਦਾ ਵੀ ਸਹਿਯੋਗ ਰਿਹਾ। ਇਸ ਵੇਲੇ ਕੇਵਲ 2280 ਦੇ ਕਰੀਬ ਵੋਟਰ ਰਹਿੰਦੇ ਹਨ ਜਿਨ੍ਹਾਂ ਦੀ ਮੈਪਿੰਗ 2003 ਦੀਆਂ ਲਿਸਟਾਂ ਅਨੁਸਾਰ ਨਹੀਂ ਹੋ ਸਕੀ।

ਇਹ ਵੀ ਪੜ੍ਹੋ 👉ਖੇਡਾਂ ਵਤਨ ਪੰਜਾਬ ਦੀਆਂ 2026 ਦਾ ਚੌਥਾ ਸੀਜ਼ਨ : 14 ਸਾਲ ਤੋਂ ਛੋਟਾ ਵੀ ਅਤੇ 70 ਸਾਲ ਤੋਂ ਵੱਧ ਉਮਰ ਦਾ ਵੀ ਪੰਜਾਬੀ ਭਾਗ ਲੈ ਸਕਦਾ ਹੈ : ਡਿਪਟੀ ਕਮਿਸ਼ਨਰ

ਰੋਲ ਅਬਜ਼ਰਵਰ ਸ਼੍ਰੀ ਘਣਸ਼ਿਆਮ ਥੋਰੀ ਨੇ ਇਸ ਸਬੰਧੀ ਜ਼ਿਲ੍ਹਾ ਬਠਿੰਡਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਾ ਕੰਮ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਆਸੀ ਪਾਰਟੀਆਂ ਦੋਵੇਂ ਹੀ ਵਧਾਈ ਦੇ ਪਾਤਰ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਸ ਵੇਲੇ ਵੋਟਰ ਲਿਸਟਾਂ ਸਬੰਧੀ ਇਤਰਾਜ਼ ਅਤੇ ਦਾਅਵੇ ਭਰੇ ਜਾ ਰਹੇ ਹਨ। ਇਸ ਕੰਮ ਨੂੰ ਤਨਦੇਹੀ ਨਾਲ ਕੀਤਾ ਜਾਵੇ ਤਾਂ ਜੋ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ 👉ਬਿਕਰਮ ਮਜੀਠੀਆ, ਸੁਖਪਾਲ ਖਹਿਰਾ ਅਤੇ ਰਣਜੀਤ ਸਿੰਘ ਨੂੰ ਅਦਾਲਤ ਤੋਂ ਝਟਕਾ !

ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ, ਉੱਪ ਮੰਡਲ ਮੈਜਿਸਟ੍ਰੇਟ ਮੌੜ ਸ੍ਰੀ ਗੁਰਜਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ. ਬਲਕਰਨ ਸਿੰਘ ਮਾਹਲ, ਤਹਿਸੀਲਦਾਰ ਚੋਣਾਂ ਸ਼੍ਰੀਮਤੀ ਹਰਜਿੰਦਰ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਜੰਗਲਾਤ ਵਿਭਾਗ ਸ਼੍ਰੀ ਰਾਕੇਸ਼ ਪੁਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related