SAS Nagar News: ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਮਾਮਲਿਆਂ ਦਾ ਇੰਚਾਰਜ਼ ਲਗਾਉਣ ਤੋਂ ਬਾਅਦ ਸਚਿਨ ਪਾਇਲਟ ਮੰਗਲਵਾਰ ਨੂੰ ਪਹਿਲੀ ਵਾਰ ਪੁੱਜ ਗਏ ਹਨ। ਪੰਜਾਬ ਵਿਚ ਦਾਖਲ ਹੁੰਦਿਆਂ ਹੀ ਉਨ੍ਹਾਂ ਦਾ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ। ਸ਼੍ਰੀ ਪਾਇਲਟ ਨੂੰ ਜੀ ਆਇਆ ਕਹਿਣ ਲਈ ਖੁਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪੁੱਜੇ ਹੋਏ ਸਨ।
ਇਹ ਵੀ ਪੜ੍ਹੋ 👉Punjab Police ਨੂੰ ਮਿਲੀ ਇੱਕ ਹੋਰ ਵੱਡੀ ਸਫ਼ਲਤਾ; ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ
ਚੰਡੀਗੜ੍ਹ ਤੋਂ ਪਹਿਲਾਂ ਜੀਰਕਪੁਰ ਵਿਖੇ ਕਾਂਗਰਸੀਆਂ ਵੱਲੋਂ ਪਾਰਟੀ ਮਾਮਲਿਆਂ ਦੇ ਇੰਚਾਰਜ਼ ਦਾ ਇੱਥੇ ਪੁੱਜਣ ‘ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸਤੋਂ ਬਾਅਦ ਉਹ ਸਿੱਧਾ ਪੰਜਾਬ ਕਾਂਗਰਸ ਭਵਨ ਵਿਖੇ ਪੁੱਜੇ। ਦਸਣਾ ਬਣਦਾ ਹੈ ਕਿ ਕਾਂਗਰਸ ਪਾਰਟੀ ਵੱਲੋਂ ਅੱਜ ਕਾਂਗਰਸ ਭਵਨ ਤੋਂ ਲੈ ਕੇ ਸੂਬੇ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਸਥਿਤ ਚੰਡੀਗੜ੍ਹ ਵਿਖੇ ਮਾਰਚ ਕੱਢਿਆ ਜਾਣਾ ਹੈ। ਇਸਦੇ ਲਈ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਇੱਥੇ ਪੁੱਜੇ ਹੋਏ ਹਨ।
ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਾਦਲਾਂ ਨੂੰ ਘਰ ਵਿਚ ਵੱਡਾ ਝਟਕਾ, ਸੁਖਬੀਰ ਬਾਦਲ ਦਾ ਸਕਾ ਚਾਚਾ ਤੇ ਭਰਾ ਭਾਜਪਾ ‘ਚ ਹੋਏ ਸ਼ਾਮਲ
ਇਸ ਮਾਰਚ ਦੀ ਖਾਸੀਅਤ ਇਹ ਹੈ ਕਿ ਲੰਮੇ ਸਮੇਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਇਸ ਮੌਕੇ ਇਕਜੁਟ ਹੋਵੇਗੀ। ਹੁਣ ਤੱਕ ਇੱਕ-ਦੂਜੇ ਦੀਆਂ ਸਟੇਜ਼ਾਂ ਸਾਝੀਆਂ ਕਰਨ ਤੋਂ ਇੰਨਕਾਰੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਰੌਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਸਾਰੇ ਆਗੂ ਇੱਕ ਮੰਚ ‘ਤੇ ਨਜ਼ਰ ਆਉਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




