👉ਪਾਇਲਟ ਨੇ ਚੀਮਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਾਂਗਰਸੀ ਵਰਕਰਾਂ ਦੇ ਮਾਰਚ ਦੀ ਅਗਵਾਈ ਕੀਤੀ
👉ਕਾਂਗਰਸੀ ਵਰਕਰਾਂ ਨੂੰ ਚੀਮਾ ਦੇ ਘਰ ਪੁੱਜਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਕੀਤੀ ਵਰਤੋਂ
Chandigarh News : ਪੰਜਾਬ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਮਹੀਨਿਆਂ ਬਾਅਦ ਪਹਿਲੀ ਵਾਰ ਇੱਕਜੁਟ ਨਜ਼ਰ ਆਈ ਹੈ। ਇਹ ਮੌਕਾ ਸੀ, ਪੰਜਾਬ ਮਾਮਲਿਆਂ ਦੇ ਨਵ-ਨਿਯੁਕਤ ਏ.ਆਈ.ਸੀ.ਸੀ. ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਦੀ ਪਹਿਲੀ ਪੰਜਾਬ ਫ਼ੇਰੀ ਦਾ, ਜਿਸ ਦੌਰਾਨ ਉਨ੍ਹਾਂ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਦਲਿਤ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵਿੱਤ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਦੇ ਘਰ ਵੱਲ ਮਾਰਚ ਕੀਤਾ। ਹਾਲਾਂਕਿ, ਭਾਰੀ ਪੁਲਿਸ ਫੋਰਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੀਮਾ ਦੇ ਘਰ ਪਹੁੰਚਣ ਤੋਂ ਰੋਕ ਦਿੱਤਾ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ ਪ੍ਰੰਤੂ ਕਾਂਗਰਸੀ ਵਰਕਰ ਅਥਾਹ ਜੋਸ਼ ਨਾਲ ਭਰੇ ਨਜ਼ਰ ਆਏ। ਇਸ ਮੌਕੇ ਪਾਣੀ ਦੀਆਂ ਤੇਜ਼ ਬੁਛਾੜਾਂ ਕਾਰਨ ਸੀਨੀਅਰ ਆਗੂ ਕੁਲਜੀਤ ਨਾਗਰਾ ਸਮੇਤ ਕਈ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ। ਇਸਤੋਂ ਪਹਿਲਾਂ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਪਾਰਟੀ ਵੱਲੋਂ ਵੱਡਾ ਇਕੱਠ ਕੀਤਾ ਗਿਆ, ਜਿਸਦੇ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਕਾਂਗਰਸੀ ਆਗੂ ਤੇ ਵਰਕਰ ਪੁੱਜੇ ਹੋਏ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਦੀ ਵਿੱਤ ਮੰਤਰੀ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਪਰ ਅਸੀ ਸਵਾਲ ਕਰਦੇ ਹਾਂ ਕਿ ਜਦੋਂ ਕਿਸੇ ਵਿਅਕਤੀ ਨੇ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਮੰਤਰੀ ਦਾ ਨਾਮ ਲਿਆ ਹੈ, ਤਾਂ ਕੀ ਕਾਨੂੰਨ ਐਫ.ਆਈ.ਆਰ. ਦਰਜ ਕਰਕੇ ਵਿਸਥਾਰਪੂਰਵਕ ਜਾਂਚ ਦੀ ਮੰਗ ਨਹੀਂ ਕਰਦਾ?ਪਾਇਲਟ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਆਮ ਆਦਮੀ ਪਾਰਟੀ ਦੇ ਦਾਅਵਿਆਂ ਦੇ ਉਲਟ ਪੰਜਾਬ ਦੇ ਅਸਲ ਹਾਲਾਤਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਇੱਕ ਗ਼ਰੀਬ ਦਲਿਤ ਨੂੰ ਸਿਰਫ਼ ਇਸ ਲਈ ਆਪਣੀ ਜਾਨ ਦੇਣੀ ਪਈ ਕਿਉਂਕਿ ਉਸ ਨੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਵਿਰੁੱਧ ਆਵਾਜ਼ ਉਠਾਈ ਸੀ, ਜਿਸ ਦਾ ਸ਼ਿਕਾਰ ਉਸ ਦਾ ਪੁੱਤਰ ਹੋ ਚੁੱਕਾ ਸੀ।ਉਨ੍ਹਾਂ ‘ਆਪ’ ਨੂੰ ਚੇਤੇ ਕਰਵਾਇਆ ਕਿ ਉਸ ਨੇ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਦਲਿਤ ਉਪ ਮੁੱਖ ਮੰਤਰੀ ਬਣਾਉਣਾ ਤਾਂ ਦੂਰ ਦੀ ਗੱਲ, ‘ਆਪ’ ਦੇ ਰਾਜ ਵਿੱਚ ਗੁਲਜ਼ਾਰ ਸਿੰਘ ਵਰਗੇ ਦਲਿਤ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।
