Sachin Pilot ਅੱਜ ਤੋਂ ਸ਼ੁਰੂ ਕਰਨਗੇ ਪੰਜਾਬ ਦਾ 5 ਰੋਜ਼ਾ ਦੌਰਾ; 11 ਜ਼ਿਲ੍ਹਿਆਂ ਵਿਚ ਜਾਣਗੇ

Date:

spot_img

Punjab News: ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ਼ Sachin Pilot ਅੱਜ ਸ਼ੁੱਕਰਵਾਰ ਤੋਂ 5 ਦਿਨਾਂ ਦੇ ਦੌਰੇ ਉੱਪਰ ਪੰਜਾਬ ਆ ਰਹੇ ਹਨ। ਉਨ੍ਹਾਂ ਵੱਲੋਂ ਇੰਨ੍ਹਾਂ 5 ਦਿਨਾਂ ਦੇ ਵਿਚ 11 ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਉਹ ਨਸ਼ੇ ਤੇ ਗੈਂਗਸਟਰ ਪੀੜ੍ਹਤ ਪ੍ਰਵਾਰਾਂ ਨਾਲ ਮੁਲਾਕਾਤ ਕਰਨਗੇ ਤੇ ਨਾਲ ਹੀ ਸੰਗਠਨ ਦੀਆਂ ਮੀਟਿੰਗਾਂ ਵੀ ਲੈਣਗੇ। ਸੰਭਾਵਿਤ ਤੌਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਮੌਜੂਦ ਰਹੇਗੀ। ਅਧਿਕਾਰਤ ਤੌਰ ‘ਤੇ ਪੰਜਾਬ ਇੰਚਾਰਜ਼ ਦੀ ਜਿੰਮੇਵਾਰੀ ਸੰਭਾਲਣ ਤੋਂ ਬਾਅਦ ਸ਼੍ਰੀ ਪਾਇਲਟ ਦਾ ਇਹ ਪਹਿਲਾਂ ਵੱਡਾ ਦੌਰਾ ਹੈ।

ਇਹ ਵੀ ਪੜ੍ਹੋ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਇਸਤੋਂ ਪਹਿਲਾਂ ਉਹ ਸਿਰਫ ਦੋ ਦਫ਼ਾ ਪੰਜਾਬ ਆਏ ਹਨ, ਜਿਸਦੇ ਵਿਚ ਸਭ ਤੋਂ ਪਹਿਲਾਂ ਚੰਡੀਗੜ੍ਹ ਧਰਨੇ ਅਤੇ ਬਾਅਦ ਵਿਚ ਪ੍ਰਗਟ ਸਿੰਘ ਦੀ ਪ੍ਰਧਾਨਗੀ ਸੰਭਾਲਣ ਸਮੇਂ। ਪਾਰਟੀ ਆਗੂਆਂ ਮੁਤਾਬਕ ਪਾਇਲਟ ਆਪਣਾ ਦੌਰਾ ਮਾਨਸਾ ਤੋਂ ਸ਼ੁਰੂ ਕਰਨਗੇ, ਜਿੱਥੇ ਉਹ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਠਾ ਦੀ ਹੱਤਿਆ ਦੇ ਵਿਰੋਧ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਫਿਰ ਉਹ ਗੈਂਗਸਟਰ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਦੌਰੇ ਦੌਰਾਨ 11 ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਸ਼ਾਮਲ ਰਹਿਣਗੇ। ਸੂਚਨਾ ਮੁਤਾਬਕ ਉਹ ਜ਼ਿਲ੍ਹਿਆਂ ਦੇ ਦੌਰੇ ਦੌਰਾਨ ਸਥਾਨਕ ਅਤੇ ਜ਼ਿਲ੍ਹਾ ਕਾਂਗਰਸ ਲੀਡਰਸ਼ਿਪ ਨਾਲ ਮੀਟਿੰਗਾਂ ਵੀ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Haryana में अब तक 15.52 लाख मीट्रिक टन धान की सरकारी खरीद, लगभग 50 प्रतिशत का उठान

👉किसानों को 1,221 करोड़ रुपये का भुगतान 👉मुख्य सचिव अनुराग...

CM Nayab Singh Saini ने स्वीडन दौरे के दूसरे दिन कई निवेशकों से की सीधी मुलाकात

👉शहरी विकास के साथ जीवन की गुणवत्ता और सार्वजनिक...