Bihar News:ਪਟਨਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਕਾਰੋਬਾਰੀਆਂ ਦੀ ਮੌਤ ਹੋ ਗਈ ।ਇਹ ਸਾਰੇ ਕੀਟਨਾਸ਼ਕਾਂ ਅਤੇ ਖੇਤੀਬਾੜੀ ਉਤਪਾਦਾਂ ਦੇ ਕਾਰੋਬਾਰ ਸਨ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਕਾਰ ਤੇ ਟਰੱਕ ਵਿਚਕਾਰ ਹੋਇਆ।ਕਾਰ ਟਰੱਕ ਦੇ ਪਿੱਛੇ ਜਾ ਵੱਜੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਟੁਕੜੇ ਟੁਕੜੇ ਹੋ ਗਏ। ਪੁਲਿਸ ਘਟਨਾ ਸਥਾਨ ਤੇ ਮੌਕੇ ਤੇ ਪਹੁੰਚ ਗਈ ਅਤੇ ਕਾਰ ਵਿੱਚੋਂ ਲਾਸ਼ਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ ਲੁਧਿਆਣਾ ‘ਚ ਹੌਜ਼ਰੀ ਦੀ ਦੁਕਾਨ ‘ਚ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਲਾਸ਼ਾਂ ਕਾਰ ਵਿੱਚ ਬੁਰੀ ਤਰ੍ਹਾਂ ਫਸ ਗਈਆਂ ਅਤੇ ਉਹਨਾਂ ਨੂੰ ਕੱਢਣ ਲਈ ਕਾਫੀ ਜੱਦੋ ਜਹਿਦ ਕਰਨੀ ਪਈ। ਗੈਸ ਕਟਰ ਨਾਲ ਕਾਰ ਨੂੰ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਨੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਕਾਰੋਬਾਰੀਆਂ ਦੇ ਮਿਲੇ ਮੋਬਾਈਲਾਂ ਅਤੇ ਦਸਤਾਵੇਜਾਂ ਤੋਂ ਉਹਨਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