ਇਹ ਵੀ ਪੜ੍ਹੋ 👉Punjab Congress ਦਾ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ
ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਉਨ੍ਹਾਂ ਦਾਅਵਿਆਂ ਦੀ ਯਾਦ ਦਿਵਾਉਂਦਿਆਂ, ਜਿਨ੍ਹਾਂ ਵਿੱਚ ਉਨ੍ਹਾਂ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ, ਪਾਇਲਟ ਨੇ ਕਿਹਾ ਕਿ ‘ਆਪ’ ਦੇ ਲਗਭਗ ਪੰਜ ਸਾਲਾਂ ਦੇ ਸ਼ਾਸਨ ਤੋਂ ਬਾਅਦ ਹੁਣ ‘ਚਿੱਟਾ’ ਆਸਾਨੀ ਨਾਲ ਮਿਲ ਰਿਹਾ ਹੈ ਕਿ ਇਸ ਦੀ “ਹੋਮ ਡਿਲੀਵਰੀ” ਹੋ ਰਹੀ ਹੈ।ਥੋੜ੍ਹੇ ਸਮੇਂ ਦੇ ਸੱਦੇ ‘ਤੇ ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲਈ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪਾਇਲਟ ਨੇ ਹਰੇਕ ਵਰਕਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਨੁਮਾਇੰਦੇ ਵਜੋਂ ਉਹ ਇਨਸਾਫ਼ ਦਿਵਾਉਣ ਲਈ ਹਰ ਲੜਾਈ ਅਤੇ ਸੰਘਰਸ਼ ਵਿੱਚ ਸਭ ਤੋਂ ਅੱਗੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਹਰ ਇੱਕ ਕਾਂਗਰਸੀ ਵਰਕਰ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਹ ਵੀ ਪੜ੍ਹੋ 👉Punjab Police ਨੂੰ ਮਿਲੀ ਇੱਕ ਹੋਰ ਵੱਡੀ ਸਫ਼ਲਤਾ; ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ
ਇਸ ਮੌਕੇ ਸੰਬੋਧਨ ਕਰਦਿਆਂ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ‘ਆਪ’ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਹੁਣ ਤੱਕ ਦੇ ਸਭ ਤੋਂ ਨਾਕਾਮ ਮੁੱਖ ਮੰਤਰੀ ਸਾਬਤ ਹੋਏ ਹਨ।ਸਾਰੇ ਕਾਂਗਰਸੀ ਆਗੂਆਂ ਨੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪਾਇਲਟ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਅਤੇ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਹੈ ਅਤੇ ਲੀਡਰਸ਼ਿਪ ਦਾ ਫ਼ੈਸਲਾ ਬਾਅਦ ਵਿੱਚ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ
ਇਸ ਮੌਕੇ ਹਾਜ਼ਰ ਆਗੂਆਂ ਵਿੱਚ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਬ੍ਰਹਮ ਮੋਹਿੰਦਰਾ, ਵਿਜੈ ਇੰਦਰ ਸਿੰਗਲਾ, ਰਾਣਾ ਕੇ.ਪੀ. ਸਿੰਘ, ਡਾ. ਅਮਰ ਸਿੰਘ, ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ, ਗੁਰਜੀਤ ਸਿੰਘ ਔਜਲਾ, ਭਾਰਤ ਭੂਸ਼ਣ ਆਸ਼ੂ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਕੁਲਜੀਤ ਸਿੰਘ ਨਾਗਰਾ, ਅਮਰਪ੍ਰੀਤ ਲਾਲੀ, ਬਲਬੀਰ ਸਿੰਘ ਸਿੱਧੂ, ਅਮਿਤ ਵਿਜ, ਪਵਨ ਆਦੀਆ, ਸੁਖਵਿੰਦਰ ਸਿੰਘ ਸਰਕਾਰੀਆ, ਗੁਰਕੀਰਤ ਸਿੰਘ, ਬਲਜੀਤ ਕੌਰ ਅਤੇ ਹੋਰ ਸ਼ਾਮਲ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




