ਬਠਿੰਡਾ, 7 ਜਨਵਰੀ: ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਪ੍ਰਧਾਨ ਡਾ ਪੂਨਮ ਸੂਰੀ ਦੀ ਅਗਵਾਈ ਹੇਠ ਸਮੂਹ ਡੀ.ਏ.ਵੀ ਸੰਸਥਾਵਾਂ ਵਿਚ ਆਧੁਨਿਕ ਸਿੱਖਿਆ ਦੇ ਨਾਲ-ਨਾਲ ਵੈਦਿਕ ਸੰਸਕ੍ਰਿਤੀ ਦੇ ਪ੍ਰਚਾਰ-ਪ੍ਰਸਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਮੰਗਲਵਾਰ ਨੂੰ ਹਰ ਸਾਲ ਦੀ ਤਰ੍ਹਾਂ ਸਥਾਨਕ ਆਰ.ਬੀ.ਡੀ.ਏ.ਵੀ. ਸੀ.ਐਸ ਪਬਲਿਕ ਸਕੂਲ ਬਠਿੰਡਾ ਵਿਖੇ ਵੈਦਿਕ ਹਵਨ-ਯੱਗ ਦੁਆਰਾ ਨਵੇਂ ਸਾਲ ਦਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ
ਵੈਦਿਕ ਹਵਨ-ਯੱਗ ਵਿਚ ਪ੍ਰਿੰਸੀਪਲ ਡਾ: ਅਨੁਰਾਧਾ ਭਾਟੀਆ ਨੇ ਯਜਮਾਨ ਦੇ ਅਹੁਦੇ ’ਤੇ ਬਿਰਾਜਮਾਨ ਹੋ ਕੇ ਵੈਦਿਕ ਮੰਤਰਾਂ ਅਤੇ ਭੇਟਾਵਾਂ ਦੇ ਨਾਲ ਪੂਰਨ ਰਸਮਾਂ ਨਾਲ ਯੱਗ ਦੀ ਸੰਪੂਰਨਤਾ ਕੀਤੀ। ਇਸ ਦੌਰਾਨ ਸ਼ਾਸਤਰੀ ਜੀ ਨੇ ਸੰਪੂਰਨ ਵੈਦਿਕ ਰੀਤੀ ਰਿਵਾਜਾਂ ਅਤੇ ਮੰਤਰਾਂ ਦੇ ਜਾਪ ਦੇ ਨਾਲ ਪੂਜਾ ਅਰਚਨਾ ਕੀਤੀ ਅਤੇ ਅਸ਼ੀਰਵਾਦ ਦਿੱਤਾ ਕਿ ਸਾਰਿਆਂ ਨੂੰ ਆਉਣ ਵਾਲਾ ਸਾਲ ਖੁਸ਼ੀਆਂ ਭਰਿਆ ਹੋਵੇ। ਹਵਨ ਯੱਗ ਵਿੱਚ ਸਮੂਹ ਕੋਆਰਡੀਨੇਟਰਾਂ ਅਤੇ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ ਬਠਿੰਡਾ ’ਚ ਵੱਡੀ ਵਾਰਦਾਤ; ਢਾਣੀ ’ਚ ਰਹਿੰਦੇ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕੀਤਾ ਕ+ਤਲ
ਡਾ ਅਨੁਰਾਧਾ ਭਾਟੀਆ ਨੇ ਇਸ ਸ਼ੁਭ ਮੌਕੇ ’ਤੇ ਕਿਹਾ ਕਿ ਸਾਰਿਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਅਰਦਾਸ ਕੀਤੀ ਕਿ ਹਰ ਕੋਈ ਤੰਦਰੁਸਤ ਰਹੇ ਅਤੇ ਹਰ ਕੋਈ ਆਪਣੇ-ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਦ੍ਰਿੜ ਇਰਾਦੇ ਨਾਲ ਅੱਗੇ ਵਧੇ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵੈਦਿਕ ਅਰਦਾਸ ਤੋਂ ਬਾਅਦ ਪੂਰਨਾਹੂਤੀ ਭੇਟ ਕੀਤੀ ਗਈ। ਹਵਨ-ਯੱਗ ਉਪਰੰਤ ਸਾਰਿਆਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "RVDAV Public School ਦੇ ਵਿਚ ਵੈਦਿਕ ਹਵਨ-ਯੱਗ ਦੇ ਨਾਲ ਹੋਈ ਨਵੇਂ ਸਾਲ ਦੀ ਸ਼ੁਰੂਆਤ"