5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

ਫਿਰੋਜ਼ਪੁਰ, 11 ਸਤੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।

‘ਮਾਸਟਰ’ ਉੱਤੇ ਸਕੂਲ ਵਿਦਿਆਰਥਣਾਂ ਨਾਲ ਛੇੜਛਾੜ ਦੇ ਦੋਸ਼: ਪਿੰਡ ਨੇ ਸਕੂਲ ਅੱਗੇ ਲਗਾਇਆ ਧਰਨਾ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।

ਬਠਿੰਡਾ ’ਚ 3 ਨਾਮੀ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

spot_img
spot_img

Share post:

Popular

More like this
Related

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...

Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ

Mansa News: Parvinder Singh Jhota Murder Case; ਲੰਘੀ 13...

रावण दहन के साथ अपने भीतर की बुराइयों को भी समाप्त करने का लें संकल्प:-मुख्यमंत्री नायब सिंह सैनी

👉*रामराज्य की परिकल्पना गरीबों के सम्मान, कमजोरों को न्याय,...