ਪੇਂਡੂ ਸਵੈ ਰੁਜ਼ਗਾਰ ਸੰਸਥਾ ਵਲੋਂ ਪਹਿਲ ਪ੍ਰੋਜੈਕਟ ਤਹਿਤ ਸਿਖਲਾਈ ਸ਼ੁਰੂ

Date:

spot_img

👉ਹਲਕਾ ਵਿਧਾਇਕ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ
ਬਠਿੰਡਾ, 28 ਜਨਵਰੀ : ਪੇਂਡੂ ਲੋਕਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਮੁਫ਼ਤ ਸਿਖਲਾਈ ਦੇਣ ਵਾਲੀ ਸਟੇਟ ਬੈਂਕ ਆਫ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰ.ਸੇਟੀ) ਵਲੋਂ ਪੰਜਾਬ ਸਰਕਾਰ ਦੇ ਮਹੱਤਵਪੂਰਨ ਪਹਿਲ ਪ੍ਰੋਜੈਕਟ ਤਹਿਤ ਪਿੰਡ ਜੰਡਾਂਵਾਲਾ ਵਿਖੇ ਵਿਸ਼ੇਸ਼ ਸਿਖਲਾਈ ਸ਼ੁਰੂ ਕੀਤੀ ਗਈ ਹੈ।ਇਸ ਸਿਖਲਾਈ ਦੇ ਉਦਘਾਟਨੀ ਸਮਾਰੋਹ ਮੌਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ।

ਇਹ ਵੀ ਪੜ੍ਹੋ PSPCL ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਵੱਲੋਂ ਕਾਬੂ 

ਇਸ ਮੌਕੇ ਉਨ੍ਹਾਂ ਆਰ.ਸੇਟੀ ਵਲੋਂ ਪਹਿਲ ਪ੍ਰੋਜੈਕਟ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਮੱਦਦ ਦੇਣ ਦਾ ਭਰੋਸਾ ਦਿਵਾਇਆ।ਇਸ ਮੌਕੇ ਆਰ.ਸੇਟੀ ਦੇ ਡਾਇਰੈਕਟਰ ਮੈਡਮ ਸੁਚੇਤਾ ਕੁਮਾਰੀ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਵਿੱਚ ਐਸ.ਬੀ.ਆਈ ਦੇ ਏ.ਜੀ ਐੱਮ ਆਸ਼ੂਤੋਸ਼ ਕੁਮਾਰ, ਜ਼ਿਲਾ ਪ੍ਰੋਗਰਾਮ ਮੈਨੇਜਰ ਸੁਖਵਿੰਦਰ ਸਿੰਘ ਚੱਠਾ, ਬਲਾਕ ਪੰਚਾਇਤ ਤੇ ਵਿਕਾਸ ਅਫ਼ਸਰ ਰੁਪਿੰਦਰ ਸਿੰਘ ਬਤੌਰ ਵਿਸ਼ੇਸ਼ ਮਹਿਮਾਨ ਪੁੱਜੇ।ਇਸ ਦੌਰਾਨ ਮੈਡਮ ਸੁਚੇਤਾ ਕੁਮਾਰੀ ਨੇ ਕਿਹਾ ਕਿ ਇਹ ਟ੍ਰੇਨਿੰਗ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਟ੍ਰੇਨਿੰਗ ਪ੍ਰਾਪਤ ਕਰਨ ਵਾਲਿਆਂ ਨੂੰ ਸਰਟਫਿਕੇਟ ਵੀ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ ਚੰਡੀਗੜ੍ਹ ਮੇਅਰ ਚੋਣ: ਕਾਂਗਰਸ ਤੇ ਆਪ ਨੇ ਆਪਣੇ ‘ਕੋਂਸਲਰਾਂ’ ਨੂੰ ਕੀਤਾ ਗੁਪਤਵਾਸ 

ਇਸ ਦੌਰਾਨ ਆਰ.ਸੇਟੀ ਦੇ ਸੀਨੀਅਰ ਫੈਕਲਟੀ ਸੋਨੀਆ ਚੱਠਾ ਨੇ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਦੇ ਪਹਿਲਾ ਪ੍ਰੋਜੈਕਟ ਲਈ ਪਿੰਡਾਂ ਦੀਆਂ 60 ਔਰਤਾਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਵਰਦੀਆਂ ਬਣਾਉਣ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਆਪਣਾ ਰੋਜ਼ਗਾਰ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਆਰਥਿਕ ਪੱਧਰ ਉੱਚਾ ਚੁੱਕ ਸਕਣਗੀਆਂ।ਇਸ ਮੌਕੇ ਬਲਾਕ ਪ੍ਰੋਗਰਾਮ ਮੈਨੇਜਰ ਬਲਜੀਤ ਸਿੰਘ, ਬੋਹੜ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ, ਕਲੱਸਟਰ ਕੋਆਰਡੀਨੇਟਰ ਪਰਵੀਨ ਕੁਮਾਰ, ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...