Sad News: ਕਾਂਗਰਸੀ ਆਗੂ ਰੁਪਿੰਦਰ ਬਿੰਦਰਾ ਨੂੰ ਸਦਮਾ, ਮਾਤਾ ਦਾ ਦੇਹਾਂਤ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

Date:

spot_img
ਬਠਿੰਡਾ, 17 ਜੂਨ : ਜਿਲਾ ਕਾਂਗਰਸ ਕਮੇਟੀ ਬਠਿੰਡਾ ਦੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਦੇ ਪਰਿਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨਾਂ ਦੇ ਮਾਤਾ ਮਨਜੀਤ ਕੌਰ ਪਤਨੀ ਮੋਹਿੰਦਰ ਸਿੰਘ ਵਾਸੀ ਪਾਵਰ ਹਾਊਸ ਰੋਡ ਬਠਿੰਡਾ ਦਾ ਸੋਮਵਾਰ ਦੀ ਸਵੇਰ ਅਚਾਨਕ ਦੇਹਾਂਤ ਹੋ ਗਿਆ। ਮਾਤਾ ਮਨਜੀਤ ਕੌਰ ਦਾ ਅੰਤਿਮ ਸਸਕਾਰ ਅੱਜ ਬਠਿੰਡਾ ਦੇ ਦਾਣਾ ਮੰਡੀ ਵਾਲੇ ਰਾਮ ਬਾਗ ਵਿੱਚ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਕੀਤਾ ਗਿਆ । ਇਸ ਮੌਕੇ ਉਹਨਾਂ ਦੇ ਦੋਨੇ ਸਪੁੱਤਰ ਅਤੇ ਪਰਿਵਾਰਿਕ ਮੈਂਬਰ ਸਮੇਤ ਵੱਖ-ਵੱਖ ਰਾਜਨੀਤਿਕ ਆਗੂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਅਫਸਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ, ਜਿਨਾਂ ਵੱਲੋਂ ਨਮ ਅੱਖਾਂ ਨਾਲ ਮਾਤਾ ਮਨਜੀਤ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।
ਜਿਕਰਯੋਗ ਹੈ ਕਿ ਰੁਪਿੰਦਰ ਬਿੰਦਰਾ ਦੇ ਪਰਿਵਾਰ ਦਾ ਸਮਾਜ ਸੇਵੀ ਅਤੇ ਸਿਆਸਤ ਵਿੱਚ ਵੱਡਾ ਯੋਗਦਾਨ ਰਿਹਾ ਹੈ। ਉਹ ਹਮੇਸ਼ਾ ਹੀ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਰਹਿੰਦੇ ਹਨ। ਰੁਪਿੰਦਰ ਬਿੰਦਰਾ ਨੇ ਦੱਸਿਆ ਕਿ ਉਹਨਾਂ ਦੇ ਮਾਤਾ ਮਨਜੀਤ ਕੌਰ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਸਵੇਰੇ ਉਹਨਾਂ ਨੇ ਆਖਰੀ ਸਾਹ ਲਏ। ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ, ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ ਦੇ ਭਰਾ ਗੋਪਾਲ ਜੱਸੀ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਕੌਂਸਲਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇਂਦੇ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।
spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...