ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

Date:

spot_img

👉ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਹਲਕੇ ਦੇ ਸਾਰੇ ਸਰਪੰਚਾਂ ਤੇ ਪੰਚਾਇਤਾਂ ਨੇ ਨਸ਼ਿਆਂ ਖ਼ਿਲਾਫ਼ ਸਰਕਾਰ ਦਾ ਸਾਥ ਦੇਣ ਦਾ ਕੀਤਾ ਐਲਾਨ
👉ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਦੇ ਸਾਰੇ 13236 ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਲਈ ਵਿਆਪਕ ਮੁਹਿੰਮ ਚਲਾਉਣ ਦਾ ਐਲਾਨ

SAS Nagar News:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤਾਂ ਨੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ’ਚ ਮੁਹਿੰਮ ਦਾ ਹਰ ਪੱਖ ਤੋਂ ਸਾਥ ਦੇਣ ਦਾ ਐਲਾਨ ਕੀਤਾ।ਇਸ ਮੌਕੇ ਨਆਪਣੇ ਸੰਬੋਧਨ ’ਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਖਿਆ ਕਿ ਪੰਜਾਬ ਦੀ ਨੌਜੁਆਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਹੁਣ ਸਖ਼ਤ ਕਾਰਵਾਈ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਇਹ ਕੰਮ ਛੱਡ ਦਿਓ ਜਾਂ ਫ਼ਿਰ ਪੰਜਾਬ ਦੀ ਧਰਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜੁਆਨੀ ਨੂੰ ਲੱਗੇ ਇਸ ਘੁਣ ਤੋਂ ਖਹਿੜਾ ਛੁਡਵਾ ਕੇ, ਉਨ੍ਹਾਂ ਦਾ ਇਲਾਜ ਅਤੇ ਮੁੜ ਵਸੇਬਾ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਅੰਜਾਮ ਨੂੰ ਲੋਕਾਂ ਸਾਹਮਣੇ ਮਿਸਾਲੀ ਰੂਪ ’ਚ ਲਿਆਉਣ ਲਈ ਨਸ਼ਾ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਬਣਾਈ ਜਾਇਦਾਦ ਨੂੰ ਪੂਰੀ ਕਾਨੂੰਨੀ ਕਾਰਵਾਈ ਕਰਨ ਉਪਰੰਤ ਢਾਹਿਆ ਜਾ ਰਿਹਾ ਹੈ ਤਾਂ ਜੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸੁਨੇਹਾ ਮਿਲ ਸਕੇ।

ਇਹ ਵੀ ਪੜ੍ਹੋ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤ ਨੂੰ ਉਤਸ਼ਾਹਿਤ ਕਰਕੇ ਬੇਰੋਜ਼ਗਾਰੀ ਨੂੰ ਖਤਮ ਕੀਤਾ ਜਾਵੇਗਾ ਤਾਂ ਜੋ ਨੌਜਅੁਾਨ ਰੋਜ਼ਗਾਰ ’ਚ ਲੱਗ ਕੇ ਨਸ਼ਿਆਂ ਬਾਰੇ ਸੋਚ ਵੀ ਨਾ ਸਕਣ।ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ 12336 ਪਿੰਡਾਂ ’ਚ ਅਗਲੇ ਮਾਲੀ ਸਾਲ ’ਚ ਛੱਪੜਾਂ ਦੀ ਸਾਫ਼-ਸਫ਼ਾਈ ਦਾ ਕੰਮ ਮੁਕੰਮਲ ਕਰਕੇ, ਪਾਣੀ ਦੇ ਨਮੂਨੇ ਜਾਂਚ ਕਰਵਾ ਕੇ, ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ। ਜਿਨ੍ਹਾਂ ਛੱਪੜਾਂ ਦੀ ਪਾਣੀ ਦੀ ਰਿਪੋਰਟ ਸਹੀ ਨਾ ਆਈ, ਉੁਨ੍ਹਾਂ ਨੂੰ ਸੀਚੇਵਾਲ ਅਤੇ ਥਾਪਰ ਮਾਡਲ ਹੇਠ ਲਿਆ ਕੇ ਟ੍ਰੀਟਮੈਂਟ ਪਲਾਂਟ ਲਾਏ ਜਾਣਗੇ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 5 ਕਿਲੋਮੀਟਰ ਦੇ ਘੇਰੇ ’ਚ ਪੈਂਦੇ ਪਿੰਡਾਂ ਦੀਆਂ ਪਹੁੰਚ ਸੜ੍ਹਕਾਂ ਦੀ ਨਵਉਸਾਰੀ ਅਤੇ ਲੋੜੀਂਦੀ ਮੁਰੰਮਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਰੇਕ ਪਿੰਡ ’ਚ ਖੇਡ ਦਾ ਮੈਦਾਨ ਨੌਜੁਆਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਣਾਇਆ ਜਾਵੇਗਾ। ਉਨ੍ਹਾਂ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੱਧਰ ’ਤੇ ਵੀ ਪਹਿਲਕਦਮੀ ਕਰਦਿਆਂ ਪਿੰਡਾਂ ਦੇ ਵਿਕਾਸ ਲਈ ਵਿੱਤੀ ਸਾਧਨ ਜੁਟਾਉਣ ਜੋ ਪ੍ਰਵਾਸੀ ਪੰਜਾਬੀਆਂ ਜਾਂ ਸਨਅਤਕਾਰਾਂ ਦੇ ਸਹਿਯੋਗ ਨਾਲ ਵੀ ਹੋ ਸਕਦਾ ਹੈ।

ਇਹ ਵੀ ਪੜ੍ਹੋ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ.ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ.ਮਿਲਣੀ ਕੀਤੀ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਵਿਆਪਕ ਪੱਧਰ ’ਤੇ ਕਾਰਵਾਈ ’ਚ ਹਰ ਇੱਕ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕੇਂਦਰ ਸਰਕਾਰ ਵੱਲੋਂ ਰੋਕੇ 7500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡਾਂ ਦੇ ਬਦਲ ਵਜੋਂ ਹੁਣ ਨਬਾਰਡ ਤੋਂ 1800 ਕਰੋੜ ਰੁਪਏ ਦਾ ਕਰਜਾ ਲਿਆ ਜਾ ਰਿਹਾ ਹੈ, ਜਿਸ ਵਿੱਚ 200 ਕਰੋੜ ਰਾਜ ਸਰਕਾਰ ਅਤੇ 492 ਕਰੋੜ ਮਾਰਕੀਟ ਕਮੇਟੀਆਂ ਦਾ ਯੋਗਦਾਨ ਹੋਵੇਗਾ। ਇਸ ਫੰਡ ਨਾਲ ਸੂਬੇ ’ਚ ਪੇਂਡੂ ਸੜ੍ਹਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾਵੇਗਾ।ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਆਖਿਆ ਕਿ ਅੱਜ ਜਦੋਂ ਸਮੁੱਚੇ ਪੰਜਾਬ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਤਾਂ ਉਸ ਮੌਕੇ ਪੰਚਾਇਤਾਂ ਨੂੰ ਇਸ ਮੁਹਿੰਮ ਨਾਲ ਜੋੜਨ ਦੀ ਇਹ ਪਹਿਲਕਦਮੀ ਹਲਕਾ ਡੇਰਾਬੱਸੀ ’ਚੋਂ ਹੋਣਾ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ’ਚ ਪੈਂਦੀਆਂ 92 ਦੇ ਕਰੀਬ ਪੰਚਾਇਤਾਂ ਨੂੰ ਸਰਕਾਰ ਰਾਹੀਂ 9.10 ਕਰੋੜ ਰੁਪਏ ਤੋਂ ਵਧੇਰੇ ਦੀਆਂ ਗਰਾਂਟਾਂ ਸਰਕਾਰ ਪਾਸੋਂ ਲੈ ਕੇ ਦੇ ਚੁੱਕੇ ਹਨ। ਉਨ੍ਹਾਂ ਮੰਤਰੀ ਸੌਂਦ ਨੂੰ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਡੇਰਾਬੱਸੀ ਹਲਕੇ ’ਚ ਭਰਵਾਂ ਅਤੇ ਕਾਮਯਾਬ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਂਗਰਸ ਦੇ ਪਾਖੰਡ ਦਾ ਕੀਤਾ ਪਰਦਾਫਾਸ਼,ਉਸ ਦੇ ਪੰਜਾਬ ਵਿਰੋਧੀ ਰੁਖ ‘ਤੇ ਚੁੱਕੇ ਸਵਾਲ

ਡੀ ਐਸ ਪੀ ਜਸਪਿੰਦਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ’ਚ ਤਿ੍ਰਵੇਦੀ ਕੈਂਪ, ਡੇਰਾਬੱਸੀ ਅਤੇ ਦਿਆਲਪੁਰਾ, ਜ਼ੀਰਕਪੁਰ ਵਿੱਚ ਸਥਿਤ ਡਰੱਗ ਹਾਟ ਸਪਾਟਾਂ ’ਤੇ ਨਿਰੰਤਰ ਛਾਪੇਮਾਰੀ ਦੌਰਾਨ 21 ਮੁਕੱਦਮਿਆਂ ’ਚ 52 ਨਸ਼ਾ ਤਸਕਰਾਂ ਦੀ ਗਿ੍ਰਫ਼ਤਾਰੀ ਕੀਤੀ ਗਈ ਹੈ। ਉਨ੍ਹਾ ਪਾਸੋਂ 15 ਕਿਲੋ ਅਫ਼ੀਮ, ਇੱਕ ਕਿਲੋ 290 ਗ੍ਰਾਮ ਕੋਕੀਨ, 3 ਕਿਲੋ ਗਾਂਜਾ, 2 ਕਿਲੋ 700 ਗ੍ਰਾਮ ਚਰਸ, 118 ਗ੍ਰਾਮ ਹੈਰੋਇਨ, 684 ਨਸ਼ੀਲੀਆਂ ਗੋਲੀਆਂ, 13.5 ਲੀਟਰ ਸ਼ਰਾਬ, 700 ਗ੍ਰਾਮ ਭੁੱਕੀ ਅਤੇ 3.31 ਲੱਖ ਰੁਪਏ ਦੀ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਐਨ ਡੀ ਪੀ ਐਸ ਦੀ ਧਾਰਾ 27 (ਏ) ਤਹਿਤ ਨਸ਼ੀਲੇ ਪਾਦਰਥਾਂ ਦੀ ਕਮਾਈ ਨਾਲ ਬਣਾਇਆ ਘਰੇਲੂ ਸਮਾਨ ਵੀ ਜ਼ਬਤ ਕੀਤਾ ਗਿਆ ਹੈ।ਇਸ ਮੌਕੇ ਐਸ ਡੀ ਐਮ ਅਮਿਤ ਗੁਪਤਾ ਅਤੇ ਡੀ ਐਸ ਪੀ ਬਿਕਰਮਜੀਤ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ। ਹੋਰਨਾਂ ਤੋਂ ਇਲਾਵਾ ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਬੀ ਡੀ ਪੀ ਓ ਗੁਰਪ੍ਰੀਤ ਸਿੰਘ ਮਾਂਗਟ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਹੋਰ ਆਗੂ ਅਤੇ 85 ਦੇ ਕਰੀਬ ਪਿੰਡਾਂ ਦੇ ਸਰਪੰਚ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ

👉ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਹੌਟਸਪੌਟ ਪਿੰਡਾਂ ਵਿੱਚ ਚੱਲ...

CM Bhagwant Mann ਨੂੰ ਲਾਹੌਰ ਆਉਣ ਦਾ ਮਿਲਿਆ ਸੱਦਾ, ਪਰ ਨਾਂ ਜਾਣ ਦਸਿਆ ਇਹ ਕਾਰਨ…

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

CM Bhagwant Mann ਨੇ ਕਸਟਮ ਵਿਭਾਗ ਦੀ ਕਾਰਵਾਈ ਨੂੰ ਦਸਿਆ ਬਦਲਾਖੋਰੀ ਦੀ ਨੀਤੀ

Chandigarh News: CM Bhagwant Mann; ਪਿਛਲੇ ਦਿਨੀਂ ਆਪਣੇ ਪ੍ਰਵਾਰ...

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਮੰਡੀਆਂ ਵਿੱਚ ਫਸਲ ਦੇ ਭੰਡਾਰਨ ਲਈ ਥਾਂ ਦੀ ਕੋਈ...