ਪੇਂਡੂ ਸਵੈ ਰੁਜ਼ਗਾਰ ਸੰਸਥਾ ਵਲੋਂ ਪਹਿਲ ਪ੍ਰੋਜੈਕਟ ਤਹਿਤ ਸਿਖਲਾਈ ਸ਼ੁਰੂ

Date:

spot_img

👉ਹਲਕਾ ਵਿਧਾਇਕ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ
ਬਠਿੰਡਾ, 29 ਜਨਵਰੀ : ਪੇਂਡੂ ਲੋਕਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਮੁਫ਼ਤ ਸਿਖਲਾਈ ਦੇਣ ਵਾਲੀ ਸਟੇਟ ਬੈਂਕ ਆਫ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰ.ਸੇਟੀ) ਵਲੋਂ ਪੰਜਾਬ ਸਰਕਾਰ ਦੇ ਮਹੱਤਵਪੂਰਨ ਪਹਿਲ ਪ੍ਰੋਜੈਕਟ ਤਹਿਤ ਪਿੰਡ ਜੰਡਾਂਵਾਲਾ ਵਿਖੇ ਵਿਸ਼ੇਸ਼ ਸਿਖਲਾਈ ਸ਼ੁਰੂ ਕੀਤੀ ਗਈ ਹੈ।ਇਸ ਸਿਖਲਾਈ ਦੇ ਉਦਘਾਟਨੀ ਸਮਾਰੋਹ ਮੌਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਉਨ੍ਹਾਂ ਆਰ.ਸੇਟੀ ਵਲੋਂ ਪਹਿਲ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ  ਫਲਿੱਪਕਾਰਟ ਨੂੰ ਲੈੱਪਟਾਪ ਦੇਣ ਅਤੇ 10,000/- ਰੁਪਏ ਅਦਾ ਕਰਨ ਦਾ ਹੁਕਮ

ਇਸ ਮੌਕੇ ਆਰ.ਸੇਟੀ ਦੇ ਡਾਇਰੈਕਟਰ ਮੈਡਮ ਸੁਚੇਤਾ ਕੁਮਾਰੀ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਵਿੱਚ ਐਸ.ਬੀ.ਆਈ ਦੇ ਏ.ਜੀ ਐੱਮ ਆਸ਼ੂਤੋਸ਼ ਕੁਮਾਰ, ਜ਼ਿਲਾ ਪ੍ਰੋਗਰਾਮ ਮੈਨੇਜਰ ਸੁਖਵਿੰਦਰ ਸਿੰਘ ਚੱਠਾ, ਬਲਾਕ ਪੰਚਾਇਤ ਤੇ ਵਿਕਾਸ ਅਫ਼ਸਰ ਰੁਪਿੰਦਰ ਸਿੰਘ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ।ਇਸ ਦੌਰਾਨ ਮੈਡਮ ਸੁਚੇਤਾ ਕੁਮਾਰੀ ਨੇ ਕਿਹਾ ਕਿ ਇਹ ਟ੍ਰੇਨਿੰਗ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਵਾਲਿਆਂ ਨੂੰ ਸਰਟਫਿਕੇਟ ਵੀ ਜਾਰੀ ਕੀਤੇ ਜਾਣਗੇ।ਇਸ ਦੌਰਾਨ ਆਰ.ਸੇਟੀ ਦੇ ਸੀਨੀਅਰ ਫੈਕਲਟੀ ਸੋਨੀਆ ਚੱਠਾ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਦੇ ਪਹਿਲਾ ਪ੍ਰੋਜੈਕਟ ਲਈ ਪਿੰਡਾਂ ਦੀਆਂ 60 ਔਰਤਾਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਵਰਦੀਆਂ ਬਣਾਉਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਵੱਲੋਂ ਕਾਬੂ

ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਆਪਣਾ ਰੋਜ਼ਗਾਰ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਆਰਥਿਕ ਪੱਧਰ ਉੱਚਾ ਚੁੱਕ ਸਕਣਗੀਆਂ।ਇਸ ਮੌਕੇ ਬਲਾਕ ਪ੍ਰੋਗਰਾਮ ਮੈਨੇਜਰ ਬਲਜੀਤ ਸਿੰਘ, ਬੋਹੜ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ, ਕਲੱਸਟਰ ਕੋਆਰਡੀਨੇਟਰ ਪਰਵੀਨ ਕੁਮਾਰ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...

Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ

Mansa News: Parvinder Singh Jhota Murder Case; ਲੰਘੀ 13...