ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ: ਡਾ ਬਲਜੀਤ ਕੌਰ

Date:

spot_img

👉ਮੌਜੂਦਾ ਵਿੱਤੀ ਸਾਲ ਲਈ 4,000 ਕਰੋੜ ਰੁਪਏ ਦਾ ਬਜਟ ਪ੍ਰਬੰਧ; ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਅਹਿਮ ਕਦਮ
👉ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ
Chandigarh News: ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਪ੍ਰਤੀਕ ਹੈ।

ਇਹ ਵੀ ਪੜ੍ਹੋ  ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ

ਉਨ੍ਹਾਂ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਰਾ ਬਣ ਕੇ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਕਰ ਰਹੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4,000 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਸੂਬੇ ਵਿੱਚ ਸਮਾਜਿਕ ਸੁਰੱਖਿਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋੜਵੰਦ ਵਰਗਾਂ ਦੀ ਭਲਾਈ ਲਈ ਸਰਕਾਰ ਦੀ ਦੂਰਦਰਸ਼ੀ ਪਹੁੰਚ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਰੰਗਲਾ ਪੰਜਾਬ’ ਦੀ ਸੋਚ ਦਾ ਜ਼ਿਕਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਸਮਾਜ ਸਿਰਜਣ ਲਈ ਯਤਨਸ਼ੀਲ ਹੈ, ਜਿੱਥੇ ਹਰ ਵਰਗ ਦੇ ਲੋਕਾਂ ਨੂੰ ਸੁਰੱਖਿਆ, ਸਨਮਾਨ ਅਤੇ ਬਰਾਬਰ ਮੌਕੇ ਮਿਲਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਯੋਗ ਬਜ਼ੁਰਗ ਬੁਢਾਪਾ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ ਅਤੇ ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਸਹਾਇਤਾ ਪਹੁੰਚਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ  Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੈਨਸ਼ਨ ਸਬੰਧੀ ਅਰਜ਼ੀਆਂ ਦੀ ਤਸਦੀਕ ਅਤੇ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ ਅਤੇ ਯੋਗ ਲਾਭਪਾਤਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਪੈਨਸ਼ਨ ਦੀ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਬਜ਼ੁਰਗ ਨੂੰ ਪ੍ਰਸ਼ਾਸਨਿਕ ਦੇਰੀ ਜਾਂ ਬੇਲੋੜੀਆਂ ਰੁਕਾਵਟਾਂ ਕਾਰਨ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਕੈਬਨਿਟ ਮੰਤਰੀ ਨੇ ਯੋਗ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕਰਕੇ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਲਾਭਪਾਤਰੀਆਂ ਦੀ ਪਛਾਣ ਅਤੇ ਜਾਗਰੂਕਤਾ ਪੈਦਾ ਕਰਨ ਵਿੱਚ ਸਹਿਯੋਗ ਦੇਣ ਤਾਂ ਜੋ ਸਰਕਾਰ ਦੀ ਭਲਾਈ ਯੋਜਨਾ ਦਾ ਲਾਭ ਹਰ ਹੱਕਦਾਰ ਤੱਕ ਪਹੁੰਚ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

👉1260 करोड़ रुपये की लागत के नेशनल हाईवे-152G जलबेहड़ा—शाहबाद...

Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ...