spot_img

ਅਕਾਲੀ ਦਲ ਵਿਚੋਂ ਬਰਖਾਸਤ ਰੂਪ ਕੌਰ ਸੰਧੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਮਿਲੀ ਪੁਲਿਸ ਸੁਰੱਖਿਆ

Date:

spot_img

👉ਬਹਿਰੀਨ ਵਾਲੀ ਬੀਬੀ ਦੀ ਤਰ੍ਹਾਂ ਹੋਰਨਾਂ ਪੀੜਤਾਂ ਦਾ ਖੁਲਾਸਾ ਕਰਕੇ ਪੰਥਕ ਸਿਆਸਤ ਵਿਚ ਮਚਾਈ ਸੀ ਤਰਥੱਲੀ
Chandigarh News : ਧਾਰਮਿਕ ਥਾਵਾਂ ‘ਤੇ ਔਰਤਾਂ ਨਾਲ ਅੱਤਿਆਚਾਰ ਦਾ ਖੁਲਾਸਾ ਕਰਕੇ ਪੰਥਕ ਸਿਆਸਤ ਵਿਚ ਤਰਥੱਲੀ ਮਚਾਉਣ ਵਾਲੀ ਬੀਬੀ ਰੂਪ ਕੌਰ ਸੰਧੂ ਨੂੰ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਮੁਹੱਈਆਂ ਕਰਵਾ ਦਿੱਤੀ ਹੈ। ਬੀਬੀ ਸੰਧੂ ਨੂੰ ਅੱਜ ਮੰਗਲਵਾਰ ਨੂੰ ਡੀਜੀਪੀ ਦਫ਼ਤਰ ਵਿਚ ਬੁਲਾਇਆ ਗਿਆ ਸੀ, ਜਿੱਥੋਂ ਨਿਕਲਣ ਤੋਂ ਬਾਅਦ ਖੁਦ ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਰੂਪ ਕੌਰ ਸੰਧੂ ਨੂੰ ਅਕਾਲੀ ਦਲ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਸੀ, ਜਿਸ ਉੱਪਰ ਵੀ ਉਨ੍ਹਾਂ ਇਤਰਾਜ਼ ਜਤਾਇਆ ਹੈ।

ਇਹ ਵੀ ਪੜ੍ਹੋ 👉ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਸੰਧੂ ਨੇ ਦੋਸ਼ ਲਗਾਇਆ ਕਿ ਉਸਦੇ ਵਿਰੁਧ ਇਕਤਰਫ਼ਾ ਕਾਰਵਾਈ ਕੀਤੀ ਗਈ ਹੈ ਤੇ ਪੱਖ ਨਹੀਂ ਸੁਣਿਆ ਗਿਆ। ਉਨ੍ਹਾਂ ਕਿਹਾ ਕਿ ਉਹ ਆਪਣੀ ਜੁੁਬਾਨ ‘ਤੇ ਕਾਇਮ ਹਨ ਅਤੇ ਜਲਦੀ ਹੀ ਵੱਡੀਆਂ ਪੰਥਕ ਸਖ਼ਸੀਅਤਾਂ ਦੇ ਸਰੀਰਿਕ ਅੱਤਿਆਚਾਰਾਂ ਤੋਂ ਪੀੜ੍ਹਤਾਂ ਔਰਤਾਂ ਦੀ ਦਾਸਤਾਨ ਸਬੂਤਾਂ ਸਮੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਲੈ ਕੇ ਜਾਣਗੇ। ਉਨ੍ਹਾਂ ਔਰਤਾਂ ਨਾਲ ਅੱਤਿਆਚਾਰ ਕਰਨ ਵਾਲਿਆਂ ਵਿਚ ਰੂਪਨਗਰ ਜ਼ਿਲ੍ਹੇ ਦੇ ਇੱਕ ਵੱਡੇ ਆਗੂ ਵੱਲ ਵੀ ਇਸ਼ਾਰਾ ਕੀਤਾ ਹੈ।

ਇਹ ਵੀ ਪੜ੍ਹੋ 👉ਰੂਪ ਕੌਰ ਸੰਧੂ ਵਧਾ ਸਕਦੀ ਹੈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀਆਂ ਮੁਸ਼ਕਿਲਾਂ!

ਬੀਬੀ ਰੂਪ ਕੌਰ ਨੇ ਕਿਹਾ ਕਿ ਉਸਦੇ ਵੱਲੋਂ ਪਹਿਲਾਂ ਵੀ ਬਹਿਰੀਨ ਵਾਲੀ ਬੀਬੀ ਦੇ ਨਾਲ ਡਟ ਕੇ ਖੜਿਆ ਗਿਆ ਸੀ ਤੇ ਉਹ ਹੁਣ ਵੀ ਪਿੱਛੇ ਨਹੀਂ ਹਟੇਗੀ। ਖੁਦ ਨੂੰ ਧਮਕੀਆਂ ਮਿਲਣ ਸਬੰਧੀ ਉਨ੍ਹਾਂ ਕਿਹਾ ਕਿ ਭਗੋੜੇ ਆਗੂਆਂ ਵੱਲੋਂ ਵਿਦੇਸ਼ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿਵਾਈਆਂ ਜਾ ਰਹੀਆਂ ਸਨ, ਜਿਸਦੇ ਬਾਰੇ ਉਨ੍ਹਾਂ ਡੀਜੀਪੀ ਦਫ਼ਤਰ ਨੂੰ ਸਾਰੀ ਜਾਣਕਾਰੀ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਦੇ ਆਸਪਾਸ ‘ਜੁੰਡਲੀ’ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਥ ਅਤੇ ਖੁਦ ਬਾਦਲ ਦਾ ਸਭ ਤੋਂ ਵੱਡਾ ਨੁਕਸਾਨ ਇਹ ਕਰ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Cabinet Minister Shruti Chaudhary ने तोशाम हलके में दी 25.34 करोड़ की सौगात

👉4 परियोजनाओं का शिलान्यास, 5 का लोकार्पण किया Haryana News:...

शहरी स्थानीय निकाय मंत्री विपुल गोयल की अध्यक्षता में हुई कार्य समिति की बैठक

👉ठोस कचरा प्रबंधन, चिल्ड्रन पार्क और डिजिटल लाइब्रेरी सहित...

खेल युवाओं को अनुशासन, संघर्ष और टीम भावना के साथ आगे बढ़ने का अवसर देते हैं: राव नरबीर सिंह

👉रामा अत्रे महिला टी-20 क्रिकेट टूर्नामेंट का कैबिनेट मंत्री...

‘आइडिया से इनोवेशन और इनोवेशन से समाधान’ की दिशा में हरियाणा की महत्वपूर्ण पहल

👉मुख्यमंत्री नायब सिंह सैनी ने हरियाणा स्टेट इनोवेशन सोसाइटी...