ਪੰਜਾਬ ਨੂੰ ਤਰੱਕੀ ਦਾ ਰਾਹ ‘ਤੇ ਪਾਵੇਗਾ ਭਗਵੰਤ ਸਿੰਘ ਮਾਨ ਸਰਕਾਰ ਦਾ ਬਜਟ :ਹਰਭਜਨ ਸਿੰਘ ਈ.ਟੀ.ਓ

Date:

spot_img

Chandigarh News:ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ, ਜੋ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਪਾਵੇਗਾ। ਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ, ਈ.ਟੀ.ਓ ਵੱਲੋਂ ਕੀਤਾ ਗਿਆ।ਈ.ਟੀ.ਓ ਨੇ ਕਿਹਾ ਕਿ ਅੱਜ ਪੇਸ਼ ਕੀਤਾ ਬਜਟ ਵਿੱਚ ਜਿੱਥੇ ਸਿਹਤ, ਸਿੱਖਿਆ, ਖੇਤੀ-ਬਾੜੀ, ਉਦਯੋਗ ਅਤੇ ਰੋਜਗਾਰ-ਉੱਤਪਤੀ ਵੱਲ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ, ਉੱਥੇ ਨਾਲ ਹੀ ਸਮਾਜ ਭਲਾਈ ਸਕੀਮਾਂ ਲਈ ਵੀ ਵੱਡੇ ਪੱਧਰ ਤੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾ ਸਦਕਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਪੀ.ਐਸ.ਪੀ.ਸੀ.ਐਲ) ਦੇ ਕੰਮ-ਕਾਜ ਵਿੱਚ ਬਹੁਤ ਸੁਧਾਰ ਹੋਇਆ ਹੈ, ਜਿਸ ਸਦਕੇ ਪੀ.ਐਸ.ਪੀ.ਸੀ.ਐਲ ਦੇਸ਼ ਭਰ ਵਿੱਚ ਰਾਜ ਸਰਕਾਰਾਂ ਵੱਲੋਂ ਚਲਾਈਆਂ ਜਾ ਰਹੀਆਂ ਬਿਜਲੀ ਕੰਪਨੀਆਂ ਦੀਆਂ ਸੂਚੀਆਂ ਵਿੱਚ ਆਪਣੀ ਰੈਂਕਿੰਗ ਸੁਧਾਰਦਿਆਂ 7ਵੇਂ ਸਥਾਨ ਤੇ ਆ ਗਈ ਹੈ।

ਇਹ ਵੀ ਪੜ੍ਹੋ  MP ਰਾਘਵ ਚੱਢਾ ਨੇ ਸੰਸਦ ‘ਚ ਆਮ ਲੋਕਾਂ ਦੀਆਂ ਬੈਂਕਿੰਗ ਸਮੱਸਿਆਵਾਂ ‘ਤੇ ਉਠਾਈ ਆਵਾਜ਼, ਕਿਹਾ- ਲੋਕਾਂ ਦਾ ਭਰੋਸਾ ਗੁਆ ਰਹੇ ਹਨ ਬੈੰਕ

ਉਨ੍ਹਾਂ ਕਿਹਾ ਇਸਦੇ ਨਾਲ ਹੀ ਤਕਨੀਕੀ ਅਤੇ ਵਪਾਰਕ ਨੁਕਸਾਨ ਵੀ 11.26 ਤੋਂ ਘੱਟ ਕੇ 10.26 ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਸਦਕਾ ਮਾਲੀਆਂ ਪਾੜੇ ਵਿੱਚ ਪ੍ਰਤੀ ਯੂਨਿਟ ਵਿੱਚ 25 ਪੈਸੇ ਦਾ ਲਾਭ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ 2718 ਕਿਲੋਮੀਟਰ ਯੋਜਨਾ ਬੱਧ ਸੜ੍ਹਕਾਂ ਅਤੇ ਨਵੇਂ ਸੰਪਰਕ ਰੂਟਾਂ ਅਤੇ ਹੋਰ ਦੇ ਨਿਰਮਾਣ ਅਤੇ ਅਪਗਰੇਡੇਸ਼ਨ ਲਈ 855 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਨਵੇਂ ਪੁਲਾਂ ਦੇ ਨਿਰਮਾਣ ਲਈ 151 ਕਰੋੜ ਰੱਖੇ ਗਏ ਹਨ। ਮੁੱਖ ਬੁਨਿਆਦੇ ਢਾਂਚੇ ਦੇ ਅਪਗਰੇਡੇਸ਼ਨ ਅਧੀਨ 200 ਕਿਲੋਮੀਟਰ ਸੜਕਾਂ ਦੀ ਅਪਰਗੇਡੇਸ਼ਨ ਅਤੇ ਸੇਤੁ ਬੰਧਨ ਅਧੀਨ 3 ਪੁਲਾਂ ਦੇ ਨਿਰਮਾਣ ਲਈ 190 ਕਰੋੜ ਰੁਪਏ ਰੱਖੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...

Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ

Mansa News: Parvinder Singh Jhota Murder Case; ਲੰਘੀ 13...

रावण दहन के साथ अपने भीतर की बुराइयों को भी समाप्त करने का लें संकल्प:-मुख्यमंत्री नायब सिंह सैनी

👉*रामराज्य की परिकल्पना गरीबों के सम्मान, कमजोरों को न्याय,...