ਦਿਮਾਗ ਦੀ ਨਸ ਫ਼ਟਣ ਕਾਰਨ ਗਈ ਜਾਨ
Fatehgarh News: ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੇ ਪਿੰਡ ਜੱਲਾ ਦੇ ਇੱਕ 27 ਸਾਲਾਂ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋਕਿ ਉਚੇਰੀ ਸਿੱਖਿਆ ਦੇ ਲਈ 2 ਸਾਲ ਪਹਿਲਾਂ ਕੈਨੇਡਾ ਗਿਆ ਸੀ। ਮੁਢਲੀ ਜਾਣਕਾਰੀ ਮੁਤਾਬਕ ਹਰਮਨਪ੍ਰੀਤ ਦੀ ਮੌਤ ਦਿਮਾਗ ਦੀ ਨਸ ਫ਼ਟਣ ਕਾਰਨ ਹੋਈ ਹੈ।
ਇਹ ਵੀ ਪੜ੍ਹੋ ਕੈਨੇਡਾ ’ਚ 28 ਅਪ੍ਰੈਲ ਨੂੰ ਹੋਣਗੀਆਂ ਆਮ ਚੋਣਾਂ, ਨਵੇਂ ਬਣੇ ਪ੍ਰਧਾਨ ਮੰਤਰੀ ਨੇ ਕੀਤਾ ਅਹਿਮ ਐਲਾਨ
ਪ੍ਰਵਾਰ ਨੇ ਦਸਿਆ ਕਿ ਹੁਣ ਉਹ ਆਪਣੇ ਪੁੱਤਰ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਹੇ ਹਨ ਤਾਂ ਕਿ ਉਹ ਆਪਣੇ ਹੱਥੀ ਅੰਤਿਮ ਰਸਮਾਂ ਪੂਰੀਆਂ ਕਰ ਸਕਣ। ਦਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਤਰਨਤਾਰਨ ਦੇ ਪਿੰਡ ਦੇਵ ਦੇ ਇੱਕ ਨੌਜਵਾਨ ਦੀ ਵੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।